ਐਮੀ ਵਿਰਕ ਅਤੇ ਸੋਨਮ ਬਾਜਵਾ ਦੀਆਂ ‘ਕੁੜੀ ਹਰਿਆਣੇ ਵੱਲ ਦੀ’ ਦੇ ਸੈੱਟ ਤੋਂ ਤਸਵੀਰਾਂ ਆਈਆਂ ਸਾਹਮਣੇ
ਐਮੀ ਵਿਰਕ ਅਤੇ ਸੋਨਮ ਬਾਜਵਾ ਦੀਆਂ ‘ਕੁੜੀ ਹਰਿਆਣੇ ਵੱਲ ਦੀ’ ਦੇ ਸੈੱਟ ਤੋਂ ਤਸਵੀਰਾਂ ਆਈਆਂ ਸਾਹਮਣੇ
ਐਮੀ ਵਿਰਕ (Ammy Virk)ਅਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੀ ਸ਼ੂਟਿੰਗ ‘ਚ ਰੇਝੇ ਹੋਏ ਹਨ । ਫ਼ਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਇਹ ਜੋੜੀ ਬਹੁਤ ਹੀ ਸੋਹਣੀ ਲੱਗ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਜੋੜੀ ਇੱਕਠਿਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ।
/ptc-punjabi/media/post_attachments/516a9952a91923730369a2b2472b54b74bf7b38deb2210521d7236de5b953ca4.webp)
ਹੋਰ ਪੜ੍ਹੋ : ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ
ਐਮੀ ਵਿਰਕ ਦਾ ਵਰਕ ਫ੍ਰੰਟ ਐਮੀ ਵਿਰਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਆਪਣੀ ਕਿਸਮਤ ਅਜ਼ਮਾਈ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਏ । ਹੁਣ ਤੱਕ ਉਹ ‘ਓਏ ਮੱਖਣਾ’, ‘ਨਿੱਕਾ ਜ਼ੈਲਦਾਰ’, ‘ਸੌਂਕਣ ਸੌਂਕਣੇ’, ‘ਸਤਿ ਸ਼੍ਰੀ ਅਕਾਲ ਇੰਗਲੈਂਡ’ ਸਣੇ ਕਈ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ।
ਸੋਨਮ ਬਾਜਵਾ ਦਾ ਵਰਕ ਫ੍ਰੰਟ ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਬਤੌਰ ਏਅਰ ਹੋਸਟੈੱਸ ਕੰਮ ਕਰਦੇ ਸਨ । ਇਸੇ ਦੌਰਾਨ ਉਨ੍ਹਾਂ ਨੂੰ ਮਾਡਲਿੰਗ ਦੇ ਖੇਤਰ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਫਿਰ ਉਹ ਕਈ ਬਿਊਟੀ ਕਾਂਟੈਸਟ ‘ਚ ਨਜ਼ਰ ਆਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਪੰਜਾਬ ੧੯੮੪’ ‘ਚ ਕੰਮ ਕਰਨ ਦਾ ਮੌਕਾ ਮਿਲਿਆ । ਜਿਸ ਤੋਂ ਬਾਅਦ ਸੋਨਮ ਬਾਜਵਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਉਹ ਨਜ਼ਰ ਆਏ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
