ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਵੀਡੀਓ, ਜੋੜੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦਾ ਇੱਕ ਰੋਮਾਂਟਿਕ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਦੋਵੇਂ ਜਣੇ ਇੱਕ ਦੂਜੇ ਪ੍ਰਤੀ ਪਿਆਰ ਜਤਾਉਂਦੇ ਹੋਏ ਨਜ਼ਰ ਆ ਰਹੇ ਹਨ । ਦੋਵੇਂ ਜਣੇ ਵੀਡੀਓ ‘ਚ ਵਾਕ ਕਰਦੇ ਹੋਏ ਦਿਖਾਈ ਦੇ ਰਹੇ ਹਨ ।

Reported by: PTC Punjabi Desk | Edited by: Shaminder  |  April 18th 2023 10:00 AM |  Updated: April 18th 2023 10:00 AM

ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਵੀਡੀਓ, ਜੋੜੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਪਰਮੀਸ਼ ਵਰਮਾ (Parmish Verma) ਅਤੇ ਗੀਤ ਗਰੇਵਾਲ (Geet Grewal) ਦਾ ਇੱਕ ਰੋਮਾਂਟਿਕ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਦੋਵੇਂ ਜਣੇ ਇੱਕ ਦੂਜੇ ਪ੍ਰਤੀ ਪਿਆਰ ਜਤਾਉਂਦੇ ਹੋਏ ਨਜ਼ਰ ਆ ਰਹੇ ਹਨ । ਦੋਵੇਂ ਜਣੇ ਵੀਡੀਓ ‘ਚ ਵਾਕ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਪ੍ਰਤੀਕਰਮ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਵੀਡੀਓ ਦੇ ਬੈਕਗਰਾਊਂਡ ‘ਚ ਪੰਜਾਬੀ ਰੋਮਾਂਟਿਕ ਗੀਤ ਚੱਲ ਰਿਹਾ ਹੈ ।

ਹੋਰ ਪੜ੍ਹੋ : ਔਖੇ ਹਾਲਾਤਾਂ ਚੋਂ ਵਾਹਿਗੁਰੂ ਨਾਮ ਦਾ ਸਿਮਰਨ ਕਿਵੇਂ ਉੱਭਰਨ ‘ਚ ਕਰਦਾ ਹੈ ਮਦਦ ਸੁਣੋ ਨਛੱਤਰ ਗਿੱਲ ਦੀ ਆਵਾਜ਼ ‘ਚ ਨਵਾਂ ਧਾਰਮਿਕ ਗੀਤ

ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ 

ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਪਰ ਇਸ ਦੌਰਾਨ ਪਰਮੀਸ਼ ਵਰਮਾ ਦੇ ਖ਼ਾਸ ਦੋਸਤ ਸ਼ੈਰੀ ਮਾਨ ਦਾ ਫੋਨ ਸਿਕਓਰਿਟੀ ਵਾਲਿਆਂ ਨੇ ਬਾਹਰ ਹੀ ਰੱਖਵਾ ਲਿਆ ਸੀ ।

ਜਿਸ ਤੋਂ ਬਾਅਦ ਦੋਨਾਂ ਦਰਮਿਆਨ ਸ਼ਬਦੀ ਜੰਗ ਕਾਫੀ ਸਮੇਂ ਤੱਕ ਚੱਲਦੀ ਰਹੀ ਸੀ ਅਤੇ ਸ਼ੈਰੀ ਮਾਨ ਨੇ ਅਪਸ਼ਬਦਾਂ ਦਾ ਇਸਤੇਮਾਲ ਵੀ ਪਰਮੀਸ਼ ਵਰਮਾ ਦੇ ਲਈ ਕੀਤਾ ਸੀ । ਜਿਸ ਤੋਂ ਬਾਅਦ ਦੋਵਾਂ ਦੀ ਦੋਸਤੀ ‘ਚ ਖਟਾਸ ਵੀ ਆ ਗਈ ਸੀ । 

ਬੀਤੇ ਦਿਨ ਪਰਮੀਸ਼ ਦਾ ਵੀਡੀਓ ਹੋਇਆ ਸੀ ਵਾਇਰਲ 

ਬੀਤੇ ਦਿਨ ਪਰਮੀਸ਼ ਵਰਮਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਗਾਇਕ ਸਿੱਧੂ ਮੂਸੇਵਾਲਾ ਬਾਰੇ ਗੱਲਬਾਤ ਕਰਦਾ ਹੋਇਆ ਨਜ਼ਰ ਆਇਆ ਸੀ । ਇਹ ਵੀਡੀਓ ਪਰਮੀਸ਼ ਵਰਮਾ ਦੇ ਚੰਡੀਗੜ੍ਹ ‘ਚ ਹੋਏ ਇੱਕ ਲਾਈਵ ਸ਼ੋਅ ਦੇ ਦੌਰਾਨ ਦਾ ਸੀ । ਜਿਸ ‘ਚ ਕਿਸੇ ਫੈਨ ਦੇ ਵੱਲੋਂ ਸ਼ੋਅ ਦੇ ਦੌਰਾਨ ਸਿੱਧੂ ਮੂਸੇਵਾਲਾ ਦਾ ਨਾਮ ਲਏ ਜਾਣ ਦੀ ਮੰਗ ਕੀਤੀ ਗਈ ਸੀ । ਜਿਸ ‘ਤੇ ਪਰਮੀਸ਼ ਵਰਮਾ ਨੇ ਪ੍ਰਸ਼ੰਸਕਾਂ ਨੂੰ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਸਿੱਧੂ ਉਨ੍ਹਾਂ ਦੇ ਲਈ ਕੀ ਸੀ । ਇਹ ਉਨ੍ਹਾਂ ਨੂੰ ਕਿਸੇ ਨੂੰ ਦੱਸਣ ਦੀ ਲੋੜ ਨਹੀਂ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network