ਅਦਾਕਾਰ ਦੇਵ ਖਰੌੜ ਤੇ ਲੱਕੀ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਇੰਡਸਟਰੀ ਦੇ ਸਿਤਾਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚਦੇ ਰਹਿੰਦੇ ਹਨ । ਹੁਣ ਅਦਾਕਾਰ ਦੇਵ ਖਰੌੜ ਅਤੇ ਲੱਕੀ ਧਾਲੀਵਾਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ।

Written by  Shaminder   |  November 22nd 2023 12:04 PM  |  Updated: November 22nd 2023 12:09 PM

ਅਦਾਕਾਰ ਦੇਵ ਖਰੌੜ ਤੇ ਲੱਕੀ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਇੰਡਸਟਰੀ ਦੇ ਸਿਤਾਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚਦੇ ਰਹਿੰਦੇ ਹਨ । ਹੁਣ ਅਦਾਕਾਰ ਦੇਵ ਖਰੌੜ (Dev Kharoud) ਅਤੇ ਲੱਕੀ ਧਾਲੀਵਾਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਸ ਮੌਕੇ ਜਿੱਥੇ ਅਦਾਕਾਰ ਨੇ ਗੁਰੁ ਘਰ ‘ਚ ਮੱਥਾ ਟੇਕ ਕੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ, ਉੱਥੇ ਹੀ ਸਰਬੱਤ ਦੇ ਭਲੇ ਦੇ ਲਈ ਅਰਦਾਸ ਵੀ ਕੀਤੀ ।

ਹੋਰ ਪੜ੍ਹੋ :  ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਦਾ ਟ੍ਰੇਲਰ ਰਿਲੀਜ਼, ਅਦਾਕਾਰ ਮਲਕੀਤ ਰੌਣੀ ਨੇ ਕਿਹਾ ‘ਸਧਾਰਣ ਘਰਾਂ ਤੋਂ ਚੰਗੇ ਐਕਟਰ ਨੇ ਫ਼ਿਲਮ ‘ਚ, ਤੁਹਾਡਾ ਸਾਥ ਚਾਹੀਦਾ’

ਅਦਾਕਾਰ ਦੇਵ ਖਰੌੜ ਨੇ ਕਿਹਾ ਕਿ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਹੁਤ ਵੱਡਾ ਦਰ ਹੈ ਅਤੇ ਇੱਥੇ ਕੋਈ ਵੀ ਆਪਣੀ ਮਰਜ਼ੀ ਦੇ ਨਾਲ ਨਹੀਂ ਪਹੁੰਚ ਸਕਦਾ।। ਇਹ ਗੁਰੁ ਮਹਾਰਾਜ ਦੀ ਅਪਾਰ ਬਖਸ਼ਿਸ਼ ਹੈ । ਉਹ ਸਾਨੂੰ ਆਪਣੇ ਦਰ ‘ਤੇ ਆਪ ਬੁਲਾਉਂਦਾ ਹੈ।

ਦੇਵ ਖਰੌੜ ਦਾ ਵਰਕ ਫ੍ਰੰਟ 

ਦੇਵ ਖਰੌੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਜਿਸ ‘ਚ ਰੁਪਿੰਦਰ ਗਾਂਧੀ ਦਾ ਗੈਂਗਸਟਰ, ਬਲੈਕੀਆ, ਡਾਕੂਆਂ ਦਾ ਮੁੰਡਾ, ਡੀਐੱਸਪੀ ਦੇਵ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਦੇ ਕਿਰਦਾਰਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

ਦੇਵ ਖਰੌੜ ਦੀ ਨਿੱਜੀ ਜ਼ਿੰਦਗੀ 

ਦੇਵ ਖਰੌੜ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਪਟਿਆਲਾ ਦੇ ਨਜ਼ਦੀਕ ਇੱਕ ਪਿੰਡ ਦੇ ਨਾਲ ਸਬੰਧਤ ਹਨ ।ਦੇਵ ਖਰੌੜ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਵਿਹਲੇ ਸਨ ਅਤੇ ਇਸੇ ਕਾਰਨ ਉਨ੍ਹਾਂ ਨੂੰ ਆਪਣੇ ਰਿਸ਼ਤੇਦਾਰਾਂ ਦੀਆਂ ਗੱਲਾਂ ਵੀ ਸੁਣਨੀਆਂ ਪੈਂਦੀਆਂ ਸਨ ।ਪਰ ਇਸ ਸਭ ਦੇ ਬਾਵਜੂਦ ਉਨ੍ਹਾਂ ਨੇ ਜ਼ਿੰਦਗੀ ‘ਚ ਕਦੇ ਵੀ ਹਾਰ ਨਹੀਂ ਮੰਨੀ ਅਤੇ ਫ਼ਿਲਮਾਂ ‘ਚ ਕਾਮਯਾਬੀ ਹਾਸਲ ਕਰਕੇ ਆਪਣੇ ਹੁਨਰ ਦਾ ਸਬੂਤ ਦਿੱਤਾ ।

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network