Roshan prince: ਰੌਸ਼ਨ ਪ੍ਰਿੰਸ ਗਿੱਪੀ ਗਰੇਵਾਲ ਤੇ ਤਾਨੀਆ ਦੀ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ ਦੀ ਪ੍ਰਮੋਸ਼ਨ ਕਰਦੇ ਆਏ ਨਜ਼ਰ, ਸ਼ੇਅਰ ਕੀਤੀ ਪੋਸਟ

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਜਲਦ ਹੀ ਆਪਣੀ ਫ਼ਿਲਮ 'ਮਿੱਤਰਾਂ ਦਾ ਨਾਂਅ ਚੱਲਦਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਾਨੀਆ ਵੀ ਨਜ਼ਰ ਆਵੇਗੀ। ਹਾਲ ਹੀ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਇਸ ਫ਼ਿਲਮ ਦਾ ਪ੍ਰਮੋਸ਼ਨ ਕਰਦੇ ਹੋਏ ਤੇ ਫ਼ਿਲਮ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਨਜ਼ਰ ਆਏ।

Written by  Pushp Raj   |  March 03rd 2023 06:12 PM  |  Updated: March 03rd 2023 06:12 PM

Roshan prince: ਰੌਸ਼ਨ ਪ੍ਰਿੰਸ ਗਿੱਪੀ ਗਰੇਵਾਲ ਤੇ ਤਾਨੀਆ ਦੀ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ ਦੀ ਪ੍ਰਮੋਸ਼ਨ ਕਰਦੇ ਆਏ ਨਜ਼ਰ, ਸ਼ੇਅਰ ਕੀਤੀ ਪੋਸਟ

Roshan prince promote film 'Mitran Da Naa Chalda': ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਜਲਦ ਹੀ ਆਪਣੀ ਫ਼ਿਲਮ 'ਮਿੱਤਰਾਂ ਦਾ ਨਾਂਅ ਚੱਲਦਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਾਨੀਆ ਵੀ ਨਜ਼ਰ ਆਵੇਗੀ। ਹਾਲ ਹੀ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਇਸ ਫ਼ਿਲਮ ਦਾ ਪ੍ਰਮੋਸ਼ਨ ਕਰਦੇ ਹੋਏ ਤੇ ਫ਼ਿਲਮ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਨਜ਼ਰ ਆਏ। 


ਦੱਸ ਦਈਏ ਕਿ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਦੀ ਫ਼ਿਲਮ 'ਜੀ ਵਾਈਫ ਜੀ' 24 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਆਪਣੀ ਫ਼ਿਲਮ ਤੋਂ ਬਾਅਦ ਰੌਸ਼ਨ ਪ੍ਰਿੰਸ ਗਿੱਪੀ ਗਰੇਵਾਲ ਦੀ ਫ਼ਿਲਮ 'ਮਿੱਤਰਾਂ ਦਾ ਨਾਂਅ ਚੱਲਦਾ' ਦੀ ਪ੍ਰਮੋਸ਼ਨ ਕਰਦੇ ਨਜ਼ਰ ਆਏ। 


ਰੌਸ਼ਨ ਪ੍ਰਿੰਸ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਫ਼ਿਲਮ 'ਮਿੱਤਰਾਂ ਦਾ ਨਾਂਅ ਚੱਲਦਾ' ਦਾ ਟ੍ਰੇਲਰ ਸਾਂਝਾ ਕੀਤਾ ਹੈ ਤੇ ਦਰਸ਼ਕਾਂ ਨੂੰ ਇਸ ਦੀ ਰਿਲੀਜ਼ ਡੇਟ ਬਾਰੇ ਜਾਣਕਾਰੀ ਦਿੱਤੀ ਹੈ। ਰੌਸ਼ਨ ਪ੍ਰਿੰਸ ਨੇ ਫ਼ਿਲਮ ਦੇ ਲੀਡ ਕਲਾਕਾਰ ਗਿੱਪੀ ਗਰੇਵਾਲ ਤੇ ਅਦਾਕਾਰਾ ਤਾਨੀਆ ਸਣੇ ਪੂਰੀ ਫ਼ਿਲਮ ਟੀਮ ਨੂੰ ਵਧਾਈ ਦਿੱਤੀ ਹੈ। 

ਰੌਸ਼ਨ ਪ੍ਰਿੰਸ ਨੇ ਵੀਡੀਓ ਸ਼ੇਅਰ ਕਰਦੇ ਹੋਏ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "est Wishes @iampankajbatra bhaji..!! @gippygrewal @taniazworld @rajdipshoker @manmeetbindra46 Releasing 8th March, 2023"


ਹੋਰ ਪੜ੍ਹੋ: jazzy B: ਜੈਜੀ ਬੀ ਜਲਦ ਲੈ ਕੇ ਆ ਰਹੇ ਨੇ ਧਾਰਮਿਕ ਗੀਤ 'ਪੰਥ ਖਾਲਸਾ', ਗਾਇਕ ਨੇ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਫ਼ਿਲਮ ਮਿੱਤਰਾਂ ਦਾ ਨਾਂਅ ਚੱਲਦਾ ਬਾਰੇ ਗੱਲ ਕਰੀਏ ਤਾਂ ਇਸ ਫ਼ਿਲਮ ਦੇ ਨਿਰਮਾਤਾ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ 'ਤੇ ਲੈ ਕੇ ਆਉਣਗੇ। ਜੈਸਮੀਨ ਸੈਂਡਲਾਸ ਨੇ ਵੀ ਫ਼ਿਲਮ ਦੇ ਇੱਕ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ। ਇਹ ਫ਼ਿਲਮ  8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ। ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network