ਰਾਜ ਧਾਲੀਵਾਲ ਨੇ ਮਨਾਇਆ ਜਨਮ ਦਿਨ, ਵੇਖੋ ਬਰਥਡੇ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

ਰਾਜ ਧਾਲੀਵਾਲ ਨੇ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ‘ਤੇ ਅਦਾਕਾਰਾ ਨੇ ਕੇਕ ਕੱਟ ਕੇ ਆਪਣਾ ਜਨਮ ਦਿਨ ਸੈਲੀਬ੍ਰੇਟ ਕੀਤਾ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਤੋਂ ਇਲਾਵਾ ਅਦਾਕਾਰਾ ਨੂੰ ਉਸ ਦੇ ਪਤੀ ਨਿਰਭੈ ਧਾਲੀਵਾਲ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਨਮ ਦਿਨ ‘ਤੇ ਵਧਾਈ ਦਿੱਤੀ ਹੈ।

Reported by: PTC Punjabi Desk | Edited by: Shaminder  |  December 11th 2023 04:07 PM |  Updated: December 11th 2023 04:07 PM

ਰਾਜ ਧਾਲੀਵਾਲ ਨੇ ਮਨਾਇਆ ਜਨਮ ਦਿਨ, ਵੇਖੋ ਬਰਥਡੇ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

ਰਾਜ ਧਾਲੀਵਾਲ (Raj Dhaliwal) ਨੇ ਆਪਣਾ ਜਨਮ ਦਿਨ (Birthday) ਮਨਾਇਆ । ਅਦਾਕਾਰਾ ਨੇ ਕੇਕ ਕੱਟ ਕੇ ਆਪਣਾ ਜਨਮ ਦਿਨ ਸੈਲੀਬ੍ਰੇਟ ਕੀਤਾ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਤੋਂ ਇਲਾਵਾ ਅਦਾਕਾਰਾ ਨੂੰ ਉਸ ਦੇ ਪਤੀ ਨਿਰਭੈ ਧਾਲੀਵਾਲ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਨਮ ਦਿਨ ‘ਤੇ ਵਧਾਈ ਦਿੱਤੀ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਅਦਾਕਾਰਾ ਨੂੰ ਵਧਾਈ ਦਿੱਤੀ  ।ਅਦਾਕਾਰ ਮਲਕੀਤ ਰੌਣੀ ਨੇ ਵੀ ਰਾਜ ਧਾਲੀਵਾਲ ਦੀ ਤਸਵੀਰਾਂ ਵਾਲਾ ਕਲਾਜ ਸ਼ੇਅਰ ਕਰਦੇ ਹੋਏ ਵਧਾਈ ਦਿੱਤੀ ਹੈ।  

ਹੋਰ ਪੜ੍ਹੋ :  ਪੰਜਾਬ ਦੀ ਯੂਨੀਵਰਸਿਟੀ 'ਚ ਪੁਲਿਸ ਨੇ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਕਰਵਾਇਆ ਬੰਦ, ਲੋਕਾਂ ਨੇ ਜਤਾਇਆ ਰੋਸ, ਵੇਖੋ ਵੀਡੀਓ

ਰਾਜ ਧਾਲੀਵਾਲ ਕਈ ਫ਼ਿਲਮਾਂ ‘ਚ ਆ ਚੁੱਕੀ ਨਜ਼ਰ 

ਰਾਜ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਕਰੀਅਰ ‘ਚ ਅੱਗੇ ਵਧਣ ‘ਚ ਸਭ ਤੋਂ ਵੱਡਾ ਹੱਥ ਉਨ੍ਹਾਂ ਦੇ ਪਤੀ ਦਾ ਰਿਹਾ ਹੈ। ਕਿਉਂਕਿ ਉਨ੍ਹਾਂ ਨੇ ਰਾਜ ਧਾਲੀਵਾਲ ਨੂੰ ਅੱਗੇ ਵਧਣ ਦੇ ਲਈ ਪ੍ਰੇਰਿਆ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ । ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਵਿਖਾਈ ।

ਜਿਸ ‘ਚ  ਬਿਨਾਂ ਬੈਂਡ ਚੱਲ ਇੰਗਲੈਂਡ, ਬੱਲੇ ਓ ਚਲਾਕ ਸੱਜਣਾ, ਯਾਰ ਮੇਰਾ ਤਿੱਤਲੀਆਂ ਵਰਗਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਰਾਜ ਧਾਲੀਵਾਲ ਨੇ ਜਿੱਥੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ । ਉੱਥੇ ਹੀ ਕਈ ਗੀਤਾਂ ‘ਚ ਬਤੌਰ ਮਾਡਲ ਵੀ ਕੰਮ ਕੀਤਾ ਹੈ। 

- PTC PUNJABI


Popular Posts