ਪੰਜਾਬੀ ਗਾਇਕਾ Jasmine Sandlas ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ, ਵਧਾਈ ਗਈ ਸੁਰੱਖਿਆ
ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ (Jasmine Sandlas) ਅਕਸਰ ਆਪਣੇ ਲੁੱਕ ਜਾਂ ਵਿਵਾਦਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਜੈਸਮੀਨ ਸੈਂਡਲਾਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕਾ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਇਸ ਸਭ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂਅ ਸਾਹਮਣੇ ਆ ਰਿਹਾ ਹੈ।
ਪੰਜਾਬੀ ਗਾਇਕਾ Jasmine Sandlas ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ, ਵਧਾਈ ਗਈ ਸੁਰੱਖਿਆ
Jasmine Sandlas recive death Threats : ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ (Jasmine Sandlas) ਅਕਸਰ ਆਪਣੇ ਲੁੱਕ ਜਾਂ ਵਿਵਾਦਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਜੈਸਮੀਨ ਸੈਂਡਲਾਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕਾ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਇਸ ਸਭ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂਅ ਸਾਹਮਣੇ ਆ ਰਿਹਾ ਹੈ।
ਦੱਸਣਯੋਗ ਹੈ ਕਿ ਜੈਸਮੀਨ ਸ਼ਨੀਵਾਰ ਨੂੰ ਹੀ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਲਾਈਵ ਪ੍ਰੋਗਰਾਮ ਕਰਨ ਲਈ ਹੈ। ਇੱਥੇ ਹੀ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ।
ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲਾ ਨੰਬਰ ਵਿਦੇਸ਼ ਦਾ ਸੀ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹੈ।
ਹੋਰ ਪੜ੍ਹੋ: ਰਾਘਵ ਚੱਢਾ ਦੇ ਘਰ ਨੂੰਹ ਪਰਿਣੀਤੀ ਚੋਪੜਾ ਦਾ ਹੋਇਆ ਸ਼ਾਨਦਾਰ ਸਵਾਗਤ, ਵੀਡੀਓ ਹੋ ਰਹੀ ਵਾਇਰਲ
ਇਸ ਦਾ ਪਤਾ ਲੱਗਦਿਆਂ ਹੀ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਗਾਇਕਾ ਜੈਸਮੀਨ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ। ਦਿੱਲੀ ਦੇ ਜਿਸ ਪੰਜ ਤਾਰਾ ਹੋਟਲ ਵਿੱਚ ਉਹ ਠਹਿਰੀ ਹੈ, ਉੱਥੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
