ਅਦਾਕਾਰਾ ਰੁਪਿੰਦਰ ਰੂਪੀ ਦੇ ਪੁੱਤਰ ਦਾ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

Written by  Shaminder   |  March 13th 2024 10:19 AM  |  Updated: March 13th 2024 10:19 AM

ਅਦਾਕਾਰਾ ਰੁਪਿੰਦਰ ਰੂਪੀ ਦੇ ਪੁੱਤਰ ਦਾ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

 ਭੁਪਿੰਦਰ ਬਰਨਾਲਾ (Bhupinder Barnala) ਅਤੇ ਰੁਪਿੰਦਰ ਰੂਪੀ (Rupinder Rupi) ਦੇ ਪੁੱਤਰ ਦਾ ਅੱਜ ਜਨਮ (Son Birthday) ਦਿਨ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਵੀਡੀਓ ਦੀ ਬੈਕਗਰਾਊਂਡ ‘ਚ ਗੀਤ ‘ਪੁੱਤਰ ਮਿੱਠੜੇ ਮੇਵੇ’ ਚੱਲ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਅੱਜ ਹੈ ਰੁਪਿੰਦਰ ਰੂਪੀ ਤੇ ਭੁਪਿੰਦਰ ਬਰਨਾਲਾ ਦੇ ਵਿਆਹ ਦੀ 27ਵੀਂ ਵਰ੍ਹੇਗੰਢ, ਦਰਸ਼ਕ ਕਮੈਂਟ ਕਰਕੇ ਜੋੜੀ ਨੂੰ ਦੇ ਰਹੇ ਨੇ ਵਧਾਈਆਂ

ਹੋਰ ਪੜ੍ਹੋ : ਕਿਰਣ ਖੇਰ ਨੇ ਮਲਾਇਕਾ ਦੀ ਡ੍ਰੈੱਸ ਨੂੰ ਲੈ ਕੇ ਦਿੱਤੀ ਸਲਾਹ, ਵੇਖੋ ਕੀ ਸੀ ਅਦਾਕਾਰਾ ਦਾ ਰਿਐਕਸ਼ਨ

ਉਨ੍ਹਾਂ ਦੇ ਪਤੀ ਭੁਪਿੰਦਰ ਬਰਨਾਲਾ ਵੀ ਇੱਕ ਵਧੀਆ ਅਦਾਕਾਰ ਹਨ । ਉਹ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਰੁਪਿੰਦਰ ਰੂਪੀ ਅਤੇ ਭੁਪਿੰਦਰ ਬਰਨਾਲਾ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ । ਧੀ ਦਾ ਵਿਆਹ ਹੋ ਚੁੱਕਿਆ ਹੈ । ਜੋ ਕਿ ਵਿਦੇਸ਼ ‘ਚ ਸੈਟਲ ਹੈ । 

ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ ਰੁਪਿੰਦਰ ਰੂਪੀ ਦਾ ਵਰਕ ਫ੍ਰੰਟ    

 ਰੁਪਿੰਦਰ ਰੂਪੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਕਿਸੇ ਅੜਬ ਔਰਤ ਦਾ ਕਿਰਦਾਰ ਹੋਵੇ, ਮਾਂ ਦੀ ਮਮਤਾ ਵਰਸਾਉਂਦਾ ਕਿਰਦਾਰ ਹੋਵੇ ਜਾਂ ਫਿਰ ਕਾਮੇਡੀ ਫ਼ਿਲਮ ਹੋਵੇ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ । ਜਲਦ ਹੀ ਰੁਪਿੰਦਰ ਰੂਪੀ ਫ਼ਿਲਮ ‘ਛੱਤਰੀ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।

Rupinder Rupi And Bhupinder Barnala.jpg

ਕੁਝ ਸਮਾਂ ਪਹਿਲਾਂ ਨੀਰੂ ਬਾਜਵਾ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਬੂਹੇ ਬਾਰੀਆਂ’ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਚੱਲ ਭੱਜ ਚੱਲੀਏ, ਕੈਰੀ ਆਨ ਜੱਟੀਏ, ਬਿਨਾਂ ਬੈਂਡ ਚੱਲ ਇੰਗਲੈਂਡ ਸਣੇ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ । 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network