ਰੁਪਿੰਦਰ ਹਾਂਡਾ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਦੇ ਰਹੇ ਵਧਾਈ

ਗਾਇਕਾ ਰੁਪਿੰਦਰ ਹਾਂਡਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਗਾਇਕਾ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ ।

Reported by: PTC Punjabi Desk | Edited by: Shaminder  |  September 30th 2023 03:25 PM |  Updated: September 30th 2023 03:26 PM

ਰੁਪਿੰਦਰ ਹਾਂਡਾ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਦੇ ਰਹੇ ਵਧਾਈ

ਗਾਇਕਾ ਰੁਪਿੰਦਰ ਹਾਂਡਾ (Rupinder Handa) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਗਾਇਕਾ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ । ਰੁਪਿੰਦਰ ਹਾਂਡਾ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਟੀਵੀ ਦੇ ਰਿਆਲਟੀ ਸ਼ੋਅ ਦੇ ਨਾਲ ਕੀਤੀ ਸੀ । ਜਿਸ ‘ਚ ਉਨ੍ਹਾਂ ਨੇ ਕਾਫੀ ਪ੍ਰਸਿੱਧੀ ਹਾਸਲ ਕੀਤੀ ਸੀ ।

ਹੋਰ ਪੜ੍ਹੋ : ਸੋਹਾ ਅਲੀ ਖ਼ਾਨ ਅਤੇ ਕੁਨਾਲ ਖੇਮੂ ਨੇ ਮਨਾਇਆ ਧੀ ਦਾ ਜਨਮ ਦਿਨ, ਵੇਖੋ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ

ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ ਅਤੇ ਫਿਰ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ । 

ਰੁਪਿੰਦਰ ਹਾਂਡਾ ਨੇ ਦਿੱਤੇ ਕਈ ਹਿੱਟ ਗੀਤ 

ਉਨ੍ਹਾਂ ਨੇ ਸ਼ੁਰੂਆਤੀ ਦੌਰ ‘ਆਜਾ ਨੱਚ ਵੱਡੀਏ ਭਰਜਾਈਏ’ ਗਾਇਆ ਸੀ । ਜੋ ਕਿ ਕਾਫੀ ਹਿੱਟ ਹੋਇਆ ਸੀ ਤੇ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਵੀ ਆਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਣਗਿਣਤ ਹਿੱਟ ਗੀਤ ਗਾਏ । ਜਿਸ ‘ਚ ਪਿੰਡ ਦੇ ਗੇੜੇ, ਤਖਤਪੋਸ਼, ਤੇਰੀ ਮੇਰੀ ਨਿਭ ਜਾਂਦੀ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । 

ਰੁਪਿੰਦਰ ਹਾਂਡਾ ਦੀ ਨਿੱਜੀ ਜ਼ਿੰਦਗੀ 

ਰੁਪਿੰਦਰ ਹਾਂਡਾ ਦਾ ਜਨਮ ਹਰਿਆਣਾ ਦੇ ਸਿਰਸਾ ‘ਚ ਹੋਇਆ ਸੀ ਅਤੇ ਉਨ੍ਹਾਂ ਨੇ ਸਿਰਸਾ ਦੇ ਹੀ ਨੈਸ਼ਨਲ ਕਾਲਜ ਤੋਂ ਪੜ੍ਹਾਈ ਕੀਤੀ । ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਮ ਫਿਲ ਕੀਤੀ ਹੈ । 

- PTC PUNJABI


Popular Posts