ਸਰਗੁਨ ਮਹਿਤਾ ਨੇ ਸਾਂਝੀ ਕੀਤੀ ਨਵੀਂ ਵੀਡੀਓ, ਇਸ ਗੀਤ 'ਤੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ

ਸਰਗੁਨ ਮਹਿਤਾ (Sargun Mehta) ਦਾ ਨਾਮ ਪਾਲੀਵੁੱਡ ਦੀਆਂ ਮਸ਼ਹੂਰ ਹੀਰੋਇਨਾਂ ‘ਚ ਸ਼ੁਮਾਰ ਹੈ। ਸਰਗੁਨ ਅਕਸਰੀ ਹੀ ਆਪਣੀ ਅਦਾਕਾਰੀ ਦੇ ਨਾਲ ਫੈਨਜ਼ ਦੇ ਦਿਲਾਂ ਨੂੰ ਜਿੱਤਦੀ ਹੋਈ ਨਜ਼ਰ ਆਉਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਇੱਕ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਕਾਫੀ ਖੁਸ਼ ਹਨ ਤੇ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।

Written by  Pushp Raj   |  November 23rd 2023 12:14 PM  |  Updated: November 23rd 2023 12:14 PM

ਸਰਗੁਨ ਮਹਿਤਾ ਨੇ ਸਾਂਝੀ ਕੀਤੀ ਨਵੀਂ ਵੀਡੀਓ, ਇਸ ਗੀਤ 'ਤੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ

Sargun Mehta Dance Video:  ਸਰਗੁਨ ਮਹਿਤਾ (Sargun Mehta) ਦਾ ਨਾਮ ਪਾਲੀਵੁੱਡ ਦੀਆਂ ਮਸ਼ਹੂਰ ਹੀਰੋਇਨਾਂ ‘ਚ ਸ਼ੁਮਾਰ ਹੈ। ਸਰਗੁਨ ਅਕਸਰੀ ਹੀ ਆਪਣੀ ਅਦਾਕਾਰੀ ਦੇ ਨਾਲ ਫੈਨਜ਼ ਦੇ ਦਿਲਾਂ ਨੂੰ ਜਿੱਤਦੀ ਹੋਈ ਨਜ਼ਰ ਆਉਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਇੱਕ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਕਾਫੀ ਖੁਸ਼ ਹਨ ਤੇ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਸਰਗੁਨ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਸਰਗੁਨ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਦੇ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ। 

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਇੱਕ ਪੰਜਾਬੀ ਗੀਤ 'ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਦੇ ਬੈਕਗ੍ਰਾਊਂਡ ਵਿੱਚ ਗੀਤ ਮੈਂ ਕੋਕੋ ਵਰਗੀ ਵਜ ਰਿਹਾ ਹੈ। ਜਿਸ 'ਤੇ ਸਰਗੁਨ ਖੂਬਸੂਰਤ ਡਾਂਸ ਸਟੈਪ ਕਰਦੀ ਹੋਈ ਨਜ਼ਰ ਆ ਰਹੀ ਹੈ। 

ਦੱਸਣਯੋਗ ਹੈ ਕਿ ਸਰਗੁਨ ਮਹਿਤਾ ਨੇ ਪੰਜਾਬੀ ਫਿਲਮ ਇੰਡਸਟਰੀ 'ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ, ਜਿਨ੍ਹਾਂ 'ਚ ਸੁਰਖੀ ਬਿੰਦੀ, ਕਿਸਮਤ, ਬਿਨਾਂ ਬੈਂਡ ਚੱਲ ਇੰਗਲੈਂਡ ਤੇ ਨਿਗਾਹ ਮਾਰਦਾ ਆਈਂ ਵੇ ਵਰਗੀ ਕਈ ਫਿਲਮਾਂ ਸ਼ਾਮਲ ਹਨ।

 ਹੋਰ ਪੜ੍ਹੋ: IFFI Awards 'ਚ ਪਰਫਾਰਮ ਕਰਦੇ ਹੋਏ ਸਟੇਜ ਤੋਂ ਹੇਠਾ ਡਿੱਗੇ ਸ਼ਾਹਿਦ ਕਪੂਰ, ਵੇਖੋ ਵੀਡੀਓ 

ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।  ਜਲਦ ਹੀ ਸਰਗੁਨ ਮਹਿਤਾ ਮੁੜ ਇੱਕ ਵਾਰ ਫਿਰ ਤੋਂ ਐਮੀ ਵਿਰਕ ਨਾਲ ਫਿਲਮ ਕਿਸਮਤ 3 ਵਿੱਚ ਨਜ਼ਰ ਆਵੇਗੀ ਤੇ ਫੈਨਜ਼ ਇਸ ਫਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network