ਸਿੱਧੂ ਮੂਸੇਵਾਲਾ ਦੇ ਬਰਸੀ ਸਮਾਗਮ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਿਤਾ ਬਲਕੌਰ ਸਿੱਧੂ ਸਣੇ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਸਿੱਧੂ ਮੂਸੇਵਾਲਾ ਦੇ ਬਰਸੀ ਸਮਾਗਮ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਿਤਾ ਬਲਕੌਰ ਸਿੱਧੂ ਸਣੇ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਸਿੱਧੂ ਮੂਸੇਵਾਲਾ (Sidhu Moose wala) ਦੀ ਅੱਜ ਦੂਜੀ ਬਰਸੀ (Death Anniversary) ਮਨਾਈ ਹੈ। ਇੱਕ ਸਾਦੇ ਸਮਾਰੋਹ ਦੇ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਸਣੇ ਪਿੰਡ ਦੇ ਲੋਕਾਂ ਨੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਹੈ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।
ਹੋਰ ਪੜ੍ਹੋ : ਪੁੱਤਰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਬਲਕੌਰ ਸਿੱਧੂ ਨੇ ਫੈਨਸ ਨੂੰ ਪਿੰਡ ਆਉਣ ਤੋਂ ਕਿਉਂ ਕੀਤੀ ਮਨਾਹੀ, ਪੜ੍ਹੋ ਪੂਰੀ ਖ਼ਬਰ
ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਪੁੱਤਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਮੌਕੇ ਛੋਟਾ ਸਿੱਧੂ ਵੀ ਮੌਜੂਦ ਰਿਹਾ ਹੈ। ਇਸ ਸ਼ਰਧਾਂਜਲੀ ਸਮਾਰੋਹ ‘ਚ ਸੁਖਪਾਲ ਖਹਿਰਾ ਸਣੇ ਪਿੰਡ ਦੇ ਲੋਕ ਮੌਜੂਦ ਰਹੇ । ਸ਼ਰਧਾਂਜਲੀ ਸਮਾਗਮ ਬਹੁਤ ਹੀ ਸਾਦਾ ਰੱਖਿਆ ਗਿਆ ਸੀ ।
_219b3d791524a3895b3ff6e7c48488b0_1280X720.webp)
29 ਮਈ 2022 ਨੂੰ ਹੋਇਆ ਸੀ ਕਤਲ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਕਰ ਦਿੱਤਾ ਗਿਆ ਸੀ। ਕੁਝ ਹਥਿਆਰਬੰਦ ਲੋਕਾਂ ਨੇ ਗਾਇਕ ਦਾ ਉਸ ਵੇਲੇ ਕਤਲ ਕਰ ਦਿੱਤਾ ਸੀ ।ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਿਹਾ ਸੀ ।ਪਰ ਰਸਤੇ ‘ਚ ਕੁਝ ਲੋਕਾਂ ਨੇ ਉਸ ਨੂੰ ਘੇਰਾ ਪਾ ਕੇ ਕਤਲ ਕਰ ਦਿੱਤਾ ਸੀ।
_8acf25510aaf6d946689094722d3cea4_1280X720.webp)
ਬਰਸੀ ‘ਤੇ ਹਰ ਕੋਈ ਕਰ ਰਿਹਾ ਯਾਦ
ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਹਰ ਕੋਈ ਉਸ ਨੂੰ ਯਾਦ ਕਰ ਰਿਹਾ ਹੈ। ਦੇਸ਼ ਵਿਦੇਸ਼ ‘ਚ ਫੈਨਸ ਉਸ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ । ਜਿਸ ਨੇ ਕੁਝ ਕੁ ਸਾਲਾਂ ‘ਚ ਦੇਸ਼ ਦੁਨੀਆ ‘ਚ ਆਪਣੀ ਵੱਖਰੀ ਪਛਾਣ ਬਣਾ ਲਈ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
