ਰਣਜੀਤ ਬਾਵਾ ਦਾ ਆਪਣੀ ਮਾਂ ਦੇ ਨਾਲ ਖੂਬਸੂਰਤ ਵੀਡੀਓ ਵਾਇਰਲ, ਫੈਨਸ ਨੂੰ ਪਸੰਦ ਆ ਰਹੀ ਮਾਂ ਪੁੱਤਰ ਦੀ ਜੋੜੀ
ਰਣਜੀਤ ਬਾਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਬਾਵਾ ਆਪਣੀ ਮਾਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।
ਰਣਜੀਤ ਬਾਵਾ ਦਾ ਆਪਣੀ ਮਾਂ ਦੇ ਨਾਲ ਖੂਬਸੂਰਤ ਵੀਡੀਓ ਵਾਇਰਲ, ਫੈਨਸ ਨੂੰ ਪਸੰਦ ਆ ਰਹੀ ਮਾਂ ਪੁੱਤਰ ਦੀ ਜੋੜੀ
ਰਣਜੀਤ ਬਾਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਬਾਵਾ ਆਪਣੀ ਮਾਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਦੋਵਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਰਣਜੀਤ ਬਾਵਾ ਦੀ ਮਾਂ ਵੀ ਬਹੁਤ ਖੁਸ਼ ਦਿਖਾਈ ਦੇ ਰਹੇ ਹਨ । ਦੱਸ ਦਈਏ ਕਿ ਪਿਤਾ ਦੇ ਦਿਹਾਂਤ ਤੋਂ ਬਾਅਦ ਰਣਜੀਤ ਬਾਵਾ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਨੇ ਹੀ ਕੀਤਾ ਹੈ। ਰਣਜੀਤ ਬਾਵਾ ਅਕਸਰ ਆਪਣੀ ਮਾਂ ਦੇ ਨਾਲ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਜਸਵਿੰਦਰ ਭੱਲਾ ਆਪਣੇ ਪਰਿਵਾਰ ਦੇ ਨਾਲ ਨਿਕਲੇ ਟਰਿੱਪ ‘ਤੇ, ਵੀਡੀਓ ਕੀਤਾ ਸਾਂਝਾਰਣਜੀਤ ਬਾਵਾ ਦਾ ਵਰਕ ਫ੍ਰੰਟ
ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ ।
_35ea8ddd3f9e7bded8fe0be764fd8f38_1280X720.webp)
ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਰਣਜੀਤ ਬਾਵਾ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਲੈਂਬਰਗਿੰਨੀ, ਹਾਈਐਂਡ ਯਾਰੀਆਂ, ਤਾਰਾ ਮੀਰਾ, ਖਾਓ ਪੀਓ ਐਸ਼ ਕਰੋ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਅਦਾਕਾਰੀ ਕੀਤੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
