ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ IVF ਟ੍ਰੀਟਮੈਂਟ ਦੀ ਜਾਣਕਾਰੀ ਮੰਗਣ ਦਾ ਮਾਮਲਾ 'ਚ ਪੰਜਾਬ ਸਰਕਾਰ ਵਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ

Written by  Pushp Raj   |  March 21st 2024 04:50 PM  |  Updated: March 21st 2024 04:50 PM

ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ IVF ਟ੍ਰੀਟਮੈਂਟ ਦੀ ਜਾਣਕਾਰੀ ਮੰਗਣ ਦਾ ਮਾਮਲਾ 'ਚ ਪੰਜਾਬ ਸਰਕਾਰ ਵਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ

Health secretary issued notice over Sidhu mother’s IVF Case: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਦੀ ਜਾਣਕਾਰੀ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿਚ ਸਿਹਤ ਸਕੱਤਰ ਤੋਂ ਪੁੱਛਿਆ ਗਿਆ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਸਿੱਧੂ ਦੇ ਪਰਿਵਾਰ ਤੋਂ ਜਾਣਕਾਰੀ ਕਿਉਂ ਮੰਗੀ ਹੈ?

 ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ 

Sidhu Moosewala parents IVF treatment case

ਸਿਹਤ ਸਕੱਤਰ ਤੋਂ ਪੁੱਛਿਆ ਗਿਆ ਸੀਐਮ ਨੂੰ ਦੱਸੇ ਬਿਨਾਂ ਸਿੱਧੂ ਦੇ ਪਰਿਵਾਰ ਤੋਂ ਕਿਉਂ ਕੀਤੀ ਗਈ ਪੁੱਛਗਿੱਛ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਪ੍ਰਮੁੱਖ ਸਕੱਤਰ ਸਿਹਤ ਅਜੋਏ ਸ਼ਰਮਾ ਨੂੰ ਲਿਖਤੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਕਿ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਘਰ ਛੋਟੇ ਸ਼ੁਭਦੀਪ ਦੇ ਜਨਮ ਨੂੰ ਲੈ ਕੇ ਜਾਰੀ ਕੀਤੇ ਨੋਟਿਸ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦਾ? ਅਤੇ ਇਸ ਮਾਮਲੇ ਵਿੱਚ ਸਿੱਧੀ ਕਾਰਵਾਈ ਕਿਉਂ ਕੀਤੀ ਹੈ ?ਦੱਸ ਦੇਈਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈਵੀਐੱਫ ਟ੍ਰੀਟਮੈਂਟ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਕ 21 ਤੋਂ 50 ਸਾਲ ਦੀ ਉਮਰ ਵਿਚ IVF ਟ੍ਰੀਟਮੈਂਟ ਕਰਵਾਇਆ ਜਾ ਸਕਦਾ ਹੈ ਪਰ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਬੱਚੇ ਨੂੰ ਜਨਮ ਦਿਤਾ ਹੈ। ਇਸ ਲਈ ਕੇਂਦਰ ਨੇ ਇਸ ਸਬੰਧੀ ਜਾਣਕਾਰੀ ਮੰਗੀ ਹੈ। 

ਕੇਂਦਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਮੀਡੀਆ ਰੀਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਆਈਵੀਐੱਫ ਰਾਹੀਂ ਬੱਚੇ ਨੂੰ ਜਨਮ ਦਿਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਰਤੋਂ ਸਮੇਂ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਕਰਨ ਅਤੇ ਏਆਰਟੀ (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰੀਪੋਰਟ ਭੇਜੀ ਜਾਵੇ। ਕੇਂਦਰ ਵਲੋਂ ਪੰਜਾਬ ਸਰਕਾਰ ਤੋਂ ਰੀਪੋਰਟ ਮੰਗੀ ਗਈ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਵੀਡੀਉ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

 

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ IVF ਨਾਲ ਸਬੰਧਤ ਮਾਮਲੇ 'ਚ ਮਿਲ ਸਕਦੀ ਹੈ ਰਾਹਤ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ, ‘ਮੈਂ ਅਜੇ ਤਕ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ। ਜੇਕਰ ਮੈਂ ਕਿਤੇ ਵੀ ਕਾਨੂੰਨ ਤੋਂ ਬਾਹਰ ਗਿਆ ਤਾਂ ਸਰਕਾਰ ਮੈਨੂੰ ਸਲਾਖਾਂ ਪਿੱਛੇ ਡੱਕ ਦੇਵੇ। ਜੇਕਰ ਸਰਕਾਰ ਨੂੰ ਫਿਰ ਵੀ ਭਰੋਸਾ ਨਹੀਂ ਹੈ ਤਾਂ ਪਹਿਲਾਂ ਕੇਸ ਦਰਜ ਕਰੋ ਅਤੇ ਜੇਲ ਵਿਚ ਬੰਦ ਕਰੋ। ਫਿਰ ਮਾਮਲੇ ਦੀ ਜਾਂਚ ਕਰੋ। ਮੈਂ ਭਰੋਸੇ ਨਾਲ ਕਹਿ ਰਿਹਾ ਹਾਂ ਕਿ ਇਲਾਜ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਾਨੂੰਨੀ ਦਸਤਾਵੇਜ਼ ਪੇਸ਼ ਕੀਤੇ ਜਾਣਗੇ’।

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network