ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦਾ ਹੋਇਆ ਬੇਬੀ ਸ਼ਾਵਰ, ਵੀਡੀਓ ਆਇਆ ਸਾਹਮਣੇ

ਦ੍ਰਿਸ਼ਟੀ ਗਰੇਵਾਲ ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਇਸ ਤੋਂ ਪਹਿਲਾਂ ਅਦਾਕਾਰਾ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ।

Written by  Shaminder   |  March 24th 2023 05:00 PM  |  Updated: March 24th 2023 05:00 PM

ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦਾ ਹੋਇਆ ਬੇਬੀ ਸ਼ਾਵਰ, ਵੀਡੀਓ ਆਇਆ ਸਾਹਮਣੇ

ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal)ਇਨ੍ਹੀਂ ਦਿਨੀਂ ਆਪਣੀ ਪ੍ਰੈਗਨੇਂਸੀ ਨੂੰ ਖੂਬ ਇਨਜੁਆਏ ਕਰ ਰਹੀ ਹੈ । ਉਸ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਪਰਿਵਾਰਕ ਮੈਂਬਰ ਉਸ ਦੀ ਗੋਦ ਭਰਾਈ ਦੀ ਰਸਮ ਅਦਾ ਕਰਦੇ ਹੋਏ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਪ੍ਰਦੀਪ ਸਰਕਾਰ ਦਾ ਹੋਇਆ ਦਿਹਾਂਤ, ਬਾਲੀਵੁੱਡ ਹਸਤੀਆਂ ਨੇ ਜਤਾਇਆ ਦੁੱਖ

ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ 

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਬੇਬੀ ਸ਼ਾਵਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਸ ਦੇ ਮਾਪੇ ਉਸ ਦੀ ਗੋਦ ਭਰਾਈ ਦੀ ਰਸਮ ਕਰ ਰਹੇ ਹਨ । ਇਸ ਤੋਂ ਇਲਾਵਾ ਉਸ ਦੇ ਹੋਰ ਕਈ ਰਿਸ਼ਤੇਦਾਰ ਵੀ ਵੀਡੀਓ ‘ਚ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

 

ਕੁਝ ਦਿਨ ਪਹਿਲਾਂ ਹੀ ਕੀਤਾ ਸੀ ਪ੍ਰੈਗਨੇਂਸੀ ਦਾ ਐਲਾਨ 

 ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ । ਉਹ ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ ।ਜਿਸ ਨੂੰ ਲੈ ਕੇ ਇਹ ਜੋੜੀ ਪੱਬਾਂ ਭਾਰ ਹੈ ।

ਅਭੈ ਅੱਤਰੀ ਵੀ ਪਹਿਲੇ ਬੱਚੇ ਨੂੰ ਲੈ ਕੇ ਉਤਸ਼ਾਹਿਤ 

ਅਦਾਕਾਰ ਅਭੈ ਅੱਤਰੀ ਵੀ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਅਦਾਕਾਰਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਚ ਉਹ ਵੀ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network