ਮੈਂਡੀ ਤੱਖਰ ਦੇ ਵਿਆਹ ‘ਚ ਨਿਸ਼ਾ ਬਾਨੋ, ਗੀਤਾਜ ਬਿੰਦਰਖੀਆ ਕਈ ਸਿਤਾਰਿਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ

Written by  Shaminder   |  February 12th 2024 10:10 AM  |  Updated: February 12th 2024 10:10 AM

ਮੈਂਡੀ ਤੱਖਰ ਦੇ ਵਿਆਹ ‘ਚ ਨਿਸ਼ਾ ਬਾਨੋ, ਗੀਤਾਜ ਬਿੰਦਰਖੀਆ ਕਈ ਸਿਤਾਰਿਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ

ਮੈਂਡੀ ਤੱਖਰ (Mandy Takhar)ਦੀ ਵਿਆਹ ਦੀਆ ਰਸਮਾਂ ਦੇ ਵੀਡੀਓ ਲਗਾਤਾਰ ਸਾਹਮਣੇ ਆ ਰਹੇ ਹਨ । ਹੁਣ ਮੈਂਡੀ ਤੱਖਰ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਅਦਾਕਾਰਾ ਮਹਿੰਦੀ ਲਗਵਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਹੋਰ ਵੀ ਕਈ ਸਿਤਾਰੇ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਨੇ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰਦੇ ਹੋਏ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ। 

Mandy Wedding.jpg

ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਵਾਰ ਇਹ ਪੰਜਾਬੀ ਸਿਤਾਰੇ ਮਨਾਉਣਗੇ ਵੈਲੇਂਨਟਾਈਨ ਡੇਅ

ਗੀਤਾਜ ਬਿੰਦਰਖੀਆ ਅਤੇ ਨਿਸ਼ਾ ਬਾਨੋ ਨੇ ਕੀਤਾ ਡਾਂਸ 

 ਮੈਂਡੀ ਤੱਖਰ ਦੇ ਵਿਆਹ ‘ਚ ਗੀਤਾਜ ਬਿੰਦਰਖੀਆ ਅਤੇ ਨਿਸ਼ਾ ਬਾਨੋ (Nisha Bano) ਪਹੁੰਚੇ ਹੋਏ ਹਨ । ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰ ਮੈਂਡੀ ਤੱਖਰ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਤਸਵੀਰਾਂ ‘ਚ ਅਦਾਕਾਰਾ ਮੈਂਡੀ ਤੱਖਰ ਆਪਣੇ ਚੂੜ੍ਹੇ ਨੂੰ ਵੀ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ।  

Mandy Takhar Wedding Video .jpgਕਈ ਦਿਨਾਂ ਤੋਂ ਚੱਲ ਰਹੀਆਂ ਵਿਆਹ ਦੀਆਂ ਰਸਮਾਂ 

 ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ । ਇਸ ਤੋਂ ਪਹਿਲਾਂ ਅਦਾਕਾਰਾ ਦੀ ਹਲਦੀ ਦੀ ਰਸਮ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ । ਜਿਸ ‘ਚ ਅਦਾਕਾਰਾ ਹਲਦੀ ਲਗਵਾਉਂਦੀ ਹੋਈ ਨਜ਼ਰ ਆਈ ਸੀ । ਇਸ ਤੋਂ ਇਲਾਵਾ ਪਤੀ ਦੇ ਨਾਲ ਵੀ ਉਸ ਦੀਆ ਤਸਵੀਰਾਂ ਵਾਇਰਲ ਹੋਈਆਂ ਸਨ ।

ਮੈਂਡੀ ਤੱਖਰ ਦਾ ਵਰਕ ਫ੍ਰੰਟ 

 ਮੈਂਡੀ ਤੱਖਰ ਯੂ ਕੇ ਮੂਲ ਦੀ ਹੈ । ਹਾਲਾਂਕਿ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਹੈ ।ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪੜ੍ਹਾਈ ਤੋਂ ਬਾਅਦ ਮੁੰਬਈ ‘ਚ ਮਾਡਲਿੰਗ ਦੇ ਖੇਤਰ ‘ਚ ਆਪਣੀ ਕਿਸਮਤ ਅਜਮਾਉਣ ਦੇ ਲਈ ਆ ਗਈ । ਮੁੰਬਈ ‘ਚ ਰਹਿਣ ਦੌਰਾਨ ਉਸ ਨੇ ਲੰਮਾ ਸਮਾਂ ਸੰਘਰਸ਼ ਕਈ ਅਤੇ ਕਈ ਬ੍ਰਾਂਡ ਦੇ ਲਈ ਕੰਮ ਕੀਤਾ । ਜਿਸ ਤੋਂ ਬਾਅਦ ਗਿੱਪੀ ਗਰੇਵਾਲ ਦੇ ਨਾਲ ‘ਮਿਰਜ਼ਾ’ ਫ਼ਿਲਮ ‘ਚ ਕੰਮ ਕੀਤਾ ਸੀ । ਇਸੇ ਫ਼ਿਲਮ ਦੇ ਨਾਲ ਉਹ ਚਰਚਾ ‘ਚ ਆਈ ਸੀ । ਇਸ ਤੋਂ ਇਲਾਵਾ ਉਸ ਨੇ ਲੁਕਣਮੀਚੀ, ਸਾਕ, ਜ਼ਿੰਦਗੀ ਜ਼ਿੰਦਾਬਾਦ, ਰੱਬ ਦਾ ਰੇਡੀਓ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ । 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network