ਰਣਜੀਤ ਬਾਵਾ ਦਾ ਨਵਾਂ ਗੀਤ 'ਮਾਵਾਂ ਠੰਢੀਆਂ ਛਾਵਾਂ' ਹੋਇਆ ਰਿਲੀਜ਼, ਗੀਤ ਸੁਣ ਕੇ ਭਾਵੁਕ ਹੋ ਗਏ ਫੈਨਜ਼
ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਆਪਣੀ ਬੁਲੰਦ ਆਵਾਜ਼ ਲਈ ਮਸ਼ਹੂਰ ਹਨ। ਰਣਜੀਤ ਬਾਵਾ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹਾਲ ਹੀ 'ਚ ਗਾਇਕ ਮੁੜ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ 'ਮਾਵਾਂ ਠੰਢੀਆਂ ਛਾਵਾਂ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਗਾਇਕ ਦੇ ਇਸ ਗੀਤ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਰਣਜੀਤ ਬਾਵਾ ਦਾ ਨਵਾਂ ਗੀਤ 'ਮਾਵਾਂ ਠੰਢੀਆਂ ਛਾਵਾਂ' ਹੋਇਆ ਰਿਲੀਜ਼, ਗੀਤ ਸੁਣ ਕੇ ਭਾਵੁਕ ਹੋ ਗਏ ਫੈਨਜ਼
Ranjit Bawa's song 'Mawa Thandiya Chava': ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਆਪਣੀ ਬੁਲੰਦ ਆਵਾਜ਼ ਲਈ ਮਸ਼ਹੂਰ ਹਨ। ਰਣਜੀਤ ਬਾਵਾ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹਾਲ ਹੀ 'ਚ ਗਾਇਕ ਮੁੜ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ 'ਮਾਵਾਂ ਠੰਢੀਆਂ ਛਾਵਾਂ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਗਾਇਕ ਦੇ ਇਸ ਗੀਤ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਰਣਜੀਤ ਬਾਵਾ ਆਪਣੀ ਸਾਫ-ਸੁਥਰੀ ਗਾਇਕੀ ਲਈ ਜਾਣਦ ਜਾਂਦੇ ਹਨ। ਗਾਇਕੀ ਦੇ ਨਾਲ-ਨਾਲ ਰਣਜੀਤ ਬਾਵਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਦਰਸ਼ਕਾਂ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ 'ਚ ਗਾਇਕ ਰਣਜੀਤ ਬਾਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਗਾਇਕ ਨੇ ਆਪਣੀ ਮਾਂ ਨਾਲ ਆਪਣੇ ਰਿਸ਼ਤੇ ਤੇ ਨਵੇਂ ਗੀਤ ਆਪਣੇ ਨਵੇਂ ਗੀਤ 'ਮਾਵਾਂ ਠੰਢੀਆਂ ਛਾਵਾਂ' ਦਾ ਜ਼ਿਕਰ ਕੀਤਾ ਹੈ।
ਗਾਇਕ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, 'ਇਹ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਜ਼ਿਆਦਾ ਨੇੜੇ ਹੈ। ਉਨ੍ਹਾਂ ਦੇ ਪਿਤਾ ਦਾ ਦਿਹਾਂਤ ਉਦੋਂ ਹੋਇਆ, ਜਦੋਂ ਉਹ ਮਹਿਜ਼ 6 ਸਾਲਾਂ ਦੇ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਉਸ ਨੂੰ ਕਿਵੇਂ ਪਾਲਿਆ ਇਹ ਉਹ ਦੋਵੇਂ ਹੀ ਜਾਣਦੇ ਹਨ। ਇਸ ਲਈ ਇਹ ਗੀਤ ਉਸ ਦੇ ਦਿਲ ਦੇ ਬਹੁਤ ਨੇੜੇ ਹੈ।'
ਰਣਜੀਤ ਬਾਵਾ ਵੱਲੋਂ ਮਾਂ ਨੂੰ ਸਮਰਪਿਤ ਕੀਤੇ ਗਏ ਇਸ ਗੀਤ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। ਕਈ ਲੋਕ ਗਾਇਕ ਦੀ ਜਮ ਕੇ ਤਾਰੀਫ ਕਰ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗਾਇਕ ਦਾ ਗੀਤ ਮਿੱਟੀ ਦਾ ਬਾਵਾ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
