ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਅੱਜ ਹੈ ਜਨਮ ਦਿਨ, ਪੁੱਤਰ ਸਚਿਨ ਆਹੁਜਾ ਨੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਸਤਵਿੰਦਰ ਬੁੱਗਾ ਨੇ ਵੀ ਆਪਣੇ ਸੰਗੀਤ ਗੁਰੁ ਨੂੰ ਦਿੱਤੀ ਵਧਾਈ
ਸੰਗੀਤ ਸਮਰਾਟ ਚਰਨਜੀਤ ਆਹੁਜਾ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਗਾਇਕ ਸਤਵਿੰਦਰ ਬੁੱਗਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਚਰਨਜੀਤ ਆਹੂਜਾ ਜੀ ਦੇ ਨਾਲ ਆਪਣੇ ਸੰਗੀਤਕ ਸਫ਼ਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੁੰ ਵਧਾਈ ਦਿੱਤੀ ਹੈ।
ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਅੱਜ ਹੈ ਜਨਮ ਦਿਨ, ਪੁੱਤਰ ਸਚਿਨ ਆਹੁਜਾ ਨੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਸਤਵਿੰਦਰ ਬੁੱਗਾ ਨੇ ਵੀ ਆਪਣੇ ਸੰਗੀਤ ਗੁਰੁ ਨੂੰ ਦਿੱਤੀ ਵਧਾਈ
ਸੰਗੀਤ ਸਮਰਾਟ ਚਰਨਜੀਤ ਆਹੁਜਾ (Charanjit Ahuja) ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ।ਗਾਇਕ ਸਤਵਿੰਦਰ ਬੁੱਗਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਚਰਨਜੀਤ ਆਹੂਜਾ ਜੀ ਦੇ ਨਾਲ ਆਪਣੇ ਸੰਗੀਤਕ ਸਫ਼ਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੁੰ ਵਧਾਈ ਦਿੱਤੀ ਹੈ।
ਗਾਇਕ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਆਦਰਯੋਗ ਗੁਰੁ ਜੀ ਸੰਗੀਤ ਸਮਰਾਟ ਜਨਾਬ ਸ਼੍ਰੀ ਚਰਨਜੀਤ ਆਹੁਜਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ। ਪ੍ਰਮਾਤਮਾ ਸਦਾ ਤੰਦਰੁਸਤੀ ਤੇ ਚੜ੍ਹਦੀਕਲਾ ਬਖਸ਼ੇ’।

ਪੁੱਤਰ ਸਚਿਨ ਆਹੂਜਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਚਰਨਜੀਤ ਆਹੁਜਾ ਜੀ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਪੁੱਤਰ ਸਚਿਨ ਆਹੂਜਾ ਨੇ ਵੀ ਕੁਝ ਤਸਵੀਰਾਂ ਆਪਣੇ ਪਿਤਾ ਜੀ ਦੇ ਨਾਲ ਸਾਂਝੀਆਂ ਕੀਤੀਆਂ ਹਨ ਅਤੇ ਪਿਤਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਚਰਨਜੀਤ ਆਹੁਜਾ ਜੀ ਨੇ ਕਈ ਵੱਡੇ ਸਟਾਰ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਜਿਸ ‘ਚ ਹਰਭਜਨ ਮਾਨ, ਗੁਰਦਾਸ ਮਾਨ, ਸਾਬਰਕੋਟੀ ਸਣੇ ਹੋਰ ਕਈ ਵੱਡੇ ਗਾਇਕ ਇਸ ਸੂਚੀ ‘ਚ ਸ਼ਾਮਿਲ ਹਨ ।
‘ਚਿੱਠੀਏ ਨੀ ਚਿੱਠੀਏ’ ਹਰਭਜਨ ਮਾਨ ਦਾ ਇਹ ਹਿੱਟ ਗੀਤਾਂ ਚੋਂ ਇੱਕ ਸੀ।ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹਰਭਜਨ ਮਾਨ ਹਰਭਜਨ ਮਾਨ ਸਟਾਰ ਕਲਾਕਾਰਾਂ ਦੀ ਸੂਚੀ ‘ਚ ਸ਼ਾਮਿਲ ਹੋ ਗਏ ਸਨ । ਇਸ ਤੋਂ ਇਲਾਵਾ ਉਨ੍ਹਾਂ ਨੇ ਹੰਸ ਰਾਜ ਹੰਸ ਦਾ ਗੀਤ ‘ਕਿਹੜੀ ਗੱਲੋਂ ਸਾਡੇ ਕੋਲੋਂ ਦੂਰ ਦੂਰ ਰਹਿੰਦੇ ਹੋ’ ਇਸ ਦਾ ਸੰਗੀਤ ਵੀ ਉਨ੍ਹਾਂ ਦੇ ਵੱਲੋਂ ਤਿਆਰ ਕੀਤਾ ਗਿਆ ਹੈ।ਇਹ ਗੀਤ ਸੁਪਰ ਹਿੱਟ ਹੋਣ ਤੋਂ ਬਾਅਦ ਗਾਇਕ ਹੰਸ ਰਾਜ ਹੰਸ ਵੱਡੇ ਸਟਾਰਸ ‘ਚ ਸ਼ਾਮਿਲ ਹੋ ਗਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :