ਪਰਮੀਸ਼ ਵਰਮਾ ਨੇ ਆਪਣੀ ਧੀ ਦੇ ਨਾਲ ਸ਼ੇਅਰ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।
ਪਰਮੀਸ਼ ਵਰਮਾ ਨੇ ਆਪਣੀ ਧੀ ਦੇ ਨਾਲ ਸ਼ੇਅਰ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਪਰਮੀਸ਼ ਵਰਮਾ (Parmish Verma) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਆਪਣੀ ਧੀ ਸਦਾ ਦੇ ਨਾਲ ਕਾਰ ‘ਚ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਮਨਕਿਰਤ ਔਲਖ ਦੇ ਬੇਟੇ ਦੇ ਜਨਮ ਦਿਨ ‘ਤੇ ਗਾਇਕ ਜੱਸੀ ਗਿੱਲ, ਐਮੀ ਵਿਰਕ ਸਣੇ ਕਈ ਪੰਜਾਬੀ ਗਾਇਕਾਂ ਨੇ ਕੀਤੀ ਸ਼ਿਰਕਤ, ਵੇਖੋ ਵੀਡੀਓ
ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਵੀਡੀਓ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੇ ਘਰ ਕੁਝ ਸਮਾਂ ਪਹਿਲਾਂ ਹੀ ਧੀ ਸਦਾ ਦਾ ਜਨਮ ਹੋਇਆ ਹੈ । ਜਿਸ ਤੋਂ ਬਾਅਦ ਪਰਮੀਸ਼ ਧੀ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਨੇ ਕੁਝ ਸਮਾਂ ਪਹਿਲਾਂ ਲਵ ਮੈਰਿਜ ਕਰਵਾਈ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।

ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਗੀਤ ਗਰੇਵਾਲ ਕੈਨੇਡਾ ਮੂਲ ਦੀ ਹੈ।ਜਦੋਂਕਿ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਜਿਸ ਤੋਂ ਬਾਅਦ ਗਾਇਕੀ, ਡਾਇਰੈਕਸ਼ਨ ਅਤੇ ਅਦਾਕਾਰ ਦੇ ਤੌਰ ‘ਤੇ ਵੀ ਆਪਣੀ ਖ਼ਾਸ ਪਛਾਣ ਬਣਾਈ ।

ਪਰਮੀਸ਼ ਵਰਮਾ ਨੇ ਵਿਦੇਸ਼ ‘ਚ ਵੀ ਕੀਤੀ ਨੌਕਰੀ
ਪਰਮੀਸ਼ ਵਰਮਾ ਦਾ ਇੱਕ ਵੀਡੀਓ ਵੀ ਪਿਛਲੇ ਦਿਨੀਂ ਵਾਇਰਲ ਹੋਇਆ ਸੀ । ਜਿਸ ‘ਚ ਗਾਇਕ ਆਪਣੇ ਸੰਘਰਸ਼ ਦੇ ਦਿਨਾਂ ਬਾਰੇ ਦੱਸਦਾ ਹੋਇਆ ਭਾਵੁਕ ਹੋ ਗਿਆ ਸੀ ਕਿ ਕਿਸ ਤਰ੍ਹਾਂ ਉਸ ਨੂੰ ਵਿਦੇਸ਼ ‘ਚ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਬਾਅਦ ‘ਚ ਇੱਕ ਕਾਮਯਾਬ ਗਾਇਕ ਦੇ ਤੌਰ ‘ਤੇ ਉਹ ਨਿੱਤਰੇ ਤਾਂ ਉਨ੍ਹਾਂ ਨੇ ਉਸ ਗੋਰੇ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
