ਸਰਗੁਨ ਮਹਿਤਾ ਨੇ ਫਿਲਮ ਕਿਸਮਤ-3 ਦਾ ਕੀਤਾ ਐਲਾਨ, ਵੱਡੇ ਪਰਦੇ 'ਤੇ ਮੁੜ ਨਜ਼ਰ ਆਵੇਗੀ ਸਰਗੁਨ ਤੇ ਐਮੀ ਵਿਰਕ ਦੀ ਜੋੜੀ
ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ ਅਕਸਰ ਆਪਣੀ ਫਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ । ਫਿਲਮ ਕਿਸਮਤ ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਸਰਗੁਨ ਮਹਿਤਾ ਤੇ ਐਮੀ ਵਿਰਕ ਆਪਣੀ ਨਵੀਂ ਫਿਲਮ ਕਿਸਮਤ-3 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਜੀ ਹਾਂ ਇਸ ਦਾ ਐਲਾਨ ਖ਼ੁਦ ਅਦਾਕਾਰਾ ਸਰਗੁਨ ਮਹਿਤਾ ਨੇ ਕੀਤਾ ਹੈ।
ਸਰਗੁਨ ਮਹਿਤਾ ਨੇ ਫਿਲਮ ਕਿਸਮਤ-3 ਦਾ ਕੀਤਾ ਐਲਾਨ, ਵੱਡੇ ਪਰਦੇ 'ਤੇ ਮੁੜ ਨਜ਼ਰ ਆਵੇਗੀ ਸਰਗੁਨ ਤੇ ਐਮੀ ਵਿਰਕ ਦੀ ਜੋੜੀ
Sargun Mehta Film Qismat 3: ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ (Sargun Mehta) ਅਕਸਰ ਆਪਣੀ ਫਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ । ਫਿਲਮ ਕਿਸਮਤ ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਸਰਗੁਨ ਮਹਿਤਾ ਤੇ ਐਮੀ ਵਿਰਕ ਆਪਣੀ ਨਵੀਂ ਫਿਲਮ ਕਿਸਮਤ-3 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਜੀ ਹਾਂ ਇਸ ਦਾ ਐਲਾਨ ਖ਼ੁਦ ਅਦਾਕਾਰਾ ਸਰਗੁਨ ਮਹਿਤਾ ਨੇ ਕੀਤਾ ਹੈ।

ਦੱਸ ਦਈਏ ਕਿ ਸਰਗੁਨ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਸਰਗੁਨ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਦੇ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਨੇ ਫਿਲਮ ਕਿਸਮਤ-3 ਦੀ ਬੀਟੀਐਸ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਫਿਲਮ ਦਾ ਇੱਕ ਸੀਨ ਹੈ, ਜਿਸ ਨੂੰ ਉਹ ਤੇ ਐਮੀ ਵਿਰਕ ਫਿਲਮ ਲਈ ਸ਼ੂਟ ਕਰ ਰਹੇ ਹਨ। ਹਾਲਾਂਕਿ ਇਹ ਫਿਲਮ ਕਦੋਂ ਰਿਲੀਜ਼ ਹੋ ਰਹੀ ਹੈ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਫਿਲਮ ਨਾਲ ਸਬੰਧਿਤ ਇਸ ਵੀਡੀਓ ਨੂੰ ਪੋਸਟ ਕਰਦਿਆਂ ਸਰਗੁਨ ਮਹਿਤਾ ਨੇ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, 'This scene...!!🥺❤🥀 #Qismat3 soon। ' ਹਾਲਾਂਕਿ ਇਹ ਫਿਲਮ ਕਦੋਂ ਰਿਲੀਜ਼ ਹੋ ਰਹੀ ਹੈ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਫਿਲਮ 'ਚ ਇੱਕ ਵਾਰ ਫਿਰ ਤੋਂ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਨਜ਼ਰ ਆਵੇਗੀ। ਫਿਲਮ ਦੇ ਤੀਜੇ ਭਾਗ 'ਚ ਦੋਵਾਂ ਦੀ ਲਵ ਸਟੋਰੀ ਫਿਰ ਤੋਂ ਅਧੂਰੀ ਰਹੇਗੀ ਜਾਂ ਇਸ ਦੀ ਹੈੱਪੀ ਐਂਡਿੰਗ ਹੋਵੇਗੀ, ਇਸ ਦਾ ਪਤਾ ਤਾਂ ਫਿਲਮ ਰਿਲੀਜ਼ ਹੋਣ 'ਤੇ ਹੀ ਲੱਗ ਸਕੇਗਾ।
ਦੱਸਣਯੋਗ ਹੈ ਕਿ ਸਰਗੁਨ ਤੇ ਐਮੀ ਵਿਰਕ ਦੀ ਫਿਲਮ 'ਕਿਸਮਤ' ਸਾਲ 2018 'ਚ ਰਿਲੀਜ਼ ਹੋਈ ਸੀ। ਫਿਲਮ ਨੇ ਸਿਨੇਮਾ ਹਾਲ 'ਚ ਦਰਸ਼ਕਾਂ ਨੂੰ ਖੂਬ ਰੁਆਇਆ ਸੀ। ਫਿਲਮ ਨੂੰ ਕ੍ਰਿਟੀਕਸ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਸੀ। ਇਹੀ ਨਹੀਂ ਫਿਲਮ ਨੇ ਬਾਕਸ ਆਫਿਸ 'ਤੇ ਵੀ ਜ਼ਬਰਦਸਤ ਕਮਾਈ ਕੀਤੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
