ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਅਦਾਕਾਰਾ ਸਰਗੁਨ ਮਹਿਤਾ ਨੇ ਆਪਣੇ ਪਤੀ ਰਵੀ ਦੁਬੇ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ‘ਮੈਨੂੰ ਜ਼ਿੰਦਗੀ ‘ਚ ਮੁੜ ਤੋਂ ਪਿਆਰ ਕਰੋ’।

Reported by: PTC Punjabi Desk | Edited by: Shaminder  |  October 13th 2023 05:27 PM |  Updated: October 13th 2023 05:27 PM

ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਅਦਾਕਾਰਾ ਸਰਗੁਨ ਮਹਿਤਾ (Sargun Mehta) ਨੇ ਆਪਣੇ ਪਤੀ ਰਵੀ ਦੁਬੇ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ‘ਮੈਨੂੰ ਜ਼ਿੰਦਗੀ ‘ਚ ਮੁੜ ਤੋਂ ਪਿਆਰ ਕਰੋ’। ਸਰਗੁਨ ਮਹਿਤਾ ਅਤੇ ਰਵੀ ਦੁਬੇ ਦੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

 

ਹੋਰ ਪੜ੍ਹੋ :  ਹੇਮਾ ਮਾਲਿਨੀ ਦੇ ਨਾਲ ਵਰਲਡ ਸਿਨੇਮਾ ਡੇਅ ‘ਤੇ ਫ਼ਿਲਮ ਵੇਖਣ ਗਈ ਈਸ਼ਾ ਦਿਓਲ, ਵੇਖੋ ਤਸਵੀਰਾਂ

ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਲਵ ਸਟੋਰੀ 

ਸਰਗੁਨ ਮਹਿਤਾ ਅਤੇ ਰਵੀ ਦੁਬੇ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ । ਦੋਵਾਂ ਦੀ ਲਵ ਸਟੋਰੀ ਦਿੱਲੀ ਦੇ ਇੱਕ ਸ਼ੋਅ ਦੇ ਲਈ ਹੋਏ ਆਡੀਸ਼ਨ ਦੇ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਦੋਵੇਂ ਇੱਕ ਦੂਜੇ ਦੇ ਕਰੀਬ ਆਏ ਸਨ ਅਤੇ ਦੋਵਾਂ ਨੇ ਇਸ ਪਿਆਰੇ ਜਿਹੇ ਰਿਸ਼ਤੇ ਨੂੰ ਵਿਆਹ ਦਾ ਨਾਮ ਦਿੱਤਾ ਸੀ ।

ਸਰਗੁਨ ਮਹਿਤਾ ਜਿੱਥੇ ਵਧੀਆ ਅਦਾਕਾਰਾ ਹੈ, ਉੱਥੇ ਹੀ ਉਨ੍ਹਾਂ ਦੇ ਪਤੀ ਰਵੀ ਵੀ ਇੱਕ ਬਿਹਤਰੀਨ ਅਦਾਕਾਰ ਹਨ ਅਤੇ ਹੁਣ ਤੱਕ ਉਹ ਕਈ ਟੀਵੀ ਸੀਰੀਅਲ ‘ਚ ਨਜ਼ਰ ਆ ਚੁੱਕੇ ਹਨ । ਟੀਵੀ ਸੀਰੀਅਲ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸਰਗੁਨ ਨੇ ਹੁਣ ਤੱਕ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਸੌਂਕਣ ਸੌਂਕਣੇ, ਕਿਸਮਤ, ਕਾਲਾ ਸ਼ਾਹ ਕਾਲਾ, ਲਾਹੌਰੀਏ, ਅੰਗਰੇਜ਼ ਸਣੇ ਕਈ ਫ਼ਿਲਮਾਂ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । 

 

- PTC PUNJABI


Popular Posts