ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਅਦਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਪਤੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।

Reported by: PTC Punjabi Desk | Edited by: Shaminder  |  October 14th 2023 12:18 PM |  Updated: October 14th 2023 12:18 PM

ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਅਦਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਪਤੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੀਰਤ ਨੇ ਵੱਖ ਵੱਖ ਤਸਵੀਰਾਂ ਦੇ ਨਾਲ ਇਸ ਵੀਡੀਓ ਨੂੰ ਬਣਾਇਆ ਹੈ । ਸੀਰਤ ਅਕਸਰ ਆਪਣੇ ਪਤੀ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । 

ਹੋਰ ਪੜ੍ਹੋ : ਰਾਜ ਕੁਮਾਰ ਰਾਓ ਪਤਨੀ ਨਾਲ ਖੁੱਲ੍ਹੇਆਮ ਕਰ ਰਹੇ ਸਨ ਰੋਮਾਂਸ, ਵੇਖੋ ਕਿਸ ਨੇ ਵਾਇਰਲ ਕੀਤੀ ਦੋਵਾਂ ਦੀ ਵੀਡੀਓ

ਕੁਝ ਮਹੀਨੇ ਪਹਿਲਾਂ ਹੋਇਆ ਵਿਆਹ 

ਦੱਸ ਦਈਏ ਕਿ ਸੀਰਤ ਰਾਣਾ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ ਸੀ । ਇਸ ਵਿਆਹ ਦੀਆਂ ਤਸਵੀਰਾਂ ਵੀ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸਨ । ਸੀਰਤ ਰਾਣਾ ਨੇ ਆਪਣੇ ਵਿਆਹ ਦੀਆਂ ਰਸਮਾਂ ਅਤੇ ਉਨ੍ਹਾਂ ਦੀ ਅਹਿਮੀਅਤ ਬਾਰੇ ਵੀ ਪੋਸਟਾਂ ਸਾਂਝੀਆਂ ਕੀਤੀਆਂ ਸਨ ।

 

ਰਾਣਾ ਰਣਬੀਰ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਵਧੀਆ ਲੇਖਕ ਵੀ 

ਰਾਣਾ ਰਣਬੀਰ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਵਧੀਆ ਲੇਖਕ ਵੀ ਹਨ । ਉਨ੍ਹਾਂ ਨੇ ਕਈ ਫ਼ਿਲਮਾਂ ਦੀ ਕਹਾਣੀ ਵੀ ਲਿਖੀ ਹੈ ਅਤੇ ਹੁਣ ਤੱਕ ਅਣਗਿਣਤ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ । ਉਨ੍ਹਾਂ ਨੇ ਅਰਦਾਸ, ਆਸੀਸ ਸਣੇ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦਿਖਾਈ ਹੈ । 

 

 

- PTC PUNJABI


Popular Posts