ਪੰਮੀ ਬਾਈ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ਦੇ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ

ਗਾਇਕ ਪੰਮੀ ਬਾਈ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਜਨਮ ਦਿਨ ‘ਤੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।

Written by  Shaminder   |  November 09th 2023 03:55 PM  |  Updated: November 09th 2023 03:57 PM

ਪੰਮੀ ਬਾਈ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ਦੇ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ

ਗਾਇਕ ਪੰਮੀ ਬਾਈ (Pammi Bai) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਜਨਮ ਦਿਨ ‘ਤੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।

ਹੋਰ ਪੜ੍ਹੋ :  ਧੰਨਤੇਰਸ 2023 : ਧੰਨਤੇਰਸ ‘ਤੇ ਇਸ ਤਰ੍ਹਾਂ ਕਰੋ ਪੂਜਾ, ਘਰ ‘ਚ ਨਹੀਂ ਰਹੇਗੀ ਪੈਸੇ ਅਤੇ ਸੁੱਖਾਂ ਦੀ ਕਮੀ

ਵੀਡੀਓ ‘ਚ ਉਨ੍ਹਾਂ ਦੇ ਟੀਮ ਮੈਂਬਰ ਵੀ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਪੰਮੀ ਬਾਈ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਉਹ ਅਕਸਰ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

ਖੇਤੀਬਾੜੀ ਦੇ ਨਾਲ ਮੋਹ 

ਪੰਮੀ ਬਾਈ ਜਿੱਥੇ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹਨ । ਉੱਥੇ ਹੀ ਉਨ੍ਹਾਂ ਨੂੰ ਖੇਤਾਂ ਦੇ ਨਾਲ ਵੀ ਬੜਾ ਮੋਹ ਹੈ । ਉਹ ਅਕਸਰ ਆਪਣੇ ਖੇਤਾਂ ਦੇ ਵੀਡੀਓ ਅਤੇ ਆਧੁਨਿਕ ਖੇਤੀ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਖੇਤਾਂ ਤੋਂ ਇੱਕ ਵੀਡੀਓ ਸਾਂਝਾ ਕੀਤਾ ਸੀ ਅਤੇ ਇਸ ਵੀਡੀਓ ‘ਚ ਉਹ ਗੁੜ ਵਾਲੀ ਚਾਹ ਦਾ ਅਨੰਦ ਮਾਣਦੇ ਹੋਏ ਨਜ਼ਰ ਆਏ ਸਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network