'Jatt Nu Chudail Takkri': ਸਰਗੁਨ ਮਹਿਤਾ ਨੇ ਫ਼ਿਲਮ ਦੇ ਸੈੱਟ ਤੋਂ ਸਾਂਝੀ ਕੀਤੀ ਬੀਟੀਐਸ ਵੀਡੀਓ, ਗਿੱਪੀ ਗਰੇਵਾਲ ਤੇ ਫ਼ਿਲਮ ਦੀ ਸਾਰੀ ਟੀਮ ਮਸਤੀ ਭਰੇ ਅੰਦਾਜ਼ 'ਚ ਆਈ ਨਜ਼ਰ
ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਜੱਟ ਨੂ ਚੁੜੈਲ ਟੱਕਰੀ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ। ਇਸ ਵਿਚਾਲੇ ਹਾਲ ਹੀ 'ਚ ਸਰਗੁਨ ਮਹਿਤਾ ਨੇ ਫ਼ਿਲਮ ਦੇ ਸੈੱਟ ਤੋਂ ਇੱਕ ਬੀਟੀਐਸ ਵੀਡੀਓ ਸਾਂਝੀ ਕੀਤੀ ਹੈ। ਇਫੈਨਜ਼ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ।
'Jatt Nu Chudail Takkri': ਸਰਗੁਨ ਮਹਿਤਾ ਨੇ ਫ਼ਿਲਮ ਦੇ ਸੈੱਟ ਤੋਂ ਸਾਂਝੀ ਕੀਤੀ ਬੀਟੀਐਸ ਵੀਡੀਓ, ਗਿੱਪੀ ਗਰੇਵਾਲ ਤੇ ਫ਼ਿਲਮ ਦੀ ਸਾਰੀ ਟੀਮ ਮਸਤੀ ਭਰੇ ਅੰਦਾਜ਼ 'ਚ ਆਈ ਨਜ਼ਰ
BTS video from 'Jatt Nu Chudail Takkri': ਪੰਜਾਬੀ ਫ਼ਿਲਮ ਇੰਡਸਟਰੀ ਦਿਨੋਂ ਦਿਨ ਵਧ ਰਹੀ ਹੈ। ਹਰ ਗੁਜ਼ਰਦੇ ਦਿਨ ਦੇ ਨਾਲ, ਇੱਥੇ ਨਵੇਂ ਤੇ ਦਿਲਚਸਪ ਪ੍ਰੋਜੈਕਟਾਂ ਦਾ ਐਲਾਨ ਹੋ ਰਿਹਾ ਹੈ ਜੋ ਫੈਨਸ ਨੂੰ ਸਿਨੇਮਾ ਵੱਲ ਜਾਣ ਲਈ ਮਜ਼ਬੂਰ ਕਰ ਰਿਹਾ ਹੈ।ਹੁਣ ਜਲਦ ਹੀ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਜੱਟ ਨੂ ਚੁੜੈਲ ਟੱਕਰੀ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ।

ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੋਹਾਂ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਦੇ ਸਭ ਤੋਂ ਵਧੀਆ ਤੇ ਮਸ਼ਹੂਰ ਕਲਾਕਾਰਾਂ 'ਚ ਗਿਣਿਆ ਜਾਂਦਾ ਹੈ। ਇਸ ਲਈ ਫੈਨਜ਼ ਦੋਹਾਂ ਦੀ ਆਉਣ ਵਾਲੀ ਨਵੀਂ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਸਟਾਰਰ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫ਼ਿਲਮ ਸਬੰਧੀ ਸਾਰੀ ਜਾਣਕਾਰੀ ਦੋਹਾਂ ਕਲਾਕਾਰਾਂ ਨੇ ਆਪੋ-ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਗਿੱਪੀ ਗਰੇਵਾਲ ਤੇ ਸਰਗੁਨ ਇੱਕਠੇ ਸਿਲਵਰ ਸਕ੍ਰੀਨ 'ਤੇ ਨਜ਼ਰ ਆਉਣਗੇ।
ਸਰਗੁਨ ਮਹਿਤਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗਿੱਪੀ ਗਰੇਵਾਲ ਤੇ ਫ਼ਿਲਮ ਦੇ ਹੋਰਨਾਂ ਕਰੂ ਮੈਂਬਰਸ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸਰਗੁਨ ਨੇ ਕੈਪਸ਼ਨ ਵਿੱਚ ਲਿਖਿਆ, ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 13 ਅਕਤੂਬਰ 2023 ਨੂੰ ਸਿਨੇਮਾ ਘਰਾਂ ਵਿੱਚ', ਵੇਖੋ ਕਿੰਝ ਹੋਈ ਫ਼ਿਲਮ ਦੀ ਸ਼ੂਟਿੰਗ।
ਇਸ ਵੀਡੀਓ ਦੇ ਵਿੱਚ ਸਰਗੁਨ ਮਹਿਤਾ ਤੇ ਗਿੱਪੀ ਗਰੇਵਾਲ ਸਣੇ ਫ਼ਿਲਮ ਦੀ ਪੂਰੀ ਸਟਾਰ ਕਾਸਟ ਤੇ ਫ਼ਿਲਮ ਦੀ ਬੈਕਅਪ ਟੀਮ ਡਾਇਰੈਕਟਰ ਤੋਂ ਲੈ ਕੇ ਮੇਅਕਪ ਆਰਟਿਸਟ ਤੱਕ ਹਰ ਕਿਸੇ ਦੀ ਇੱਕ ਝਲਕ ਵੇਖਣ ਨੂੰ ਮਿਲੀ। ਇਸ ਦੇ ਨਾਲ ਹੀ ਫ਼ਿਲਮ ਟੀਮ ਨੂੰ ਸ਼ੂਟਿੰਗ ਦੇ ਵਿਚਾਲੇ ਇੱਕ ਦੂਜੇ ਨਾਲ ਮਸਤੀ ਕਰਦੇ ਹੋਏ ਵੀ ਵੇਖਿਆ ਗਿਆ।

ਫ਼ਿਲਮ ਬਾਰੇ ਗੱਲ ਕਰੀਏ ਤਾਂ ਫ਼ਿਲਮ ਵਿੱਚ ਸਰਗੁਣ ਅਤੇ ਗਿੱਪੀ ਤੋਂ ਇਲਾਵਾ, ਰੂਪੀ ਗਿੱਲ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਹ ਫ਼ਿਲਮ ਇੱਕ ਹੌਰਰ-ਕਾਮੇਡੀ 'ਤੇ ਅਧਾਰਿਤ ਹੈ, ਜਿੱਥੇ ਇਹ ਫ਼ਿਲਮ ਦਰਸ਼ਕਾਂ ਨੂੰ ਡਰਾਏਗੀ, ਉੱਥੇ ਹੀ ਫ਼ਿਲਮ ਦੇ ਕਲਾਕਾਰ ਆਪਣੀ ਕਾਮੇਡੀ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਦੇ ਮਜ਼ੇਦਾਰ ਟਾਈਟਲ ਦੇ ਚੱਲਦੇ ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
