ਨਾਈਜੀਰੀਅਨ ਗਾਇਕ ਬਰੁਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਲਾਈਵ ਸ਼ੋਅ ਦੇ ਦੌਰਾਨ ਦਿੱਤੀ ਸ਼ਰਧਾਂਜਲੀ, ਵੀਡੀਓ ਹੋ ਰਿਹਾ ਵਾਇਰਲ

ਨਾਈਜੀਰੀਅਨ ਗਾਇਕ ਬਰੁਨਾ ਬੁਆਏ ਨੇ ਹਾਲ ਹੀ ‘ਚ ਆਪਣਾ ਨਵਾਂ ਗੀਤ ਰਿਲੀਜ਼ ਕੀਤਾ ਹੈ । ਇਸ ਮੌਕੇ ‘ਤੇ ਉਸ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਜਲੀ ਦਿੱਤੀ ਹੈ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

Written by  Shaminder   |  July 29th 2023 10:29 AM  |  Updated: July 29th 2023 10:29 AM

ਨਾਈਜੀਰੀਅਨ ਗਾਇਕ ਬਰੁਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਲਾਈਵ ਸ਼ੋਅ ਦੇ ਦੌਰਾਨ ਦਿੱਤੀ ਸ਼ਰਧਾਂਜਲੀ, ਵੀਡੀਓ ਹੋ ਰਿਹਾ ਵਾਇਰਲ

ਨਾਈਜੀਰੀਅਨ ਗਾਇਕ ਬਰੁਨਾ ਬੁਆਏ (Burna Boy)ਨੇ ਹਾਲ ਹੀ ‘ਚ ਆਪਣਾ ਨਵਾਂ ਗੀਤ ਰਿਲੀਜ਼ ਕੀਤਾ ਹੈ । ਇਸ ਮੌਕੇ ‘ਤੇ ਉਸ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਜਲੀ ਦਿੱਤੀ ਹੈ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਾ ਹੋਇਆ ਸ਼ਰਧਾਂਜਲੀ ਦੇ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਨੂੰ ਵੀ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ ਅਤੇ ਵਿਦੇਸ਼ਾਂ ‘ਚ ਬੈਠੇ ਸਿੱਧੂ ਮੂਸੇਵਾਲਾ ਦੇ ਫੈਨਸ ਵੀ ਉਸ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ ।

 

ਹੋਰ ਪੜ੍ਹੋ  : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਨੇ ਸਾਂਝਾ ਕੀਤਾ ਪਤੀ ਦੇ ਨਾਲ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਇਸ ਤੋਂ ਪਹਿਲਾਂ ਲਾਈਵ ਸ਼ੋਅ ਦੌਰਾਨ ਭਾਵੁਕ ਹੋਇਆ ਸੀ ਗਾਇਕ 

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਾਇਕ ਇੱਕ ਲਾਈਵ ਸ਼ੋਅ ਦੇ ਦੌਰਾਨ ਭਾਵੁਕ ਹੋ ਗਿਆ ਸੀ । ਜਿਸ ਦਾ ਵੀਡੀਓ ਵੀ ਵਾਇਰਲ ਹੋਇਆ ਸੀ । ਦਰਅਸਲ ਬਰੁਨਾ ਬੁਆਏ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਏਨਾਂ ਕੁ ਦੁਖੀ ਹੋਇਆ ਸੀ ਕਿ ਉਸ ਨੂੰ ਯਾਦ ਕਰਕੇ ਉਸ ਦੀਆਂ ਅੱਖਾਂ ‘ਚੋਂ ਅੱਥਰੂ ਆ ਗਏ ਸਨ । 

ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ 

ਸਿੱਧੂ ਮੂਸੇਵਾਲਾ ਦਾ ਕਤਲ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਉਸ ਵੇਲੇ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ ।ਪਰ ਰਸਤੇ ‘ਚ ਕੁਝ ਅਣਪਛਾਤੇ ਲੋਕਾਂ ਨੇ ਉਸ ਨੂੰ ਘੇਰ ਕੇ ਮਾਰ ਦਿੱਤਾ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network