ਗਾਇਕ ਰੇਸ਼ਮ ਸਿੰਘ ਅਨਮੋਲ ਪੁੱਜੇ ਸ਼ੰਭੂ ਬਾਰਡਰ, ਕਿਹਾ ਕਿਸਾਨਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਛਕਾਵਾਂਗੇ ਲੰਗਰ
Resham Singh Anmol reached Shambhu border: ਮਸ਼ਹੂਰ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ (Resham Singh Anmol) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਕਿਸਾਨ ਅੰਦੋਲਨ (Farmers Protest) ਦਾ ਸਮਰਥਨ ਕਰਨ ਸ਼ੰਭੂ ਬਾਰਡਰ ਪਹੁੰਚ ਚੁੱਕੇ ਹਨ। ਗਾਇਕ ਨੇ ਕਿਹਾ ਕਿ ਉਹ ਇੱਥੇ ਹੱਕ ਤੇ ਸੱਚ ਦੀ ਲੜਾਈ 'ਚ ਸ਼ਮੂਲੀਅਤ ਕਰਨ ਪੁੱਜੇ ਹਨ।
ਕਿਸਾਨਾਂ ਵਲੋਂ 'ਦਿੱਲੀ ਚੱਲੋ' ਮਾਰਚ ਅੱਜ ਦਿੱਲੀ ਵੱਲ ਰਵਾਨਾ ਹੋ ਗਿਆ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਤੋਂ ਕਿਸਾਨ ਦਿੱਲੀ ਰਵਾਨਾ ਹੋ ਗਏ ਹਨ। ਹਾਲਾਂਕਿ ਇਸ ਅੰਦੋਲਨ 'ਚ ਸੰਯੁਕਤ ਕਿਸਾਨ ਮੋਰਚਾ ਸ਼ਾਮਲ ਨਹੀਂ ਹੈ। ਇਹ ਕੁਝ ਕਿਸਾਨ ਜੱਥੇਬੰਦੀਆਂ ਦਾ ਪ੍ਰਦਰਸ਼ਨ ਹੈ। ਕਿਸਾਨਾਂ ਦੀ ਤਿਆਰੀ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਬਾਰਡਰ ਸੀਲ ਕਰ ਦਿੱਤੇ ਹਨ।
ਹਾਲ ਵਿੱਚ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਸ਼ੰਭੂ ਬਾਰਡਰ 'ਤੇ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਾਇਕ ਨੇ ਕਿਹਾ ਕਿ-ਅਸੀਂ ਕਿਸਾਨਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਲੰਗਰ ਛਕਾਵਾਂਗੇ। ਇਹ ਸਾਡਾ ਫਰਜ਼ ਹੈ ਹੱਕ ਸੱਚ ਲਈ ਖੜ੍ਹੇ ਹੋਣਾ। ਵਾਹਿਗੁਰੂ ਜੀ ਨੇ ਸਾਨੂੰ ਹੱਕ-ਸੱਚ ਲਈ ਕਲਮ ਦਾ ਗੁਣ ਬਖਸ਼ਿਆ ਹੈ ਸੋ ਸਾਡਾ ਫਰਜ ਬਣਦਾ ਹੈ ਕਿ ਅਸੀਂ ਸੱਚ ਦੇ ਹੱਕ 'ਚ ਖੜ੍ਹੇ ਹੋਈਏ।
ਇਸ ਦੌਰਾਨ ਗਾਇਕ ਰੇਸ਼ਮ ਸਿੰਘ ਅਨਮੋਲ ਨੌਜਵਾਨ ਪੀੜ੍ਹੀ ਨੂੰ ਵੀ ਸੰਦੇਸ਼ ਦਿੰਦੇ ਨਜ਼ਰ ਆਏ। ਗਾਇਕ ਨੇ ਕਿਹਾ ਕਿ ਮੈਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਾ ਹਾਂ ਕਿ ਇਥੇ ਅਸੀਂ ਲੜਨ ਨਹੀਂ ਆਉਣਾ ਸਗੋਂ ਮਹਿਜ਼ ਹੱਕ-ਸੱਚ ਲਈ ਆਪਣੀ ਆਵਾਜ਼ ਬੁਲੰਦ ਕਰਨੀ ਹੈ। ਸਿਰਫ਼ ਹੱਥ ਜੋੜ ਕੇ ਆਪਣੇ ਹੱਕ ਮੰਗਣੇ ਹਨ। ਇਸ ਦੇ ਨਾਲ ਹੀ ਗਾਇਕ ਨੇ ਆਪਣਾ ਨਵਾਂ ਗੀਤ 'Farmers Protest 2.0' ਦੀ ਵੀ ਇੱਕ ਝਲਕ ਸਾਂਝੀ ਕੀਤੀ ਹੈ।
ਹੋਰ ਪੜ੍ਹੋ: ਮੁੜ ਵਿਵਾਦਾਂ 'ਚ ਘਿਰੇ ਐਲਵਿਸ਼ ਯਾਦਵ, ਰੈਸੋਰੈਂਟ 'ਚ ਇੱਕ ਵਿਅਕਤੀ ਨੂੰ ਮਾਰਿਆ ਥੱਪੜ, ਵੇਖੋ ਵੀਡੀਓ
ਦੱਸ ਦਈਏ ਕਿ ਦਿੱਲੀ ਦੇ ਨਾਲ ਲੱਗਦੇ ਹਰਿਆਣਾ, ਪੰਜਾਬ ਅਤੇ ਯੂਪੀ ਦੀਆਂ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਸਰਹੱਦ ਨੂੰ ਕੰਡਿਆਲੀ ਤਾਰ ਅਤੇ ਸੀਮੈਂਟ ਦੇ ਬੈਰੀਕੇਡਾਂ ਨਾਲ ਢੱਕਿਆ ਜਾ ਰਿਹਾ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਉੱਤਰ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬਾਰਡਰ 'ਤੇ ਹੀ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀਆਂ ਤਿਆਰੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੇ ਕਿਸਾਨ ਵੀ ਦਿੱਲੀ ਪਹੁੰਚ ਸਕਦੇ ਹਨ।
-