ਪੰਜਾਬੀ ਗਾਇਕ ਜੈਜ਼ੀ ਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਗਾਇਕ ਜੈਜ਼ੀ ਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੈਜ਼ੀ ਬੀ (Jazzy B) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਗਾਇਕ ਨਵੇਂ ਸਾਲ ਦੀ ਆਮਦ ‘ਤੇ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕ ਕੇ ਆਸ਼ੀਰਵਾਦ ਲੈਣ ਆਏ ਸਨ । ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।ਇਸ ਮੌਕੇ ਗਾਇਕ ਜੈਜ਼ੀ ਬੀ ਨੇ ਕਿਹਾ ਕਿ ਗੁਰੁ ਘਰ ‘ਚ ਆ ਕੇ ਜੋ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ ਉਹ ਦੁਨੀਆ ਦੀ ਹੋਰ ਕਿਸੇ ਥਾਂ ‘ਤੇ ਨਹੀਂ ਮਿਲਦਾ।
/ptc-punjabi/media/post_attachments/edb3075c47c353cc6b58752cdc428fbf61fc575e564c11d7a62302b7979323dd.webp)
ਹੋਰ ਪੜ੍ਹੋ : ਪੰਜਾਬੀ ਗਾਇਕ ਕਾਕਾ ਨੇ ਆਪਣੀ ਲਵ-ਲਾਈਫ ਦਾ ਕੀਤਾ ਖੁਲਾਸਾ, ਗਰਲ ਫਰੈਂਡ ਨਾਲ ਮਿਰਰ ਸੈਲਫੀ ਕੀਤੀ ਸਾਂਝੀਇਸ ਮੌਕੇ ਗਾਇਕ ਨੇ ਗੁਰਬਾਣੀ ਦੇ ਮਹੱਤਵ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਬਾਣੀ ਤੋਂ ਉੱਪਰ ਕੁਝ ਨਹੀਂ ਹੈ । ਇਸ ਮੌਕੇ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਆਪਣੇ ਬੱਚਿਆਂ ਪੰਜਾਬੀ ਪੜ੍ਹਾਉਣ ਅਤੇ ਸਿਖਾਉਣ ਦੀ ਅਪੀਲ ਵੀ ਕੀਤੀ ।
/ptc-punjabi/media/post_attachments/724c0aba47474b8eb9c483d5c7a7899628a421f9787c7b812eaa6684b938ad82.webp)
ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਪਿਛਲੇ ਤੀਹ ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਨੂੰ ਭੰਗੜਾ ਕਿੰਗ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ । ਬਹੁਤ ਛੋਟੀ ਉਮਰ ‘ਚ ਹੀ ਜੈਜ਼ੀ ਬੀੇ ਵਿਦੇਸ਼ ‘ਚ ਸੈਟਲ ਹੋ ਗਏ ਸਨ ਪਰ ਇਸ ਸਭ ਦੇ ਬਾਵਜੂਦ ਨਾਂ ਤਾਂ ਪੰਜਾਬ ਦੇ ਨਾਲੋਂ ਉਨ੍ਹਾਂ ਦਾ ਮੋਹ ਘੱਟ ਹੋਇਆ ਅਤੇ ਹਮੇਸ਼ਾ ਉਹ ਆਪਣੇ ਗੀਤਾਂ ‘ਚ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਲਈ ਆਪਣੀ ਆਵਾਜ਼ ਬੁਲੰਦ ਕਰਦੇ ਆਏ ਹਨ । ਜੈਜ਼ੀ ਬੀ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਉਹ ਹਾਲ ਹੀ ‘ਚ ਨੀਰੂ ਬਾਜਵਾ ਦੇ ਨਾਲ ਫ਼ਿਲਮ ਸਨੋਮੈਨ ‘ਚ ਵੀ ਨਜ਼ਰ ਆਏ ਸਨ ।
/ptc-punjabi/media/post_banners/eee72edef34069fecf2eae800adc0998a0a840880bfac8d568359dc8c721c8e1.webp)
ਜੈਜ਼ੀ ਬੀ ਨੇ ਦਿੱਤੇ ਕਈ ਹਿੱਟ ਗੀਤ
ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਜੈਜ਼ੀ ਬੀ ਦਾ ਹਰ ਗੀਤ ਹਿੱਟ ਹੁੰਦਾ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਤਾਂ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਕੁ ਚੋਣਵੇਂ ਗੀਤਾਂ ਦੀ ਗੱਲ ਕਰਾਂਗੇ । ਜਿਸ ‘ਚ ਨਾਗ ਸਾਂਭ ਲੈ ਜ਼ੁਲਫਾਂ ਦੇ, ਦੋ ਸੱਪ ਬੱਚੇ ਲਮਕਾ ਲਏ, ਰੈਂਬੋ ਰੈਂਬੋ, ਆਇਆ ਮੈਂ ਗੱਡੀ ਮੋੜ, ਮਾਂ ਨਹੀਂ ਲੱਭਣੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
