ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਲਈ ਹੰਸ ਰਾਜ ਹੰਸ, ਗੁਰਦਾਸ ਮਾਨ ਸਣੇ ਮਨੋਰੰਜਨ ਜਗਤ ਦੇ ਕਈ ਸਿਤਾਰੇ ਪਹੁੰਚੇ, ਵੇਖੋ ਤਸਵੀਰਾਂ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਵਿਦਾਈ ਦੇ ਲਈ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਪਹੁੰਚੇ । ਬੀਤੇ ਦਿਨ ਜਿੱਥੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਪਹੁੰਚੇ ਸਨ । ਉੱਥੇ ਹੀ ਅੱਜ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਪਦਮ ਸ਼੍ਰੀ ਹੰਸ ਰਾਜ ਹੰਸ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ।

Reported by: PTC Punjabi Desk | Edited by: Shaminder  |  April 27th 2023 02:08 PM |  Updated: April 27th 2023 02:22 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਲਈ ਹੰਸ ਰਾਜ ਹੰਸ, ਗੁਰਦਾਸ ਮਾਨ ਸਣੇ ਮਨੋਰੰਜਨ ਜਗਤ ਦੇ ਕਈ ਸਿਤਾਰੇ ਪਹੁੰਚੇ, ਵੇਖੋ ਤਸਵੀਰਾਂ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਅੰਤਿਮ ਵਿਦਾਈ ਦੇ ਲਈ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਪਹੁੰਚੇ । ਬੀਤੇ ਦਿਨ ਜਿੱਥੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਪਹੁੰਚੇ ਸਨ । ਉੱਥੇ ਹੀ ਅੱਜ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਪਦਮ ਸ਼੍ਰੀ ਹੰਸ ਰਾਜ ਹੰਸ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ । 

ਹੋਰ ਪੜ੍ਹੋ  : ਅਰਮਾਨ ਮਲਿਕ ਨੇ ਕੀਤਾ ਰਿਵੀਲ, ਪਤਨੀ ਨੇ ਧੀ ਅਤੇ ਪੁੱਤਰ ਨੂੰ ਦਿੱਤਾ ਹੈ ਜਨਮ, ਵੀਡੀਓ ਕੀਤਾ ਸਾਂਝਾ

ਵੱਡੀ ਗਿਣਤੀ ‘ਚ ਸਿਆਸੀ ਆਗੂ ਵੀ ਪਹੁੰਚੇ 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਵੱਖ-ਵੱਖ ਸਿਆਸੀ ਦਲਾਂ ਦੇ ਆਗੂ ਵੀ ਪਹੁੰਚੇ । ਜਿਸ ‘ਚ ਜੇ ਪੀ ਨੱਢਾ, ਉਮਰ ਅਬਦੁੱਲਾ, ਮਨੋਰੰਜਨ ਕਾਲੀਆ, ਦੀਪੇਂਦਰ ਹੁੱਡਾ ਸਣੇ ਕਈ ਹਸਤੀਆਂ ਸ਼ਾਮਿਲ ਸਨ । 

ਬਾਦਲ ਪਰਿਵਾਰ ਗਮਗੀਨ 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਕਾਰਨ ਪੂਰਾ ਬਾਦਲ ਪਰਿਵਾਰ ਭਾਵੁਕ ਨਜ਼ਰ ਆਇਆ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਨੂੰ ਅੰਤਿਮ ਵਿਦਾਈ ਦੇਣ ਲੱਗਿਆਂ ਉਨ੍ਹਾਂ ਨੂੰ ਜੱਫੀ ਪਾ ਕੇ ਰੋਂਦੇ ਹੋਏ ਨਜ਼ਰ ਆਏ । ਬੀਬੀ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ ।

ਰਾਗੀ ਸਿੰਘਾਂ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਇਸ ਮੌਕੇ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਆਗੂਆਂ ਦੇ ਨਾਲ-ਨਾਲ ਆਮ ਲੋਕ ਵੀ ਆਪਣੇ ਮਹਿਬੂਬ ਨੇਤਾ ਦੇ ਅੰਤਿਮ ਦਰਸ਼ਨ ਅਤੇ ਸ਼ਰਧਾਂਜਲੀ ਦੇਣ ਦੇ ਲਈ ਪਹੁੰਚੇ ਹੋਏ ਸਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network