ਰਵਿੰਦਰ ਗਰੇਵਾਲ ਨੇ ਕਿਊਟ ਬੱਚੀ ਦੇ ਨਾਲ ਵੀਡੀਓ ਕੀਤਾ ਸਾਂਝਾ
ਰਵਿੰਦਰ ਗਰੇਵਾਲ ਨੇ ਕਿਊਟ ਬੱਚੀ ਦੇ ਨਾਲ ਵੀਡੀਓ ਕੀਤਾ ਸਾਂਝਾ
ਰਵਿੰਦਰ ਗਰੇਵਾਲ (Ravinder Grewal)ਨੇ ਇੱਕ ਕਿਊਟ ਵੀਡੀਓ ਫੈਨਸ ਦੇ ਨਾਲ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਛੋਟੀ ਜਿਹੀ ਬੱਚੀ ਦੇ ਨਾਲ ਨਜ਼ਰ ਆ ਰਹੇ ਹਨ । ਉਹ ਬੱਚੀ ਦੇ ਨਾਲ ਕੋਈ ਗੱਲਬਾਤ ਕਰ ਰਹੇ ਹਨ । ਬੱਚੀ ਨੇ ਸੂਟ ਪਾਇਆ ਹੋਇਆ ਹੈ ।ਜੋ ਉਸ ਦੀ ਕਿਊਟਨੈੱਸ ਨੂੰ ਚਾਰ ਚੰਨ ਲਗਾ ਰਿਹਾ ਹੈ।ਵੀਡੀਓ ‘ਚ ਰਵਿੰਦਰ ਗਰੇਵਾਲ ਬੱਚੀ ਦੇ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਤੇ ਗਾਇਕ ਦੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
/ptc-punjabi/media/media_files/feCAwALxKlsTq9WFIwvZ.jpg)
ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਤਾਇਆ ਜੀ ਨਾਲ ਸਾਂਝੀ ਕੀਤੀ ਤਸਵੀਰ
ਬੀਤੇ ਦਿਨ ਗਾਇਕ ਨੇ ਮਨਾਇਆ ਪਿਤਾ ਦਾ ਜਨਮ ਦਿਨ
ਬੀਤੇ ਦਿਨ ਗਾਇਕ ਨੇ ਆਪਣੇ ਪਿਤਾ ਦਾ ਜਨਮ ਦਿਨ ਮਨਾਇਆ ਸੀ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਤਸਵੀਰ ਵੀ ਸ਼ੇਅਰ ਕੀਤੀ ਸੀ । ਜਿਸ ‘ਤੇ ਫੈਨਸ ਨੇ ਵੀ ਖੂਬ ਰਿਐਕਸ਼ਨ ਦਿੱਤੇ ਸਨ ।
/ptc-punjabi/media/post_attachments/IwZqp6NqlpseJSn863bx.webp)
ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਰਵਿੰਦਰ ਗਰੇਵਾਲ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ । ਜਿੱਥੇ ਵਧੀਆ ਗਾਇਕੀ ਦੇ ਉਹ ਮਾਲਕ ਹਨ ।ਉੱਥੇ ਹੀ ਕਾਮਯਾਬ ਪਸ਼ੂ ਪਾਲਕ ਵੀ ਹਨ । ਉਨ੍ਹਾਂ ਨੇ ਆਪਣੇ ਫਾਰਮ ਹਾਊਸ ‘ਤੇ ਕਈ ਪਸ਼ੂ ਪੰਛੀ ਵੀ ਪਾਲੇ ਹੋਏ ਹਨ । ਜਿਸ ‘ਚ ਕਈ ਕਿਸਮ ਦੇ ਤੋਤੇ, ਕਬੂਤਰ, ਘੋੜੇ, ਮੋਰ ਸਣੇ ਕਈ ਪੰਛੀ ਅਤੇ ਪਸ਼ੂ ਸ਼ਾਮਿਲ ਹਨ ।ਉਹ ਅਕਸਰ ਆਪਣੇ ਫਾਰਮ ਹਾਊਸ ਤੋਂ ਵੀਡੀਓਜ਼ ਅਤੇ ਤਸਵੀਰਾਂ ਵੀ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਆਪਣੀ ਮਿਹਨਤ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕੀਤਾ ਹੈ।
ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਅਦਾਕਾਰ ਵੀ ਹਨ ਗਰੇਵਾਲ
ਰਵਿੰਦਰ ਗਰੇਵਾਲ ਵਧੀਆ ਗਾਇਕ ਹੋਣ ਦੇ ਨਾਲ-ਨਾਲ ਵਧੀਆ ਅਦਾਕਾਰ ਵੀ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਜਿਸ ‘ਚ ੧੫ ਲੱਖ ਕਦੋਂ ਆਊਗਾ, ਡੰਗਰ ਡਾਕਟਰ, ਖਤਰੇ ਦਾ ਘੁੱਗੂ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਹਾਲ ਹੀ ‘ਚ ਉਹ ਫ਼ਿਲਮ ‘ਮਿੰਦਾ ਲਲਾਰੀ’ ‘ਚ ਵੀ ਨਜ਼ਰ ਆਏ ਸਨ।ਇਸ ਫ਼ਿਲਮ ‘ਚ ਉਨ੍ਹਾਂ ਨੇ ਸਾਈਕੋ ਕਿੱਲਰ ਦਾ ਕਿਰਦਾਰ ਨਿਭਾਇਆ ਸੀ ।ਇਨ੍ਹੀਂ ਦਿਨੀਂ ਉਹ ਲਾਈਵ ਅਖਾੜਿਆਂ ‘ਚ ਰੁੱਝੇ ਹੋਏ ਹਨ ਅਤੇ ਫੈਨਸ ਉਨ੍ਹਾਂ ਦੇ ਆਉਣ ਵਾਲੇ ਪ੍ਰੋਜੈਕਟ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
