ਨਿਸ਼ਾ ਬਾਨੋ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਅਦਾਕਾਰਾ ਨਿਸ਼ਾ ਬਾਨੋ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਵੈਡਿੰਗ ਐਨੀਵਰਸਰੀ ਦੀ ਵਧਾਈ ਆਪਣੇ ਪਤੀ ਨੂੰ ਦਿੱਤੀ ਹੈ ।

Written by  Shaminder   |  November 14th 2023 11:27 AM  |  Updated: November 14th 2023 11:27 AM

ਨਿਸ਼ਾ ਬਾਨੋ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਅਦਾਕਾਰਾ ਨਿਸ਼ਾ ਬਾਨੋ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਵੈਡਿੰਗ ਐਨੀਵਰਸਰੀ ਦੀ ਵਧਾਈ ਆਪਣੇ ਪਤੀ ਨੂੰ ਦਿੱਤੀ ਹੈ । ਅਦਾਕਾਰ ਨੇ ਸਮੀਰ ਮਾਹੀ ਨੂੰ ਟੈਗ ਕਰਦੇ ਹੋਏ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ‘ਹੈਪੀ ਮੈਰਿਜ ਐਨੀਵਰਸਰੀ, ਬਹੁਤ ਸਾਰਾ ਪਿਆਰ’ ।

ਹੋਰ ਪੜ੍ਹੋ :  ਗਾਇਕਾ ਪਰਵੀਨ ਭਾਰਟਾ, ਰਣਜੀਤ ਬਾਵਾ, ਹਿਮਾਂਸ਼ੀ ਖੁਰਾਣਾ ਨੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਕੀਤੇ ਸਾਂਝੇ

ਨਿਸ਼ਾ ਬਾਨੋ ਨੇ ਜਿਉੇਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ । ਨਿਸ਼ਾ ਦੇ ਪਤੀ ਵੀ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਉਹ ਕਈ ਪ੍ਰੋਜੈਕਟ ‘ਤੇ ਕੰਮ ਕਰ ਚੁੱਕੇ ਹਨ । 

ਨਿਸ਼ਾ ਬਾਨੋ ਦਾ ਵਰਕ ਫ੍ਰੰਟ 

ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਵੱਲੋਂ ਫ਼ਿਲਮ ਨਿੱਕਾ ਜ਼ੈਲਦਾਰ ‘ਚ ਨਿਭਾਏ ਗਏ ਸ਼ਾਂਤੀ ਦੇ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਨਿਸ਼ਾ ਬਾਨੋ ਨੇ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ‘ਚ ਵੀ ਆਪਣੇ ਕਿਰਦਾਰ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਰੋਮਾਂਟਿਕ ਜਾਂ ਫਿਰ ਅੜਬ ਔਰਤ ਦਾ ਕਿਰਦਾਰ ਨਿਭਾਉਣਾ ਹੋਵੇ । ਹਰ ਕਿਰਦਾਰ ‘ਚ ਉਹ ਜਾਨ ਪਾ ਦਿੰਦੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network