ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਪਰਮੀਸ਼ ਵਰਮਾ (Parmish Verma) ਦੀ ਪਤਨੀ ਗੀਤ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਾਇਕ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ ‘ਘਰ ਉਹ ਹੈ ਜਿੱਥੇ ਤੁਸੀਂ ਹੋ…ਜਨਮਦਿਨ ਮੁਬਾਰਕ’। ਗੀਤ ਗਰੇਵਾਲ ਦੇ ਜਨਮ ਦਿਨ ‘ਤੇ ਫੈਨਸ ਦੇ ਵੱਲੋਂ ਵੀ ਪਰਮੀਸ਼ ਵਰਮਾ ਨੂੰ ਵਧਾਈ ਦਿੱਤੀ ਜਾ ਰਹੀ ਹੈ ।
ਹੋਰ ਪੜ੍ਹੋ : ਝਾਰਖੰਡ ਪੁਲਿਸ ਦੇ ਮੁਲਾਜ਼ਮ ਦਾ ਸ਼ਰਮਨਾਕ ਬਿਆਨ, ਸਿੱਧੂ ਮੂਸੇਵਾਲਾ ਨੂੰ ਕਿਹਾ ਅੱਤਵਾਦੀ, ਵੀਡੀਓ ਹੋ ਰਿਹਾ ਵਾਇਰਲ
ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਨੇ ਕਰਵਾਈ ਲਵ ਮੈਰਿਜ
ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੀਤ ਗਰੇਵਾਲ ਦੇ ਨਾਲ ਲਵ ਮੈਰਿਜ ਕਰਵਾਈ ਹੈ । ਦੋਨਾਂ ਦਾ ਵਿਆਹ ਕੈਨੇਡਾ ‘ਚ ਹੋਇਆ ਸੀ ।ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।

ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦਾ ਨਾਮ ਗਾਇਕ ਨੇ ਸਦਾ ਕੌਰ ਰੱਖਿਆ ਹੈ । ਆਪਣੀ ਕਿਊਟ ਧੀ ਦੇ ਨਾਲ ਵੀ ਪਰਮੀਸ਼ ਵਰਮਾ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਅਤੇ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ । ਅੱਜ ਕੱਲ੍ਹ ਉਹ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
