ਪੰਜਾਬੀ ਗਾਇਕ ਕਾਕਾ ਨੇ ਆਪਣੀ ਲਵ-ਲਾਈਫ ਦਾ ਕੀਤਾ ਖੁਲਾਸਾ, ਗਰਲ ਫਰੈਂਡ ਨਾਲ ਮਿਰਰ ਸੈਲਫੀ ਕੀਤੀ ਸਾਂਝੀ
ਪੰਜਾਬੀ ਗਾਇਕ ਕਾਕਾ ਨੇ ਆਪਣੀ ਲਵ-ਲਾਈਫ ਦਾ ਕੀਤਾ ਖੁਲਾਸਾ, ਗਰਲ ਫਰੈਂਡ ਨਾਲ ਮਿਰਰ ਸੈਲਫੀ ਕੀਤੀ ਸਾਂਝੀ
ਪੰਜਾਬੀ ਗਾਇਕ ਕਾਕਾ (Kaka)ਨੇ ਆਪਣੀ ਲਵ ਲਾਈਫ ਦੇ ਬਾਰੇ ਖੁਲਾਸਾ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਗਰਲ ਫ੍ਰੈਂਡ ਦੇ ਨਾਲ ਆਪਣੀ ਇੱਕ ਮਿਰਰ ਸੈਲਫੀ ਸਾਂਝੀ ਕੀਤੀ ਹੈ । ਜਿਸ ‘ਚ ਗਾਇਕ ਆਪਣੀ ਗਰਲ ਫ੍ਰੈਂਡ ਦੇ ਨਾਲ ਦਿਖਾਈ ਦੇ ਰਿਹਾ ਹੈ। ਜਿਉਂ ਹੀ ਗਾਇਕ ਕਾਕਾ ਨੇ ਆਪਣੀ ਗਰਲ ਫ੍ਰੈਂਡ ਦੇ ਨਾਲ ਇਹ ਤਸਵੀਰ ਸਾਂਝੀ ਕੀਤੀ ਤਾਂ ਉਨ੍ਹਾਂ ਨੂੰ ਫੈਨਸ ਨੇ ਕਮੈਂਟਸ ਕਰਨੇ ਸ਼ੁਰੂ ਕਰ ਦਿੱਤੇ । ਇੱਕ ਫੈਨ ਨੇ ਲਿਖਿਆ ‘ਕਾਕਾ ਕਾਕੇ ਕਰਨ ਦੀ ਤਿਆਰੀ ‘ਚ’।ਇੱਕ ਹੋਰ ਨੇ ਲਿਖਿਆ ਪੈਸਾ ਹੋ ਤੋ ਕਯਾ ਨਹੀਂ ਹੋ ਸਕਤਾ’। ਜਦੋਂਕਿ ਇੱਕ ਹੋਰ ਯੂਜ਼ਰ ਨੇ ਲਿਖਿਆ ‘ਦਾਰੂ ਪੀ ਕੇ ਇੰਸਟਾ ਚਲਾਨੇ ਕਾ ਨਤੀਜਾ’ । ਇਸ ਤੋਂ ਇਲਾਵਾ ਫੈਨਸ ਨੇ ਹੋਰ ਵੀ ਕਈ ਕਮੈਂਟਸ ਕੀਤੇ ਹਨ ।
ਹੋਰ ਪੜ੍ਹੋ : ਗੁਰਦਾਸ ਮਾਨ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਕਾਕਾ ਦਾ ਵਰਕ ਫ੍ਰੰਟ
ਗਾਇਕ ਕਾਕਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਬਿੱਲੋ ਬੱਗੇ ਬਿੱਲਿਆਂ ਦਾ ਕੀ ਕਰੇਂਗੀ, ਕਾਲੇ ਜਿਹੇ ਰੰਗ ਦੀ ਸ਼ੁਕੀਨਨ ਕੁੜੀ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਗਾਇਕ ਜਿੱਥੇ ਵਧੀਆ ਆਵਾਜ਼ ਦਾ ਮਾਲਕ ਹੈ। ਉੱਥੇ ਹੀ ਵਧੀਆ ਲੇਖਣੀ ਦਾ ਵੀ ਮਾਲਕ ਹੈ। ਉਨ੍ਹਾਂ ਦੇ ਵੱਲੋਂ ਗਾਏ ਗਏ ਗੀਤ ਜ਼ਿਆਦਾਤਰ ਉਨ੍ਹਾਂ ਦੇ ਖੁਦ ਦੇ ਵੱਲੋਂ ਹੀ ਲਿਖੇ ਗਏ ਹਨ । ਸੋਸ਼ਲ ਮੀਡੀਆ ‘ਤੇ ਗਾਇਕ ਦੀ ਵੱਡੀ ਫੈਨ ਫਾਲੋਵਿੰਗ ਹੈ।
ਮਿਹਨਤ ਮਜ਼ਦੂਰੀ ਕਰਦੇ ਸਨ ਗਾਇਕ ਕਾਕਾ
ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਗਾਇਕ ਕਾਕਾ ਮਿਹਨਤ ਮਜ਼ਦੂਰੀ ਕਰਦੇ ਸਨ ਅਤੇ ਆਟੋ ਵੀ ਚਲਾਉਂਦੇ ਸਨ । ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਇੱਕ ਵੀਡੀਓ ਵੀ ਪੁਰਾਣਾ ਵਾਇਰਲ ਹੋਇਆ ਸੀ । ਜਿਸ ‘ਚ ਉਹ ਆਟੋ ਚਲਾਉਂਦੇ ਹੋਏ ਦਿਖਾਈ ਦਿੱਤੇ ਸਨ । ਗਾਇਕੀ ਦੇ ਖੇਤਰ ‘ਚ ਉਨ੍ਹਾਂ ਨੇ ਆਉੇਣ ਦੇ ਲਈ ਕਾਫੀ ਮਿਹਨਤ ਕੀਤੀ ਅਤੇ ਆਪਣੀ ਮਿਹਨਤ ਦੀ ਬਦੌਲਤ ਗਾਇਕੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕੀਤਾ । ਗਾਇਕ ਕਾਕਾ ਨੇ ਆਪਣੇ ਪਿੰਡ ‘ਚ ਬਹੁਤ ਵੱਡੀ ਲਾਇਬ੍ਰੇਰੀ ਵੀ ਬਣਾਈ ਸੀ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸਾਂਝਾ ਕੀਤਾ ਸੀ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

/ptc-punjabi/media/media_files/qE4S1WgAFrjff29sLTkM.jpg)