ਸਰਗੁਨ ਮਹਿਤਾ ਦਾ ਅੱਜ ਹੈ ਜਨਮ ਦਿਨ, ਜਾਣੋ ਕਿਵੇਂ ਰਵੀ ਦੁਬੇ ਦੇ ਨਾਲ ਸ਼ੁਰੂ ਹੋਈ ਸੀ ਲਵ ਸਟੋਰੀ
ਸਰਗੁਨ ਮਹਿਤਾ ਦਾ ਅੱਜ ਜਨਮ ਦਿਨ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਅਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ ।
ਸਰਗੁਨ ਮਹਿਤਾ ਦਾ ਅੱਜ ਹੈ ਜਨਮ ਦਿਨ, ਜਾਣੋ ਕਿਵੇਂ ਰਵੀ ਦੁਬੇ ਦੇ ਨਾਲ ਸ਼ੁਰੂ ਹੋਈ ਸੀ ਲਵ ਸਟੋਰੀ
ਸਰਗੁਨ ਮਹਿਤਾ (Sargun Mehta) ਦਾ ਅੱਜ ਜਨਮ ਦਿਨ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਅਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ । ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਸੁਰਖੀ ਬਿੰਦੀ, ਅੰਗਰੇਜ, ਲਹੌਰੀਏ ਸਣੇ ਕਈ ਫ਼ਿਲਮਾਂ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੀ ਜਾਂਦੀ ਅਦਾਕਾਰਾ ਸਰਗੁਨ ਮਹਿਤਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ ਦੇ ਨਾਲ ਕੀਤੀ ਸੀ ।
ਹੋਰ ਪੜ੍ਹੋ : ਹਰਭਜਨ ਮਾਨ ਦੀ ਪਰਿਵਾਰ ਦੇ ਨਾਲ ਪੁਰਾਣੀ ਤਸਵੀਰ ਆਈ ਸਾਹਮਣੇ, ਫੈਨਸ ਨੂੰ ਆ ਰਹੀ ਪਸੰਦ
ਇੱਥੇ ਹੀ ਰਵੀ ਦੁਬੇ ਦੇ ਨਾਲ ਆਡੀਸ਼ਨ ਦੌਰਾਨ ਉਨ੍ਹਾਂ ਦੀ ਮੁਲਾਕਾਤ ਹੋਈ । ਦੋਵਾਂ ਨੇ ਇੱਕਠਿਆਂ ਕਈ ਸੀਰੀਅਲਸ ‘ਚ ਕੰਮ ਕੀਤਾ ਅਤੇ ਆਖਿਰਕਾਰ ਦੋਵੇਂ ਇੱਕ ਦੂਜੇ ਨੂੰ ਦਿਲ ਦੇ ਬੈਠੇ ਅਤੇ ਫਿਰ ਇਸ ਰਿਸ਼ਤੇ ਨੂੰ ਖੂਬਸੂਰਤ ਜਿਹੇ ਰਿਸ਼ਤੇ ਵਿਆਹ ‘ਚ ਬੰਨ ਲਿਆ । ਹੁਣ ਸਰਗੁਨ ਮਹਿਤਾ ਜਿੱਥੇ ਪੰਜਾਬੀ ਇੰਡਸਟਰੀ ਦੀਆਂ ਟੌਪ ਦੀਆਂ ਹੀਰੋਇਨਾਂ ‘ਚ ਆਉਂਦੀ ਹੈ, ਉੱਥੇ ਹੀ ਰਵੀ ਦੁਬੇ ਟੀਵੀ ਇੰਡਸਟਰੀ ਦੇ ਟੌਪ ਦੇ ਅਦਾਕਾਰਾਂ ‘ਚ ਸ਼ਾਮਿਲ ਹਨ । ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਸਰਗੁਨ ਮਹਿਤਾ ਨੂੰ ਕਈ ਅਵਾਰਡ ਵੀ ਮਿਲ ਚੁੱਕੇ ਹਨ ।
ਚੰਡੀਗੜ੍ਹ ਦੀ ਜੰਮਪਲ ਹੈ ਸਰਗੁਨ ਮਹਿਤਾ
ਸਰਗੁਣ ਮਹਿਤਾ ਚੰਡੀਗੜ੍ਹ ਦੀ ਜੰਮਪਲ ਹੈ ਉਸ ਨੇ ਕਦੇ ਜ਼ਿੰਦਗੀ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰੇਗੀ ।ਸਰਗੁਣ ਮਹਿਤਾ ਫ਼ਿਲਮ ‘ਅੰਗਰੇਜ਼’ ਦੇ ਲੇਖਕ ਅੰਬਰਦੀਪ ਸਿੰਘ ਨੂੰ ਪਹਿਲਾਂ ਤੋਂ ਜਾਣਦੀ ਸੀ ਕਿਉਂਕਿ ਦੋਵੇਂ ‘ਕਾਮੇਡੀ ਨਾਈਟ’ ਦਾ ਹਿੱਸਾ ਰਹੇ ਹਨ। ਅੰਬਰ ਨੇ ਸਰਗੁਣ ਮਹਿਤਾ ਨੂੰ ਅੰਗਰੇਜ਼ ਫ਼ਿਲਮ ਵਿੱਚ ਕੰਮ ਕਰਨ ਦਾ ਆਫਰ ਦਿੱਤਾ ਸੀ ।

ਸਰਗੁਨ ਮਹਿਤਾ ਨੇ ਕੀਤਾ ਅਦਾਕਾਰੀ ‘ਚ ਜਗ੍ਹਾ ਬਨਾਉਣ ਲਈ ਸੰਘਰਸ਼
ਸਰਗੁਨ ਮਹਿਤਾ ਨੇ ਅਦਾਕਾਰੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸਮਾਂ ਸੰਘਰਸ਼ ਕੀਤਾ ਹੈ । ਉਨ੍ਹਾਂ ਦਾ ਬੀਤੇ ਦਿਨੀਂ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ । ਜਿਸ ‘ਚ ਅਦਾਕਾਰਾ ਨੇ ਦੱਸਿਆ ਸੀ ਕਿ ਵਾਰ ਵਾਰ ਰਿਜੈਕਟ ਹੋਣ ਦੇ ਕਾਰਨ ਉਹ ਪ੍ਰੇਸ਼ਾਨ ਹੋ ਗਏ ਸਨ । ਪਰ ਉਨ੍ਹਾਂ ਦੇ ਮੰਮੀ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਆਡੀਸ਼ਨ ਦੇਣ ਲਈ ਪ੍ਰੇਰਿਆ ਅਤੇ ਉਹ ਆਖਿਰਕਾਰ ਆਡੀਸ਼ਨ ‘ਚ ਪਾਸ ਹੋ ਗਏ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
