ਸਰਗੁਨ ਮਹਿਤਾ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਸਰਗੁਨ ਮਹਿਤਾ ਦੇ ਮਾਪਿਆਂ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਮਾਪਿਆਂ ਦੇ ਡਾਂਸ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੋਵਾਂ ਨੂੰ ਇਸ ਖ਼ਾਸ ਮੌਕੇ ਦੀ ਵਧਾਈ ਦਿੱਤੀ ਹੈ ।
ਸਰਗੁਨ ਮਹਿਤਾ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਸਰਗੁਨ ਮਹਿਤਾ (Sargun Mehta)ਦੇ ਮਾਪਿਆਂ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਮਾਪਿਆਂ ਦੇ ਡਾਂਸ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੋਵਾਂ ਨੂੰ ਇਸ ਖ਼ਾਸ ਮੌਕੇ ਦੀ ਵਧਾਈ ਦਿੱਤੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਮਾਪੇ ਸ਼ਾਨਦਾਰ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਅਦਾਕਾਰਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਨਾਲ ਪਰਿਵਾਰ ਸਮੇਤ ਕੀਤੀ ਮੁਲਾਕਾਤ, ਤਸਵੀਰ ਕੀਤੀ ਸਾਂਝੀ
ਹਰ ਕੋਈ ਅਦਾਕਾਰਾ ਨੂੰ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਵਧਾਈ ਦਿੰਦਾ ਹੋਇਆ ਨਜ਼ਰ ਆਇਆ ।ਸਰਗੁਨ ਮਹਿਤਾ ਦੇ ਮੰਮੀ ਦੇ ਡਾਂਸ ਕਰਦਿਆਂ ਦੇ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।

ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਜਿਸ ‘ਚ ਅੰਗਰੇਜ, ਲਾਹੌਰੀਏ, ਕਾਲਾ ਸ਼ਾਹ ਕਾਲਾ, ਕਿਸਮਤ, ਸੌਂਕਣ ਸੌਂਕਣੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਕੁਝ ਸਮਾਂ ਪਹਿਲਾਂ ਹੀ ਅਦਾਕਾਰਾ ਅਕਸ਼ੇ ਕੁਮਾਰ ਦੇ ਨਾਲ ਬਾਲੀਵੁੱਡ ਫ਼ਿਲਮ ‘ਚ ਵੀ ਕੰਮ ਕਰ ਚੁੱਕੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਨੇ ਪੁਲਿਸ ਅਫਸਰ ਦੀ ਭੂਮਿਕਾ ਨਿਭਾਈ ਸੀ ।

ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਆਪਣੇ ਪਤੀ ਰਵੀ ਦੁਬੇ ਦੇ ਨਾਲ ਵੈਕੇਸ਼ਨ ਇਨਜੁਆਏ ਕਰ ਰਹੀ ਹੈ । ਜਿਸ ਦੀਆਂ ਤਸਵੀਰਾਂ ਵੀ ਬੀਤੇ ਦਿਨੀਂ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
