Trending:
ਗਾਇਕਾ ਪਰਵੀਨ ਭਾਰਟਾ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਪੁੱਤਰ ਦੇ ਨਾਲ ਤਸਵੀਰ ਸਾਂਝੀ ਕਰ ਦਿੱਤੀਆਂ ਜਨਮ ਦਿਨ ‘ਤੇ ਅਸੀਸਾਂ
ਗਾਇਕਾ ਪਰਵੀਨ ਭਾਰਟਾ (Parveen Bharta) ਦੇ ਪੁੱਤਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਪੁੱਤਰ ਦੇ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ ‘ਹੈਪੀ ਬਰਥਡੇ ਪੁੱਤਰ ਤਨਵੀਰ ਮੇਰੇ ਬੱਚੇ, ਮੇਰੀ ਜਾਨ ।ਸੱਚੇ ਪਾਤਸ਼ਾਂਹ ਤੁਹਾਨੂੰ ਹਰ ਖੁਸ਼ੀ ਦੇ ਨਾਲ ਨਵਾਜ਼ੇ ।ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ ਲੰਮੀਆਂ ਉਮਰਾਂ ਹੋਣ’।ਜਿਉਂ ਹੀ ਪਰਵੀਨ ਭਾਰਟਾ ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਤਾਂ ਉਨ੍ਹਾਂ ਦੇ ਫੈਨਸ ਨੇ ਵੀ ਪੁੱਤਰ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ।
/ptc-punjabi/media/media_files/63PpUDvuLJL1098s8TZJ.jpg)
ਪਰਵੀਨ ਭਾਰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਨਾ ਚਾਹਾਂਗੇ । ਜਿਸ ‘ਚ ਜ਼ਰੂਰ ਆਊਂਗੀ, ਲਾਕੇਟ, ਚੰਨ ਨਾਲੋਂ ਸੋਹਣੀ, ਛੁੱਟੀਆਂ, ਦਿਨ ਤਾਂ ਪੁਰਾਣੇ, ਦਰਦਾਂ ਭਰੀ ਕਹਾਣੀ, ਪਿਆਰ, ਲਵ ਚੱਲਦਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
/ptc-punjabi/media/post_attachments/a9f1a6cc8574ff85417ca93a7b849c8f794b4bce941b23a2e71c6f9447e952ba.webp)
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਪਰਵੀਨ ਭਾਰਟਾ ਨੇ ਕੁਝ ਸਮਾਂ ਪਹਿਲਾਂ ਸ਼ਰਨ ਸਿੰਘ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਇੰਡਸਟਰੀ ਤੋਂ ਕੁਝ ਸਮਾਂ ਦੂਰੀ ਬਣਾਈ ਰੱਖੀ ਸੀ । ਕਿਉਂਕਿ ਗਾਇਕਾ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਨਿਭਾਉਣ ‘ਚ ਰੁੱਝੇ ਰਹੇ । ਹੁਣ ਕਿਉਂਕਿ ਉਨ੍ਹਾਂ ਦੇ ਦੋਵੇਂ ਬੱਚੇ ਵੱਡੇ ਹੋ ਚੁੱਕੇ ਹਨ ਤਾਂ ਗਾਇਕਾ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਚੁੱਕੇ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ । ਉਹ ਅਕਸਰ ਸਰੋਤਿਆਂ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਰੁਬਰੂ ਹੁੰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਵੀ ਤਸਵੀਰ ਸਾਂਝੀ ਕੀਤੀ ਸੀ । ਇਸ ਤੋਂ ਇਲਾਵਾ ਉਹ ਆਪਣੇ ਆਉਣ ਵਾਲੇ ਪ੍ਰੋਜੈਕੇਟਸ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ।
-