ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਛੇ ਸਾਲਾਂ ਬਾਅਦ ਸੁਲਝਾਈ,ਮੋਹਾਲੀ ਪੁਲਿਸ ਨੇ ਦਿੱਤੀ ਜਾਣਕਾਰੀ
ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ । ਇਸ ਦੀ ਜਾਣਕਾਰੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ ।
ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਛੇ ਸਾਲਾਂ ਬਾਅਦ ਸੁਲਝਾਈ,ਮੋਹਾਲੀ ਪੁਲਿਸ ਨੇ ਦਿੱਤੀ ਜਾਣਕਾਰੀ
ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ (Navjot Singh Virk) ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ । ਇਸ ਦੀ ਜਾਣਕਾਰੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ । ਇਸ ਕਤਲ ਦੀ ਗੁੱਥੀ ਨੂੰ ਪੁਲਿਸ ਛੇ ਸਾਲਾਂ ਬਾਅਦ ਸੁਲਝਾ ਪਾਈ ਹੈ ਅਤੇ ਇਸ ਮਾਮਲੇ ‘ਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਸ਼ੁਰੂਆਤੀ ਜਾਂਚ ‘ਚ ਪੁਲਿਸ ਇਸ ਮਾਮਲੇ ਨੂੰ ਪਿਆਰ ਅਤੇ ਜਾਇਦਾਦ ਨੂੰ ਲੈ ਕੇ ਕੀਤਾ ਗਿਆ ਕਤਲ ਮੰਨ ਰਹੀ ਸੀ ।

ਹੋਰ ਪੜ੍ਹੋ : ਕਰਤਾਰ ਚੀਮਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਛੇ ਸਾਲ ਪਹਿਲਾਂ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ
ਛੇ ਸਾਲ ਪਹਿਲਾਂ ਨਵਜੋਤ ਸਿੰਘ ਵਿਰਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਨਵਜੋਤ ਵਿਰਕ ਦੀ ਲਾਸ਼ ਉਸ ਦੇ ਘਰ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਮਿਲੀ ਸੀ । ਨਵਜੋਤ ਵਿਰਕ ਨੇ ਮੌਤ ਤੋਂ ਪਹਿਲਾਂ ਆਪਣੇ ਘਰਦਿਆਂ ਨੂੰ ਫੋਨ ਕਰਕੇ ਕਿਹਾ ਸੀ ਕਿ ਉਹ ਥੋੜੀ ਦੇਰ ‘ਚ ਹੀ ਘਰ ਆ ਜਾਵੇਗਾ ।
Today, after 6 years, the killers of Singer Navjot Singh @ Isapuria Virk have been arrested. Justice has been servedActing professionally & scientifically on an untraced sensational murder case of the singer in 2018, CIA @sasnagarpolice has solved the investigation adeptly 1/2 pic.twitter.com/YBHD3gi5L7
— DGP Punjab Police (@DGPPunjabPolice) December 15, 2023
ਪਰ ਕਾਫੀ ਦੇਰ ਹੋਣ ਤੋਂ ਬਾਅਦ ਵੀ ਜਦੋਂ ਉਹ ਘਰ ਨਾ ਪਰਤਿਆ ਤਾਂ ਉਸ ਨੂੰ ਘਰ ਵਾਲਿਆਂ ਨੇ ਫੋਨ ਕੀਤਾ । ਫੋਨ ‘ਤੇ ਵੀ ਕੋਈ ਜਵਾਬ ਨਾ ਦੇਣ ‘ਤੇ ਉਸ ਦੀ ਭਾਲ ਕੀਤੀ ਗਈ ਤਾਂ ਖੂਨ ਨਾਲ ਲੱਥਪੱਥ ਉਸ ਦੀ ਲਾਸ਼ ਉਸ ਦੇ ਘਰ ਤੋਂ ਕਿਲੋਮੀਟਰ ਦੀ ਦੂਰੀ ‘ਤੇ ਪਈ ਮਿਲੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
