ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਕੈਨੇਡਾ ‘ਚ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ
ਸਰਬਜੀਤ ਚੀਮਾ ਦੇ ਪੁੱਤਰ ਸੁਖਮਨ ਚੀਮਾ ਦਾ ਵਿਆਹ ਹੋ ਗਿਆ ਹੈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਮਨ ਚੀਮਾ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ ।
ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਕੈਨੇਡਾ ‘ਚ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ
ਸਰਬਜੀਤ ਚੀਮਾ (Sarbjit Cheema) ਦੇ ਪੁੱਤਰ ਸੁਖਮਨ ਚੀਮਾ ਦਾ ਵਿਆਹ ਹੋ ਗਿਆ ਹੈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਮਨ ਚੀਮਾ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਤਸਵੀਰਾਂ ਸਾਹਮਣੇ ਤਾਂ ਗਾਇਕ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹੋਰ ਪੜ੍ਹੋ : ਆਪਣੀ ਛੋਟੀ ਨੂੰਹ ਰਾਧਿਕਾ ਮਾਰਚੈਂਟ ਦੀ ਵਿਦਾਈ ਦੌਰਾਨ ਭਾਵੁਕ ਹੋਏ ਅਨਿਲ ਅੰਬਾਨੀ, ਵੀਡੀਓ ਹੋ ਰਿਹਾ ਵਾਇਰਲ
ਖ਼ਬਰਾਂ ਮੁਤਾਬਕ ਸੁਖਮਨ ਚੀਮਾ ਕੈਨੇਡਾ ਦੇ ਵੈਨਕੁਵਰ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵਿਆਹ ਦੇ ਬੰਧਨ ‘ਚ ਬੱਝੇ ਹਨ । ਇੱਕ ਤਸਵੀਰ ‘ਚ ਗਾਇਕ ਸਰਬਜੀਤ ਚੀਮਾ ਆਪਣੇ ਪਰਿਵਾਰ ਦੇ ਨਾਲ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਸਰਬਜੀਤ ਚੀਮਾ ਦਾ ਵਰਕ ਫ੍ਰੰਟ
ਸਰਬਜੀਤ ਚੀਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸਰਬਜੀਤ ਚੀਮਾ ਨੇ ਜਿੱਥੇ ਪੰਜਾਬੀ ਗਾਇਕੀ ‘ਚ ਆਪਣੀ ਧੱਕ ਪਾਈ । ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ । ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ਲੈਂਬਰਗਿੰਨੀ ‘ਚ ਵੀ ਕੰਮ ਕੀਤਾ ਹੈ।ਇਸ ਤੋਂ ਇਲਾਵਾ ਉਹ ਯੋਗਰਾਜ ਸਿੰਘ ਦੇ ਨਾਲ ਹਾਲ ਹੀ ‘ਚ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ‘ਚ ਵੀ ਨਜ਼ਰ ਆਉਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
