ਵਿਸਾਖੀ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ‘ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ
ਵਿਸਾਖੀ ਦਾ ਤਿਉਹਾਰ ਪੰਜਾਬ ਭਰ ‘ਚ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ ।
ਵਿਸਾਖੀ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ‘ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ
ਵਿਸਾਖੀ (baisakhi 2023) ਦਾ ਤਿਉਹਾਰ ਪੰਜਾਬ ਭਰ ‘ਚ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਵਧਾਈ ਦਿੱਤੀ ਹੈ ।ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ ।
_6456656e1620346afb18919bdfa5c793_1280X720.webp)
ਹੋਰ ਪੜ੍ਹੋ : ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਪੀਵਹੁ ਪਾਹੁਲ ਖੰਡੇਧਾਰ ਹੋਇ ਜਨਮ ਸੁਹੇਲਾ॥ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ॥ ਧੰਨ ਧੰਨ ਤੀਜੀ ਪਾਤਸਾਹੀ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਨੇ ਅੱਜ ਦੇ ਦਿਹਾੜੇ ਵਿਸਾਖੀ ਮਨਾਉਣ ਦੀ ਰਵਾਇਤ ਸੁਰੂ ਕੀਤੀ ਸੀ ਵਿਸਾਖੀ ਦੇ ਦਿਹਾੜੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਿਰਜਨਾ ਕੀਤੀ ਆਪ ਸਭ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੀਆਂ ਬਹੁਤ ਬਹੁਤ ਵਧਾਈਆਂ ਹੋਵਣ ਜੀ॥ ’।
_e6f0091e29dd5a316e63f03585fcfe20_1280X720.webp)
ਜਸਬੀਰ ਜੱਸੀ ਨੇ ਸਾਂਝੀ ਕੀਤੀ ਤਸਵੀਰ
ਇਸ ਮੌਕੇ ‘ਤੇ ਜਸਬੀਰ ਜੱਸੀ ਨੇ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉੇਨ੍ਹਾਂ ਨੇ ਆਪਸੀ ਪਿਆਰ ਅਤੇ ਭਾਈਚਾਰੇ ਦਾ ਸੁਨੇਹਾ ਸਮੁਹ ਸੰਗਤਾਂ ਨੂੰ ਦਿੱਤਾ ਹੈ । ਦੱਸ ਦਈਏ ਕਿ ਗੁਰੂ ਗੋਬਿੰਦ ਸਿੰਘ ਜੀ ਨੇ 1699 ‘ਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ।
_7123660c80bf73c8c4b4a416240bb412_1280X720.webp)
ਇਸੇ ਦਿਨ ਗੁਰੂ ਸਾਹਿਬ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਫਿਰ ਖੁਦ ਵੀ ਉਨ੍ਹਾਂ ਤੋਂ ਅੰਮ੍ਰਿਤ ਛਕ ਕੇ ਸਿੰਘ ਸੱਜੇ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
