ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਰਵਿੰਦਰ ਗਰੇਵਾਲ ਤੇ ਦਰਸ਼ਨ ਔਲਖ ਨੇ ਦਿੱਤੀ ਵਧਾਈ

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ ।

Written by  Shaminder   |  September 16th 2023 12:33 PM  |  Updated: September 16th 2023 12:37 PM

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਰਵਿੰਦਰ ਗਰੇਵਾਲ ਤੇ ਦਰਸ਼ਨ ਔਲਖ ਨੇ ਦਿੱਤੀ ਵਧਾਈ

ਸ੍ਰੀ ਗੁਰੁ ਗ੍ਰੰਥ ਸਾਹਿਬ (Sri Guru Granth Sahib ji) ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਝਾ ਕਰਦੇ ਹੋਏ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ਜਗਜੀਤ ਸੰਧੂ ਸੈਰ ਸਪਾਟੇ ਦਾ ਲੈ ਰਹੇ ਅਨੰਦ,ਪਰ ਨਾਲ ਪਰੋਂਠੇ ਲਿਜਾਣਾ ਨਹੀਂ ਭੁੱਲੇ, ਵੀਡੀਓ ਕੀਤਾ ਸਾਂਝਾ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥ ਸਰਬੱਤ ਦੇ ਗੁਰੂ, ਚਵਰ-ਤਖ਼ਤ ਦੇ ਮਾਲਕ ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ  ਪਹਿਲੇ ਪ੍ਕਾਸ਼ ਗੁਰਪੁਰਬ  ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਹੋਣ ਜੀ   ਸਰਬੱਤ ਦੇ ਭਲੇ ਦੀ ਅਰਦਾਸ’।

ਰਵਿੰਦਰ ਗਰੇਵਾਲ ਨੇ ਵੀ ਸਾਂਝੀ ਕੀਤੀ ਤਸਵੀਰ 

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਰਵਿੰਦਰ ਗਰੇਵਾਲ ਨੇ ਲਿਖਿਆ ‘ਬਾਬਾ ਜੀ ਮਿਹਰ ਕਰਨ ਸਾਰਿਆਂ ‘ਤੇ’ । ਇਸ ਤਸਵੀਰ ‘ਤੇ ਫੈਨਸ ਨੇ ਵੀ ਰਿਐਕਸ਼ਨ ਦਿੱਤੇ ਹਨ ਅਤੇ ਹਰ ਕੋਈ ਇੱਕ ਦੂਜੇ ਨੂੰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇ ਰਿਹਾ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network