ਪੰਜਾਬੀ ਗਾਇਕਾ ਸਰਗੀ ਮਾਨ ਨੂੰ ਆਸਟ੍ਰੇਲੀਆ ‘ਚ ਮਿਲਿਆ ਪ੍ਰਸ਼ੰਸਾ ਸਰਟੀਫਿਕੇਟ, ਅਕਾਲ ਪੁਰਖ ਦਾ ਕੀਤਾ ਸ਼ੁਕਰਾਨਾ

ਪੰਜਾਬੀ ਗਾਇਕਾ ਸਰਗੀ ਮਾਨ ਨੂੰ ਆਸਟ੍ਰੁੇਲੀਆ ‘ਚ ਪ੍ਰਸ਼ੰਸਾ ਸਰਟੀਫਿਕੇਟ ਦੇ ਨਾਲ ਕੀਤਾ ਗਿਆ ਸਨਮਾਨਿਤ, ਗਾਇਕਾ ਨੇ ਇਸ ਦਾ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਨੂੰ ਆਸਟ੍ਰੇਲੀਆ ‘ਚ ਸਨਮਾਨਿਤ ਕੀਤਾ ਜਾ ਰਿਹਾ ਹੈ ।

Reported by: PTC Punjabi Desk | Edited by: Shaminder  |  June 20th 2024 03:24 PM |  Updated: June 20th 2024 03:24 PM

ਪੰਜਾਬੀ ਗਾਇਕਾ ਸਰਗੀ ਮਾਨ ਨੂੰ ਆਸਟ੍ਰੇਲੀਆ ‘ਚ ਮਿਲਿਆ ਪ੍ਰਸ਼ੰਸਾ ਸਰਟੀਫਿਕੇਟ, ਅਕਾਲ ਪੁਰਖ ਦਾ ਕੀਤਾ ਸ਼ੁਕਰਾਨਾ

ਪੰਜਾਬੀ ਗਾਇਕਾ ਸਰਗੀ ਮਾਨ (Sargi Maan)  ਨੂੰ ਆਸਟ੍ਰੁੇਲੀਆ ‘ਚ ਪ੍ਰਸ਼ੰਸਾ ਸਰਟੀਫਿਕੇਟ ਦੇ ਨਾਲ ਕੀਤਾ ਗਿਆ ਸਨਮਾਨਿਤ, ਗਾਇਕਾ ਨੇ ਇਸ ਦਾ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਨੂੰ ਆਸਟ੍ਰੇਲੀਆ ‘ਚ ਸਨਮਾਨਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦਿੱਤਾ ਗਿਆ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੈ। ਇਸ ਦੇ ਨਾਲ ਹੀ ਸਨਮਾਨਿਤ ਕਰਨ ਵਾਲੇ ਮੈਂਬਰਾਂ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ। 

ਹੋਰ ਪੜ੍ਹੋ : ਰੀਲ ਬਣਾਉਂਦੇ ਬਣਾਉੁਂਦੇ ਹੋਈ ਕੁੜੀ ਦੀ ਮੌਤ, ਵੀਡੀਓ ਹੋ ਰਿਹਾ ਵਾਇਰਲ

ਸਰਗੀ ਮਾਨ ਦਾ ਵਰਕ ਫ੍ਰੰਟ

ਸਰਗੀ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਗਾਇਕਾ ਉਸ ਵੇਲੇ ਚਰਚਾ ‘ਚ ਆਈ ਸੀ ਜਦੋਂ ਉਸ ਨੇ ਗੀਤ ‘ਜਿਸਮਾਂ ਤੋਂ ਪਾਰ ਦੀ ਗੱਲ ਹੈ’ ਗਾਇਆ ਸੀ ।

ਇਸੇ ਗੀਤ ਦੇ ਨਾਲ ਉਹ ਇੰਡਸਟਰੀ ‘ਚ ਰਾਤੋ ਰਾਤ ਛਾ ਗਈ ਸੀ ।ਜਿਸ ਤੋਂ ਬਾਅਦ ਉਸ ਦੇ ਕਈ ਲੋਕਾਂ ਦੇ ਵੱਲੋਂ ਇੰਟਰਵਿਊ ਕੀਤੇ ਗਏ । ਅੱਜ ਉਹ ਇੰਡਸਟਰੀ ਦੀਆਂ ਮਸ਼ਹੂਰ ਗਾਇਕਾਂ ਚੋਂ ਇੱਕ ਹਨ। ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਮਿਰਜ਼ਾ’ ਰਿਲੀਜ਼ ਹੋਇਆ ਹੈ, ਜਿਸ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ ਪ੍ਰਦੀਪ ਸਰਾਂ ਨੇ। ਜੋ ਟ੍ਰੈਂਡਿੰਗ ‘ਚ ਚੱਲ ਰਿਹਾ ਹੈ। ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਤੋਂ ਇਲਾਵਾ ਸ਼ਿਕਾਰੀ, ਨਖਰਾ, ਫਾਇਰ, ਭਾਬੀ ਵਰਸੇਜ਼ ਦਿਓਰ ਸਣੇ ਕਈ ਗੀਤ ਗਾਏ ਹਨ। 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network