ਸੰਦੀਪ ਤੂਰ ਨੇ ਭਰਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸੰਦੀਪ ਤੂਰ ਦੇ ਭਰਾ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਨਵੀਆਂ ਤਸਵੀਰਾਂ ਸੰਦੀਪ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਾਨਕਾ ਮੇਲ ਆਇਆ ਹੈ ਅਤੇ ਘਰ ‘ਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ ।

Written by  Shaminder   |  November 23rd 2023 04:19 PM  |  Updated: November 23rd 2023 04:44 PM

ਸੰਦੀਪ ਤੂਰ ਨੇ ਭਰਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸੰਦੀਪ ਤੂਰ (Sandeep Toor) ਦੇ ਭਰਾ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਨਵੀਆਂ ਤਸਵੀਰਾਂ ਸੰਦੀਪ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਾਨਕਾ ਮੇਲ ਆਇਆ ਹੈ ਅਤੇ ਘਰ ‘ਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਸੰਦੀਪ ਤੂਰ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਸ ਨੂੰ ਭਰਾ ਦੇ ਵਿਆਹ ਦੀਆਂ  ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ।

ਹੋਰ ਪੜ੍ਹੋ :  ਜੱਸੀ ਗਿੱਲ ਨੇ ਆਪਣੀ ਪਤਨੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਬੀਤੇ ਦਿਨ ਵੀ ਸਾਂਝੀਆਂ ਕੀਤੀਆਂ ਸਨ ਤਸਵੀਰਾਂ 

ਸੰਦੀਪ ਤੂਰ ਨੇ ਬੀਤੇ ਦਿਨ ਵੀ ਆਪਣੇ ਭਰਾ ਦੇ ਵਿਆਹ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਸਨ । ਇਨ੍ਹਾਂ ਤਸਵੀਰਾਂ ‘ਚ ਫਿੱਟਨੈੱਸ ਮਾਡਲ ਸੁੱਖ ਜੌਹਲ ਵੀ ਨਜ਼ਰ ਆਏ ਸਨ ।

ਸੰਦੀਪ ਤੂਰ ਆਪਣੇ ਵਧੀਆ ਵੀਡੀਓ ਲਈ ਮਸ਼ਹੂਰ 

ਸੰਦੀਪ ਤੂਰ ਆਪਣੇ ਵਧੀਆ ਵੀਡੀਓ ਦੇ ਲਈ ਜਾਣੇ ਜਾਂਦੇ ਹਨ । ਉਹ ਅਕਸਰ ਸੋਸ਼ਲ ਮੀਡੀਆ ਤੇ ਲੋਕਾਂ ਨੂੰ ਸੇਧ ਦੇਣ ਵਾਲੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੀ ਸਾਥੀ ਅਤੇ ਛੋਟੀ ਬੱਚੀ ਨੂਰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੈ ।

ਨੂਰ ਜਲਦ ਹੀ ਗੁਰਨਾਮ ਭੁੱਲਰ ਦੇ ਨਾਲ ਫ਼ਿਲਮ ‘ਰੋਜ਼ੀ, ਰੋਜ਼ ਤੇ ਗੁਲਾਬ’ ‘ਚ ਵੀ ਦਿਖਾਈ ਦੇਵੇਗੀ ।ਦੋਵਾਂ ਦੇ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ‘ਚ ਫਾਲੋਵਰ ਹਨ । ਨੂਰ ਦੇ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲਾਕਡਾਊਨ ਦੇ ਦੌਰਾਨ ਗੱਲਬਾਤ ਕੀਤੀ ਸੀ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network