ਰਾਜ ਧਾਲੀਵਾਲ ਨੇ ਆਪਣੇ ਪਤੀ ਦੇ ਨਾਲ ਕਰਵਾਇਆ ਫੋਟੋਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ

ਰਾਜ ਧਾਲੀਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪਤੀ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਕਰਵਾਏ ਨਵੇਂ ਫੋਟੋਸ਼ੂਟ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ।

Written by  Shaminder   |  October 10th 2023 04:57 PM  |  Updated: October 10th 2023 04:58 PM

ਰਾਜ ਧਾਲੀਵਾਲ ਨੇ ਆਪਣੇ ਪਤੀ ਦੇ ਨਾਲ ਕਰਵਾਇਆ ਫੋਟੋਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ

ਰਾਜ ਧਾਲੀਵਾਲ (Raj Dhaliwal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪਤੀ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਕਰਵਾਏ ਨਵੇਂ ਫੋਟੋਸ਼ੂਟ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ ।ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । 

ਹੋਰ ਪੜ੍ਹੋ :  ਗੁਰਪ੍ਰੀਤ ਘੁੱਗੀ ਨੂੰ ਯਾਦ ਆਏ ਪੁਰਾਣੇ ਦਿਨ, ਵੀਡੀਓ ਕੀਤਾ ਸਾਂਝਾ

ਰਾਜ ਧਾਲੀਵਾਲ ਦਾ ਵਰਕ ਫ੍ਰੰਟ 

ਰਾਜ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਯਾਰ ਮੇਰਾ ਤਿੱਤਲੀਆਂ ਵਰਗਾ, ਕਲੀ ਜੋਟਾ, ‘ਬੱਲੇ ਓ ਚਲਾਕ ਸੱਜਣਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ ।

ਹਾਲ ਹੀ ‘ਚ ਪੰਮੀ ਬਾਈ ਦੇ ਨਾਲ ਵੀ ਉਨ੍ਹਾਂ ਦਾ ਗੀਤ ਆਇਆ ਹੈ ਜੋ ਕਿ ਬੀਤੇ ਦਿਨੀਂ ਰਿਲੀਜ਼ ਹੋਇਆ ਹੈ ।ਰਾਜ ਧਾਲੀਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਪਤੀ ਦਾ ਉਨ੍ਹਾਂ ਦੇ ਕਰੀਅਰ ‘ਚ ਵੱਡਾ ਹੱਥ ਰਿਹਾ ਹੈ । ਜਦੋਂ ਰਾਜ ਧਾਲੀਵਾਲ ਦਾ ਵਿਆਹ ਹੋਇਆ ਸੀ ਤਾਂ ਉਸ ਵੇਲੇ ਉਨ੍ਹਾਂ ਦੀ ਪੜ੍ਹਾਈ ਵੀ ਅਧੂਰੀ ਸੀ, ਪਤੀ ਨੇ ਨਾ ਸਿਰਫ ਉਨ੍ਹਾਂ ਦੀ ਪੜ੍ਹਾਈ ਪੂਰੀ ਕਰਵਾਈ ਬਲਕਿ ਅਦਾਕਾਰੀ ਦੇ ਸੁਫ਼ਨੇ ਨੂੰ ਵੀ ਪੂਰਾ ਕੀਤਾ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network