ਆਰ ਨੇਤ ਨੇ ਆਪਣੇ ਮਾਪਿਆਂ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪਿਤਾ ਦੇ ਸਿਰ ਦਸਤਾਰ ਸਜਾਉਂਦੇ ਆਏ ਨਜ਼ਰ

ਗਾਇਕ ਆਰ ਨੇਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਆਰ ਨੇਤ ਆਪਣੇ ਮਾਤਾ ਪਿਤਾ ਦੇ ਨਾਲ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

Reported by: PTC Punjabi Desk | Edited by: Shaminder  |  October 30th 2023 10:59 AM |  Updated: October 30th 2023 10:59 AM

ਆਰ ਨੇਤ ਨੇ ਆਪਣੇ ਮਾਪਿਆਂ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪਿਤਾ ਦੇ ਸਿਰ ਦਸਤਾਰ ਸਜਾਉਂਦੇ ਆਏ ਨਜ਼ਰ

ਆਰ ਨੇਤ (R Nait) ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕਾਂ ਚੋਂ ਇੱਕ ਹਨ । ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਨੇ ਲੰਮਾ ਸੰਘਰਸ਼ ਕੀਤਾ ਹੈ ਅਤੇ ਉਨ੍ਹਾਂ ਦੇ ਨਾਲ ਨਾਲ ਗਾਇਕ ਦੇ ਮਾਪਿਆਂ ਨੇ ਵੀ ਅਣਥੱਕ ਮਿਹਨਤ ਕੀਤੀ ਹੈ । ਗਾਇਕ ਵੀ ਆਪਣੇ ਮਾਪਿਆਂ ਨੂੰ ਬਹੁਤ ਆਦਰ ਸਤਿਕਾਰ ਦਿੰਦੇ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ :  ਗੁਰੁ ਰਾਮਦਾਸ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ

ਜਿਸ ‘ਚ ਗਾਇਕ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਆਰ ਨੇਤ ਆਪਣੇ ਮਾਤਾ ਪਿਤਾ ਦੇ ਨਾਲ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਦੇ ਨਾਲ ਹੀ ਗਾਇਕ ਆਪਣੇ ਪਿਤਾ ਜੀ ਦੀ ਦਸਤਾਰ ਵੀ ਠੀਕ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਆਈਆਂ ਔਖਿਆਈਆਂ

ਆਰ ਨੇਤ ਨੂੰ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਕਾਫੀ ਔਖਿਆਈਆਂ ਦਾ ਸਾਹਮਣਾ ਕਰਨਾ ਪਿਆ ਸੀ । ਕਿਉਂਕਿ ਕਈ ਲੋਕਾਂ ਨੇ ਉਨ੍ਹਾਂ ਦੇ ਨਾਲ ਧੋਖਾ ਕੀਤਾ ਸੀ ਜਿਸ ਕਾਰਨ ਗਾਇਕ ਲੱਖਾਂ ਦਾ ਕਰਜ਼ਾਈ ਵੀ ਹੋ ਗਿਆ ਸੀ । ਜਿਸ ਤੋਂ ਬਾਅਦ ਗਾਇਕ ਨੇ ਡਿਫਾਲਟਰ ਗੀਤ ਲਿਖਿਆ ਸੀ । ਜੋ ਕਿਤੇ ਨਾ ਕਿਤੇ ਉਨ੍ਹਾਂ ਦੇ ਨਾਲ ਹੋਏ ਧੋਖੇ ਨੂੰ ਬਿਆਨ ਕਰਦਾ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network