Shubh: ਸ਼ੋਅ ਰੱਦ ਹੋਣ 'ਤੇ ਪਹਿਲੀ ਵਾਰ ਪੰਜਾਬੀ ਗਾਇਕ ਸ਼ੁਭ ਨੇ ਤੋੜੀ ਚੁੱਪੀ, ਕਿਹਾ- 'ਭਾਰਤ ਮੇਰਾ ਵੀ ਦੇਸ਼ ਹੈ'

ਪੰਜਾਬੀ-ਕੈਨੇਡੀਅਨ ਰੈਪਰ ਸ਼ੁਭਨੀਤ ਸਿੰਘ (Shubh), ਜਿਸ ਨੂੰ ਸ਼ੁਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇਸ ਸਮੇਂ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕਾਫੀ ਆਲੋਚਨਾ ਦਾ ਸਾਹਮਣਾ ਕਰ ਰਿਹਾ ਹੈ। ਇਹ ਵਿਵਾਦ ਅਜਿਹੇ ਸਮੇਂ 'ਚ ਸਾਹਮਣੇ ਆਇਆ ਹੈ ਜਦੋਂ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ ਹੈ।

Written by  Pushp Raj   |  September 22nd 2023 01:33 PM  |  Updated: September 22nd 2023 01:33 PM

Shubh: ਸ਼ੋਅ ਰੱਦ ਹੋਣ 'ਤੇ ਪਹਿਲੀ ਵਾਰ ਪੰਜਾਬੀ ਗਾਇਕ ਸ਼ੁਭ ਨੇ ਤੋੜੀ ਚੁੱਪੀ, ਕਿਹਾ- 'ਭਾਰਤ ਮੇਰਾ ਵੀ ਦੇਸ਼ ਹੈ'

Punjabi singer Shubh Statement: ਪੰਜਾਬੀ-ਕੈਨੇਡੀਅਨ ਰੈਪਰ ਸ਼ੁਭਨੀਤ ਸਿੰਘ (Shubh), ਜਿਸ ਨੂੰ ਸ਼ੁਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇਸ ਸਮੇਂ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕਾਫੀ ਆਲੋਚਨਾ ਦਾ ਸਾਹਮਣਾ ਕਰ ਰਿਹਾ ਹੈ। ਇਹ ਵਿਵਾਦ ਅਜਿਹੇ ਸਮੇਂ 'ਚ ਸਾਹਮਣੇ ਆਇਆ ਹੈ ਜਦੋਂ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ ਹੈ।

ਇਸ ਦੌਰਾਨ ਖ਼ਾਲਿਸਤਾਨ ਮੁੱਦੇ ਦੀ ਹਮਾਇਤ ਕਰਨ ਦੇ ਦੋਸ਼ਾਂ ਕਾਰਨ ਰੈਪਰ ਦਾ 'ਸਟਿਲ ਰੋਲਿਨ' ਇੰਡੀਆ ਟੂਰ ਰੱਦ ਕਰ ਦਿੱਤਾ ਗਿਆ ਹੈ। ਸ਼ੁਭਨੀਤ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤੇ ਇਕ ਬਿਆਨ 'ਚ ਆਪਣਾ ਭਾਰਤ ਦੌਰਾ ਰੱਦ ਹੋਣ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ। ਉਸ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਇਸ ਦੌਰੇ ਲਈ ਪੂਰੀ ਤਨਦੇਹੀ ਨਾਲ ਤਿਆਰੀ ਕਰ ਰਿਹਾ ਸੀ ਅਤੇ ਭਾਰਤ ਵਿੱਚ ਪ੍ਰਦਰਸ਼ਨ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ।

ਇੰਸਟਾਗ੍ਰਾਮ 'ਤੇ ਆਪਣੇ ਪੇਜ 'ਤੇ ਲੈ ਕੇ, ਰੈਪਰ ਨੇ ਪੋਸਟ ਕੀਤਾ, "ਪੰਜਾਬ ਤੋਂ ਆਉਣ ਵਾਲੇ ਇੱਕ ਨੌਜਵਾਨ ਰੈਪਰ-ਗਾਇਕ ਵਜੋਂ, ਆਪਣੇ ਸੰਗੀਤ ਨੂੰ ਅੰਤਰਰਾਸ਼ਟਰੀ ਪਲੇਟਫਾਰਮ 'ਤੇ ਲਿਆਉਣਾ ਮੇਰੀ ਜ਼ਿੰਦਗੀ ਦਾ ਸੁਪਨਾ ਸੀ ਪਰ ਹਾਲ ਹੀ ਦੀਆਂ ਘਟਨਾਵਾਂ ਨੇ ਮੇਰੀ ਮਿਹਨਤ ਅਤੇ ਤਰੱਕੀ ਨੂੰ ਪ੍ਰਭਾਵਿਤ ਕੀਤਾ ਹੈ। ਮੈਂ ਆਪਣੀ ਨਿਰਾਸ਼ਾ ਅਤੇ ਦੁੱਖ ਨੂੰ ਜ਼ਾਹਰ ਕਰਨ ਲਈ ਕੁਝ ਸ਼ਬਦ ਕਹਿਣਾ ਚਾਹੁੰਦਾ ਸੀ।"

