ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਆਪਣੇ ਮਾਪਿਆਂ ਦੀ ਤਸਵੀਰ ‘ਅੰਮੀ ਅਤੇ ਬਾਬਲੇ ਦਾ ਲੇਖਾ ਨਾ ਦੇ ਸਕਦੀ’

ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ ।ਜਿਸਦਾ ਪਹਿਲਾ ਗੀਤ ‘ਦਾਦੀਆਂ ਨਾਨੀਆਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਹੁਣ ਗਾਇਕਾ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ ।

Reported by: PTC Punjabi Desk | Edited by: Shaminder  |  October 16th 2023 11:48 AM |  Updated: October 16th 2023 11:48 AM

ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਆਪਣੇ ਮਾਪਿਆਂ ਦੀ ਤਸਵੀਰ ‘ਅੰਮੀ ਅਤੇ ਬਾਬਲੇ ਦਾ ਲੇਖਾ ਨਾ ਦੇ ਸਕਦੀ’

ਨਿਮਰਤ ਖਹਿਰਾ (Nimrat Khaira)ਇਨ੍ਹੀਂ ਦਿਨੀਂ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ ।ਜਿਸਦਾ ਪਹਿਲਾ ਗੀਤ ‘ਦਾਦੀਆਂ ਨਾਨੀਆਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਹੁਣ ਗਾਇਕਾ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜੋ ਕਿ  ਉਨ੍ਹਾਂ ਦੇ ਮਾਪਿਆਂ ਦੀ ਹੈ ।

ਹੋਰ ਪੜ੍ਹੋ :  ਗਿੱਪੀ ਗਰੇਵਾਲ ਜਿੰਮ ਸ਼ਰਮਾ, ਕਰਮਜੀਤ ਅਨਮੋਲ ਸਣੇ ਕਈ ਕਲਾਕਾਰਾਂ ਦੇ ਨਾਲ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਅੰਮੀ ਅਤੇ ਬਾਬਲੇ ਦਾ ਲੇਖਾ ਨਾ ਦੇ ਸਕਦੀ,ਮੇਰੀਆਂ ਪੜ੍ਹਾਈਆਂ ਉੱਤੇ ਛੱਡੀ ਕੋਈ ਕੱਚ ਨੀਂ’ ।

ਨਿਮਰਤ ਖਹਿਰਾ ਨੇ ਦਿੱਤੇ ਕਈ ਹਿੱਟ ਗੀਤ 

ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਜਿਸ ‘ਚ ਐੱਸ ਪੀ ਰੈਂਕ ਵਰਗੀ, ਬੱਦਲਾਂ ਦੇ ਕਾਲਜੇ, ਰਾਣੀਹਾਰ ਸਣੇ ਕਈ ਹਿੱਟ ਗੀਤ ਉਨ੍ਹਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਨ੍ਹਾਂ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ।ਹੁਣ ਤੱਕ ਉਹ ਕਈ ਹਿੱਟ ਗੀਤਾਂ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਫ਼ਿਲਮ ਆਈ ਸੀ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network