ਨਿਮਰਤ ਖਹਿਰਾ ਨੇ ਸਾਂਝੀ ਕੀਤੀਆਂ ਖੂਬਸੂਰਤ ਤਸਵੀਰਾਂ, ਅਦਾਕਾਰਾ ਦੀ ਖੂਬਸੁਰਤੀ ਨੇ ਜਿੱਤਿਆ ਫੈਨਜ਼ ਦਾ ਦਿਲ
ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਹਾਲ ਹੀ ਵਿੱਚ ਅਦਾਕਾਰਾ ਦੀ ਫ਼ਿਲਮ 'ਜੋੜੀ' ਬਾਕਸ ਆਫਿਸ 'ਤੇ ਕਮਾਲ ਕਰ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਨਿਮਰਤ ਖਹਿਰਾ ਨੇ ਸਾਂਝੀ ਕੀਤੀਆਂ ਖੂਬਸੂਰਤ ਤਸਵੀਰਾਂ, ਅਦਾਕਾਰਾ ਦੀ ਖੂਬਸੁਰਤੀ ਨੇ ਜਿੱਤਿਆ ਫੈਨਜ਼ ਦਾ ਦਿਲ
Nimrat Khaira New pics: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਗਾਇਕਾ ਨਿਮਰਤ ਖਹਿਰਾ ਆਪਣੀ ਮਿੱਠੀ ਆਵਾਜ਼ 'ਚ ਦਮਦਾਰ ਗਾਇਕੀ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਨਿਮਰਤ, ਗਾਇਕ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ 'ਜੋੜੀ' ਵਿੱਚ ਨਜ਼ਰ ਆਈ। ਦਰਸ਼ਕਾਂ ਵੱਲੋਂ ਇਸ ਆਨ ਸਕ੍ਰੀਨ ਜੋੜੀ ਬਹੁਤ ਪਸੰਦ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਨਿਮਰਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਫੈਨਜ਼ ਨਾਲ ਸਾਂਝੀ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਅਦਾਕਾਰਾ ਨੇ ਕਾਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
ਨਿਮਰਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੱਖਾਂ ਲਾਈਕਸ ਤੇ ਕਮੈਂਟਸ ਆ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਮਾਰ ਸੁੱਟਿਆ ਓਏ'। ਇੱਕ ਹੋਰ ਨੇ ਲਿਖਿਆ, 'ਖੂਬਸੂਰਤ ਮੁਟਿਆਰ। '

ਹੋਰ ਪੜ੍ਹੋ: ਕੀ ਮੁੜ ਵਿਆਹ ਕਰਨ ਜਾ ਰਹੀ ਹੈ ਰਾਖੀ ਸਾਵੰਤ? ਆਦਿਲ ਤੋਂ ਬਾਅਦ ਰਾਖੀ ਸਾਵੰਤ ਨੂੰ ਮੁੜ ਦੁਬਈ ਦੇ ਇਸ ਸ਼ੇਖ ਨਾਲ ਹੋਇਆ ਪਿਆਰ
ਨਿਮਰਤ ਖਹਿਰਾ ਬਾਰੇ ਗੱਲ ਕਰੀਏ ਤਾਂ ਉਸ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਨਿਮਰਤ ਅਦਾਕਾਰੀ ਵਿੱਚ ਵੀ ਮਾਹਿਰ ਹੈ। ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ 'ਜੋੜੀ' ਵਿੱਚ ਨਿਮਰਤ ਖਹਿਰਾ ਨੂੰ ਦਿਲਜੀਤ ਦੋਸਾਂਝ ਦੇ ਨਾਲ ਵੇਖਿਆ ਜਾ ਸਕਦਾ ਹੈ, ਦਰਸ਼ਕਾਂ ਵੱਲੋਂ ਨਿਮਰਤ ਤੇ ਦਿਲਜੀਤ ਦੋਸਾਂਝ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
