ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਦੋਸਤ Bhana LA ਨੂੰ ਦਿੱਤਾ ਖਾਸ ਤੋਹਫ਼ਾ, ਜਾਨਣ ਲਈ ਪੜ੍ਹੋ
Gippy Grewal gave a special gift to his friend : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਹ ਆਪਣੀ ਅਦਾਕਾਰੀ ਤੇ ਗਾਇਕੀ ਲਈ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਮਸ਼ਹੂਰ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣੇ ਦੋਸਤ ਨੂੰ ਖਾਸ ਤੋਹਫਾ ਦਿੱਤਾ ਹੈ ਜਿਸ ਦੇ ਲਈ ਉਨ੍ਹਾਂ ਦੀ ਖੂਬ ਤਰੀਫਾਂ ਹੋ ਰਹੀਆਂ ਹਨ।
ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਨਵੀਂ ਆਉਣ ਵਾਲੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਦੇ ਨਾਲ ਹੀ ਉਹ ਇਸ ਫਿਲਮ ਉੱਤੇ ਲਗਾਤਾਰ ਕੰਮ ਕਰ ਰਹੇ ਹਨ।
ਦੱਸ ਦਈਏ ਕਿ ਗਿੱਪੀ ਗਰੇਵਾਲ ਮਹਿਜ਼ ਇੱਕ ਗਾਇਕ, ਅਦਾਕਾਰ ਤੇ ਪ੍ਰਡਿਊਸਰ ਹੀ ਨਹੀਂ ਸਗੋਂ ਇੱਕ ਚੰਗੇ ਫੈਮਿਲੀ ਮੈਨ ਤੇ ਦੋਸਤ ਵੀ ਹਨ। ਉਹ ਕਦੇ ਵੀ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਸਮਾਂ ਦੇਣਾ ਤੇ ਉਨ੍ਹਾਂ ਨੂੰ ਸਪੈਸ਼ਲ ਫੀਲ ਕਰਵਾਉਣਾ ਨਹੀਂ ਭੁੱਲਦੇ।
ਗਿੱਪੀ ਗਰੇਵਾਲ ਨੇ ਆਪਣੇ ਇਸ ਦੋਸਤ ਨੂੰ ਦਿੱਤਾ ਖਾਸ ਤੋਹਫਾ
ਹਾਲ ਹੀ 'ਚ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਦੋਸਤ ਨੂੰ ਖਾਸ ਤੋਹਫਾ ਦੇ ਕੇ ਸਪੈਸ਼ਲ ਫੀਲ ਕਰਵਾਇਆ ਹੈ। ਦਰਅਸਲ ਗਿੱਪੀ ਗਰੇਵਾਲ ਨੇ ਆਪਣੇ ਖਾਸ ਦੋਸਤ ਨੂੰ BMW ਕਾਰ ਗਿਫਟ ਕੀਤੀ ਹੈ। ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਸ਼ਖਸ ਕੋਈ ਹੋਰ ਨਹੀਂ ਬਲਕਿ ਹੰਬਲ ਮੋਸ਼ਨ ਪਿਕਚਰਜ਼ ਦੇ ਨਿਰਮਾਤਾ ਭਾਨਾ ਐਲ.ਏ. ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਗਿੱਪੀ ਵੱਲੋਂ ਗਿਫਟ ਕੀਤੀ ਕਾਰ ਦਿਖਾਈ ਹੈ।
ਇਸ ਤਸਵੀਰ ਦੀ ਕੈਪਸ਼ਨ ਵਿੱਚ ਉਨ੍ਹਾਂ ਨੇ ਲਿਖਿਆ, ਲਾਟਰੀ ਮਹਿਜ਼ ਪੈਸੇ ਦੀ ਨਹੀਂ ਹੁੰਦੀ ਚੰਗੇ ਲੋਕਾਂ ਨੂੰ ਮਿਲਣਾ ਕਿਸੇ ਲਾਟਰੀ ਤੋਂ ਘੱਟ ਨਹੀਂ ਹੁੰਦਾ ਧੰਨਵਾਦ @gippygrewal Bai for Gifting This Beauty ❤️❤️… ਬਹੁਤ ਸਾਰੇ ਪ੍ਰਸ਼ੰਸਕ ਉਨ੍ਹਾਂ ਦੀ ਪੋਸਟ 'ਤੇ ਟਿੱਪਣੀ ਕਰ ਰਹੇ ਹਨ ਅਤੇ ਗਾਇਕ ਦੀ ਤਾਰੀਫ਼ ਕਰ ਰਹੇ ਹਨ।
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟਾਈਟਲ ਟ੍ਰੈਕ ਜਲਦ ਹੋਵੇਗਾ ਰਿਲੀਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ
ਵਰਕ ਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਜਲਦ ਹੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' 'ਚ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ 13 ਸਤੰਬਰ 2024 ਨੂੰ ਰਿਲੀਜ਼ ਹੋਵੇਗੀ। ਜਿਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI