ਜੱਸੀ ਗਿੱਲ ਨੇ ਮਸ਼ਹੂਰ ਕਥਾ ਵਾਚਕ ਜਯਾ ਕਿਸ਼ੋਰੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਜਲਦ ਹੀ ਨਵੇਂ ਪ੍ਰੋਜੈਕਟ 'ਚ ਇੱਕਠੇ ਆਉਣਗੇ ਨਜ਼ਰ

ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ (Jassi Gill ) ਅਕਸਰ ਆਪਣੀ ਗਾਇਕੀ ਤੇ ਅਦਾਕਾਰੀ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਗਾਇਕ ਜੱਸੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗਾਇਕ ਦੇ ਨਾਲ-ਨਾਲ ਮਸ਼ਹੂਰ ਕਥਾਵਾਚਕ ਜਯਾ ਕਿਸ਼ੋਰੀ ਵੀ ਨਜ਼ਰ ਆ ਰਹੀ ਹੈ, ਜਿਸ ਮਗਰੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦੋਵੇਂ ਜਲਦ ਹੀ ਕਿਸੇ ਨਵੇਂ ਪ੍ਰੋਜੈਕਟ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ।

Written by  Pushp Raj   |  November 09th 2023 03:26 PM  |  Updated: November 09th 2023 03:26 PM

ਜੱਸੀ ਗਿੱਲ ਨੇ ਮਸ਼ਹੂਰ ਕਥਾ ਵਾਚਕ ਜਯਾ ਕਿਸ਼ੋਰੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਜਲਦ ਹੀ ਨਵੇਂ ਪ੍ਰੋਜੈਕਟ 'ਚ ਇੱਕਠੇ ਆਉਣਗੇ ਨਜ਼ਰ

Jassi Gill with Kathavachak Jaya Kishori: ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ (Jassi Gill ) ਅਕਸਰ ਆਪਣੀ ਗਾਇਕੀ ਤੇ ਅਦਾਕਾਰੀ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ  ਗਾਇਕ ਜੱਸੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗਾਇਕ ਦੇ ਨਾਲ-ਨਾਲ ਮਸ਼ਹੂਰ ਕਥਾਵਾਚਕ ਜਯਾ ਕਿਸ਼ੋਰੀ ਵੀ ਨਜ਼ਰ ਆ ਰਹੀ ਹੈ, ਜਿਸ ਮਗਰੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦੋਵੇਂ ਜਲਦ ਹੀ ਕਿਸੇ ਨਵੇਂ ਪ੍ਰੋਜੈਕਟ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ। 

ਦੱਸ ਦਈਅ ਕਿ ਗਾਇਕ ਜੱਸੀ ਗਿੱਲ ਨੇ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਕਥਾ ਵਾਚਕ ਜਯਾ ਕਿਸ਼ੋਰੀ ਨੇ ਗਾਇਕ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜੋ ਕਿ ਹਰ ਕਿਸੇ ਦਾ ਦਿਲ ਜਿੱਤ ਰਹੀਆਂ ਹਨ। ਜਯਾ ਕਿਸ਼ੋਰੀ ਨੇ ਇਹ ਤਸਵੀਰਾਂ ਗਾਇਕ ਜੱਸੀ ਗਿੱਲ ਨੂੰ ਵੀ ਟੈਗ ਕੀਤੀਆਂ ਹਨ। 

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜਯਾ ਕਿਸ਼ੋਰੀ ਨੇ ਜੱਸੀ ਗਿੱਲ ਨਾਲ ਕੰਮ ਕਰਨ ਦਾ ਆਪਣਾ ਤਜ਼ਰਬਾ ਸਾਂਝਾ ਕੀਤਾ ਹੈ। ਜਯਾ ਕਿਸ਼ੋਰੀ ਨੇ ਆਪਣੀ ਪੋਸਟ ਦੇ ਵਿੱਚ ਲਿਖਿਆ, "ਕਿਸੇ ਅਜਿਹੇ ਵਿਅਕਤੀ ਨਾਲ ਕਿਸੇ ਸ਼ਾਨਦਾਰ ਚੀਜ਼ 'ਤੇ ਕੰਮ ਕਰਨ ਦੀ ਉਮੀਦ, ਜੋ ਨਾਂ ਮਹਿਜ਼ ਇੱਕ ਮਹਾਨ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਹੈ, ਸਗੋਂ ਇੱਕ ਬਹੁਤ ਹੀ ਨਿਮਰ ਅਤੇ ਦਿਆਲੂ ਇਨਸਾਨ ਵੀ ਹੈ @jassie.gill 😊🙌🏻 ਜਲਦੀ ਹੀ ਸਾਡੇ ਨਵੇਂ ਪ੍ਰੋਜੈਕਟ ਬਾਰੇ ਖੁਲਾਸਾ ਕਰਨ ਲਈ ਉਤਸ਼ਾਹਿਤ ਹਾਂ ♥️ਉਮੀਦ ਹੈ ਕਿ ਤੁਸੀਂ ਇਸ ਨੂੰ ਪਸੰਦ ਕਰੋਗੇ 👍🏻ਅੱਪਡੇਟ ਜਲਦੀ ਆ ਰਹੇ ਹਨ। ਜੁੜੇ ਰਹੋ 🌸।"

ਜਯਾ ਦੀ ਇਸ ਪੋਸਟ ਦਾ ਜਵਾਬ ਦਿੰਦੇ ਹੋਏ ਜੱਸੀ ਗਿੱਲ ਨੇ ਉਨ੍ਹਾਂ ਦੀ ਇਸ ਪੋਸਟ 'ਤੇ ਕਮੈਂਟ ਕੀਤਾ ਹੈ। ਜੱਸੀ ਗਿੱਲ ਨੇ ਕਮੈਂਟ ਕਰਦੇ ਹੋਏ ਲਿਖਿਆ, 'My first one with the best one ☝️ Thanku so much @iamjayakishori ji .. 🙏🙏🙏।'

ਹੋਰ ਪੜ੍ਹੋ: ਸੋਨਮ ਕਪੂਰ ਨੇ ਖ਼ਾਸ ਅੰਦਾਜ਼ 'ਚ ਭਰਾ ਹਰਸ਼ਵਰਧਨ ਕਪੂਰ ਨੂੰ ਦਿੱਤੀ ਜਨਮਦਿਨ ਦੀ ਵਧਾਈ, ਸਾਂਝੀ ਕੀਤੀ ਭਰਾ ਨਾਲ ਖੂਬਸੂਰਤ ਤਸਵੀਰ 

ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ 'ਚ ਗਾਇਕ ਜੱਸੀ ਗਿੱਲ ਤੇ ਜਯਾ ਕਿਸ਼ੋਰੀ ਚਿੱਟੇ ਰੰਗ ਦੇ ਲਿਬਾਸ 'ਚ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਅਜਿਹਾ ਜਾਪਦਾ ਹੈ ਜਿਵੇਂ ਉਹ ਕਿਸੇ ਧਾਰਮਿਕ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ। ਦੋਹਾਂ ਦੇ ਚਿਹਰੇ 'ਤੇ ਮੁਸਕੁਰਾਹਟ ਸਾਫ ਤੌਰ 'ਤੇ ਦੇਖੀ ਜਾ ਸਕਦੀ ਹੈ, ਜਿਸ ਤੋਂ ਇਹ ਪਤਾ ਚੱਲਦਾ ਹੈ ਕਿ ਦੋਵੇਂ ਕਲਾਕਾਰ ਇੱਕ ਦੂਜੇ ਨਾਲ ਇਹ ਪ੍ਰੋਜੈਕਟ ਕਰਕੇ ਬੇਹੱਦ ਖੁਸ਼ ਹਨ। ਹਾਲਾਂਕਿ ਦੋਹਾਂ ਕਲਾਕਾਰਾਂ ਵੱਲੋਂ ਨਵੇਂ ਪ੍ਰੋਜੈਕਟ ਦੀ ਹੋਰ ਕੋਈ ਡਿਟੇਲਸ ਸਾਂਝੀ ਨਹੀਂ ਕੀਤੀ ਗਈ ਹੈ। ਫੈਨਜ਼ ਦੋਹਾਂ ਕਲਾਕਾਰਾਂ ਦੇ ਇਸ ਨਵੇਂ ਪ੍ਰੋਜੈਕਟ ਦੇ ਜਲਦ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network