ਰੁਪਿੰਦਰ ਰੂਪੀ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

Written by  Shaminder   |  January 05th 2024 01:29 PM  |  Updated: January 05th 2024 01:29 PM

ਰੁਪਿੰਦਰ ਰੂਪੀ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਅਦਾਕਾਰਾ ਰੁਪਿੰਦਰ ਰੂਪੀ (Rupinder Rupi)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ ।ਇਸ ਵੀਡੀਓ ਨੂੰ ਹਾਲਾਂਕਿ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਹੀ ਸਾਂਝਾ ਕੀਤਾ ਸੀ । ਜਿਸ ‘ਚ ਅਦਾਕਾਰਾ ਵਿਦੇਸ਼ ‘ਚ ਰਹਿੰਦੀ ਆਪਣੀ ਧੀ ਦੇ ਨਾਲ ਦਿਖਾਈ ਦਿੱਤੀ ਸੀ । ਵੀਡੀਓ ਨੂੰ ਅਦਾਕਾਰਾ ਨੇ ਧੀ ਲਾਡਲੀ ਗੀਤ ਦੇ ਨਾਲ ਸ਼ੇਅਰ ਕੀਤਾ ਹੈ। 

ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ

ਹੋਰ ਪੜ੍ਹੋ : ਗਾਇਕ ਜੱਸੀ ਗਿੱਲ ਧੀ ਦੇ ਨਾਲ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਰੁਪਿੰਦਰ ਰੂਪੀ ਨੇ ਸਿੰਗਾਪੁਰ ਸਥਿਤ ਯੂਨੀਵਰਸਲ ਸਟੂਡੀਓ ‘ਚ ਵੀ ਕੀਤੀ ਵਿਜ਼ਿਟ 

ਰੁਪਿੰਦਰ ਰੂਪੀ ਨੇ ਇਸ ਤੋਂ ਇਲਵਾ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰਾ ਯੂਨੀਵਰਸਲ ਸਟੂਡੀਓ ‘ਚ ਆਪਣੇ ਪਤੀ ਦੇ ਨਾਲ ਸ਼ੂਟਿੰਗ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਸਟੂਡੀਓ ‘ਚ ਅਦਾਕਾਰਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆਂ ।

ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ

ਰੁਪਿੰਦਰ ਰੂਪੀ ਦਾ ਵਰਕ ਫ੍ਰੰਟ 

ਰੁਪਿੰਦਰ ਰੂਪੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ।ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਬੂਹੇ ਬਾਰੀਆਂ’ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਉੁਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਗੋਡੇ ਗੋਡੇ ਚਾਅ, ਬੱਲੇ ਓ ਚਲਾਕ ਸੱਜਣਾ, ਬਾਜਰੇ ਦਾ ਸਿੱਟਾ, ਵਾਰਿਸ ਸ਼ਾਹ ਇਸ਼ਕ ਦਾ ਵਾਰਿਸ ਸਣੇ ਕਈ ਫ਼ਿਲਮਾਂ ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਸੂਚੀ ‘ਚ ਸ਼ਾਮਿਲ ਹਨ ।ਜਲਦ ਹੀ ਅਦਾਕਾਰਾ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । 

ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ

ਰੁਪਿੰਦਰ ਰੂਪੀ ਦੇ ਪਤੀ ਭੁਪਿੰਦਰ ਬਰਨਾਲਾ ਵੀ ਇੱਕ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ । ਇਸ ਜੋੜੀ ਨੇ ਇੱਕਠਿਆਂ ਕਈ ਗੀਤਾਂ ‘ਚ ਵੀ ਕੰਮ ਕੀਤਾ ਹੈ। ਰੁਪਿੰਦਰ ਰੂਪੀ ਨੇ ਆਪਣੇ ਫ਼ਿਲਮੀ ਕਰੀਅਰ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ।ਫੈਨਸ ਨੂੰ ਉਨ੍ਹਾਂ ਦੇ ਪ੍ਰੋਜੈਕਟਸ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ।   

 

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network