ਸਰਗੁਨ ਮਹਿਤਾ ਨੇ ਜਨਮ ਦਿਨ ‘ਤੇ ਕੀਤੀ ਪਾਰਟੀ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਸਰਗੁਨ ਮਹਿਤਾ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ਉਨ੍ਹਾਂ ਦੇ ਵੱਲੋਂ ਇੱਕ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਸੀ । ਜਿਸ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਜਨਮ ਦਿਨ ‘ਤੇ ਵਧਾਈਆਂ ਅਤੇ ਦੁਆਵਾਂ ਦੇਣ ਦੇ ਲਈ ਸਭ ਦਾ ਸ਼ੁਕਰੀਆ ਅਦਾ ਕੀਤਾ ਹੈ ।

Written by  Shaminder   |  September 07th 2023 06:15 PM  |  Updated: September 07th 2023 06:15 PM

ਸਰਗੁਨ ਮਹਿਤਾ ਨੇ ਜਨਮ ਦਿਨ ‘ਤੇ ਕੀਤੀ ਪਾਰਟੀ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਸਰਗੁਨ ਮਹਿਤਾ (Sargun Mehta) ਨੇ ਬੀਤੇ ਦਿਨ ਆਪਣਾ ਜਨਮ ਦਿਨ (Birthday)ਮਨਾਇਆ । ਇਸ ਮੌਕੇ ਉਨ੍ਹਾਂ ਦੇ ਵੱਲੋਂ ਇੱਕ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਸੀ । ਜਿਸ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਜਨਮ ਦਿਨ ‘ਤੇ ਵਧਾਈਆਂ ਅਤੇ ਦੁਆਵਾਂ ਦੇਣ ਦੇ ਲਈ ਸਭ ਦਾ ਸ਼ੁਕਰੀਆ ਅਦਾ ਕੀਤਾ ਹੈ ।

ਹੋਰ ਪੜ੍ਹੋ :  ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਇਸ ਗਾਇਕਾ ਦੇ ਗੀਤ ਤੋਂ ਪ੍ਰੇਰਿਤ ਹੋ ਕੇ ਕਰਵਾਇਆ ਨਵਾਂ ਫੋਟੋਸ਼ੂਟ, ਵੇਖੋ ਤਸਵੀਰਾਂ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

 

ਸਰਗੁਨ ਮਹਿਤਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ

ਸਰਗੁਨ ਮਹਿਤਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਸੌਂਕਣ ਸੌਂਕਣੇ, ਕਿਸਮਤ, ਅੰਗਰੇਜ਼, ਲਾਹੌਰੀਏ, ਝੱਲੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ‘ਸੁਰਖੀ ਬਿੰਦੀ’ ਫ਼ਿਲਮ ‘ਚ ਗੁਰਨਾਮ ਭੁੱਲਰ ਦੇ ਨਾਲ ਵੀ ਉਨ੍ਹ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਦਿਲਜੀਤ ਦੋਸਾਂਝ ਦੇ ਨਾਲ ਸਰਗੁਨ ਮਹਿਤਾ ਨੇ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ‘ਚ ਵੀ ਕੰਮ ਕੀਤਾ ਹੈ । ਜਲਦ ਹੀ ਅਦਾਕਾਰਾ ਹੋਰ ਕਈ ਫ਼ਿਲਮਾਂ ‘ਚ ਵੀ ਕੰਮ ਕਰਦੀ ਹੋਈ ਨਜ਼ਰ ਆਏਗੀ । ਸਰਗੁਨ ਮਹਿਤਾ ਦਾ ਪਤੀ ਰਵੀ ਦੁਬੇ ਵੀ ਇੱਕ ਵਧੀਆ ਅਦਾਕਾਰ ਹੈ । ਹੁਣ ਤੱਕ ਉਹ ਟੀਵੀ ਇੰਡਸਟਰੀ ਦੇ ਕਈ ਹਿੱਟ ਸੀਰੀਅਲਸ ‘ਚ ਕੰਮ ਕਰ ਚੁੱਕਿਆ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network