ਪ੍ਰਭ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਜੱਟਾ ਡੋਲੀਂ ਨਾ’ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼
ਮਾਡਲਿੰਗ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਪ੍ਰਭ ਗਰੇਵਾਲ (Prabh Grewal) ਹੁਣ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ । ਉਹ ਫ਼ਿਲਮਾਂ ਦੇ ਨਾਲ ਨਾਲ ਕਈ ਵੈੱਬ ਸੀਰੀਜ਼ ‘ਚ ਵੀ ਨਜ਼ਰ ਆ ਰਹੀ ਹੈ । ਹੁਣ ਉਸ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜਲਦ ਹੀ ਅਦਾਕਾਰਾ ਨਵੀਂ ਫ਼ਿਲਮ ‘ਜੱਟਾ ਡੋਲੀਂ ਨਾ’ ‘ਚ ਨਜ਼ਰ ਆਏਗੀ ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਹੈ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਇਸ ਫ਼ਿਲਮ ਨੂੰ ਸੋਨੂੰ ਸੱਗੂ ਦੇ ਵੱਲੋਂ ਲਿਖਿਆ ਗਿਆ ਹੈ ਅਤੇ ਫ਼ਿਲਮ ‘ਚ ਕਿਰਨਦੀਪ ਰਿਆਤ, ਸ਼ਵਿੰਦਰ ਮਾਹਲ, ਜਰਨੈਲ ਸਿੰਘ, ਪਰਮਿੰਦਰ ਗਿੱਲ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਇਹ ਫ਼ਿਲਮ ਅਗਲੇ ਸਾਲ ਪੰਜ ਜਨਵਰੀ ਨੂੰ ਰਿਲੀਜ਼ ਹੋਵੇਗੀ ।
ਪ੍ਰਭ ਗਰੇਵਾਲ ਦੀ ਨਿੱਜੀ ਜ਼ਿੰਦਗੀ
ਪ੍ਰਭ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ‘ਚ ਕੀਤੀ ਸੀ । ਉਸ ਦੇ ਪਰਿਵਾਰ ਵਾਲੇ ਨਹੀਂ ਸੀ ਚਾਹੁੰਦੇ ਕਿ ਉਹ ਮਨੋਰੰਜਨ ਇੰਡਸਟਰੀ ‘ਚ ਕੰਮ ਕਰੇ।
ਪਰ ਹੌਲੀ ਹੌਲੀ ਪ੍ਰਭ ਗਰੇਵਾਲ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਦੇ ਲਈ ਰਾਜ਼ੀ ਕਰ ਲਿਆ ਅਤੇ ਹੁਣ ਉਹ ਜਿੱਥੇ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਰਹੇ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।
- PTC PUNJABI