ਉਸ ਨੇ ਆਪਣੀ ਪੋਸਟ ਵਿੱਚ ਕਿਹਾ "ਮੈਂ ਭਾਰਤ ਵਿੱਚ ਆਪਣੇ ਦੌਰੇ ਦੇ ਰੱਦ ਹੋਣ ਤੋਂ ਬਹੁਤ ਨਿਰਾਸ਼ ਹਾਂ। ਮੈਂ ਆਪਣੇ ਦੇਸ਼ ਵਿੱਚ, ਆਪਣੇ ਹੀ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸੀ। ਤਿਆਰੀਆਂ ਜ਼ੋਰਾਂ 'ਤੇ ਸਨ ਅਤੇ ਮੈਂ ਪੂਰੇ ਦਿਲ ਅਤੇ ਆਤਮਾ ਨਾਲ ਅਭਿਆਸ ਕਰ ਰਿਹਾ ਸੀ। ਇਹ ਪਿਛਲੇ ਦੋ ਮਹੀਨੇ ਤੋਂ ਚੱਲ ਰਿਹਾ ਸੀ ਤੇ ਮੈਂ ਬਹੁਤ ਉਤਸ਼ਾਹਿਤ, ਖੁਸ਼ ਅਤੇ ਪ੍ਰਦਰਸ਼ਨ ਕਰਨ ਲਈ ਤਿਆਰ ਸੀ। ਪਰ ਮੇਰਾ ਅੰਦਾਜ਼ਾ ਹੈ ਕਿ ਕਿਸਮਤ ਦੀਆਂ ਹੋਰ ਯੋਜਨਾਵਾਂ ਸਨ,"।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗਾਇਕ ਸ਼ੁੱਭ ਦੇ ਹੱਕ 'ਚ ਪਾਈ ਗਈ ਪੋਸਟ, ਦੱਸਿਆ ਸਿੱਧੂ 'ਤੇ ਵੀ ਲੱਗਾ ਸੀ ਇਹ ਟੈਗ

ਵਿਵਾਦਾਂ 'ਚ ਕਿਉਂ ਫਸੇ ਪੰਜਾਬੀ ਗਾਇਕ ਸ਼ੁਭ ?

ਕੈਨੇਡੀਅਨ-ਪੰਜਾਬੀ ਗਾਇਕ ਸ਼ੁਭ ਨੇ ਸੋਸ਼ਲ ਮੀਡੀਆ 'ਤੇ ਭਾਰਤ ਦਾ ਗਲਤ ਨਕਸ਼ਾ ਪੋਸਟ ਕੀਤਾ ਸੀ। ਉਦੋਂ ਤੋਂ ਹੀ ਭਾਰਤ 'ਚ ਉਸ ਦਾ ਸਖ਼ਤ ਵਿਰੋਧ ਹੋ ਰਿਹਾ ਸੀ। ਮੁੰਬਈ 'ਚ ਉਸ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਆਨਲਾਈਨ ਟਿਕਟਿੰਗ ਸਾਈਟ BookMyShow ਨੇ ਦਿੱਤੀ ਹੈ। ਕੰਪਨੀ ਨੇ ਕਿਹਾ ਕਿ ਕੈਨੇਡੀਅਨ ਗਾਇਕ ਸ਼ੁਬਨੀਤ ਸਿੰਘ ਦਾ 'ਸਟਿਲ ਰੋਲਿਨ' ਭਾਰਤ ਦੌਰਾ "ਰੱਦ" ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਬਾਅਦ ਬੋਟ ਕੰਪਨੀ ਨੇ ਉਨ੍ਹਾਂ ਨਾਲ ਆਪਣਾ ਸਮਝੌਤਾ ਤੋੜ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੀ ਇਕ ਬੋਟ ਕੰਪਨੀ ਆਪਣੇ ਪ੍ਰੋਗਰਾਮ ਨੂੰ ਸਪਾਂਸਰ ਕਰਨ ਜਾ ਰਹੀ ਸੀ।

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network