ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਸੁਰਿੰਦਰ ਸ਼ਿੰਦਾ ਦੇ ਦਿਹਾਂਤ 'ਤੇ ਜਤਾਇਆ ਸੋਗ, ਸਾਂਝੀ ਕੀਤੀ ਭਾਵੁਕ ਪੋਸਟ
Bhupinder Gill On Surinder Shinda Death: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਫਾਨੀ ਦੁਨੀਆ ਤੋਂ ਅੱਜ ਸਵੇਰੇ ਰੁਖਸਤੀ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਮਗਰੋਂ ਪੰਜਾਬੀ ਇੰਡਸਟਰੀ ਦੇ ਸੋਗ ਲਹਿਰ ਛਾ ਗਈ ਹੈ। ਸੁਰਿੰਦਰ ਸ਼ਿੰਦਾ ਦੇ ਦਿਹਾਂਤ ਉੱਤੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਫਾਨੀ ਦੁਨੀਆ ਤੋਂ ਅੱਜ ਸਵੇਰੇ ਰੁਖਸਤੀ ਕਰ ਗਏ ਹਨ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ।
ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਕੈਪਸ਼ਨ ਦਿੰਦਿਆ ਉਨ੍ਹਾਂ ਲਿਖਿਆ, ਅਫਸੋਸ ਨਹੀਂ ਰਹੇ ਗਾਇਕ ਸੁਰਿੰਦਰ ਛਿੰਦਾ ਜੀ...ਸੰਗੀਤ ਪ੍ਰੇਮੀਆ ਨੂੰ ਨਾ ਪੂਰਾ ਹੋਣ ਵਾਲਾ ਘਾਟਾ...ਇੱਕ ਯੁੱਗ ਦਾ ਅੰਤ, ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ...
ਦੱਸ ਦੇਈਏ ਕਿ ਗਾਇਕ ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦੋਂ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਡਾਕਟਰਾਂ ਦੀ ਕਈ ਕੋਸ਼ਿਸ਼ਾਂ ਦੇ ਬਾਵਜੂਦ ਵੀ ਗਾਇਕ ਨੂੰ ਨਹੀਂ ਬਚਾਇਆ ਜਾ ਸਕਿਆ।
ਜਾਣਕਾਰੀ ਮੁਤਾਬਕ ਉੱਘੇ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
- PTC PUNJABI